Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਦੀ ਵਾਅਦਾ ਖਿਲਾਫ਼ੀ ਤੋਂ ਭੜਕੇ 108 ਐਂਬੂਲੈਂਸ ਕਰਮਚਾਰੀ

108 ਐਂਬੂਲੈਂਸ ਦਾ ਹੂਟਰ ਮੁੜ ਹੋ ਸਕਦਾ ਹੈ ਖਾਮੋਸ਼

Protest, 108 Ambulance Workers Union, Amandeep Singh, State President 108 Employees Union, Ambulance Workers Union

Web Admin

Web Admin

5 Dariya News

ਚੰਡੀਗੜ੍ਹ , 31 Jul 2023

Last updated on: Jul 31, 2023, 00:00 IST

ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ ਤੇ ਜਾਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜਾ ਤੇ ਧਰਨਾ ਲਗਾਇਆ ਸੀ।

ਜਿਸ ਤੋਂ ਬਾਅਦ ਸਿਹਤ ਮੰਤਰੀ ਨੇ ਕਰਮਚਾਰੀਆਂ ਦੀ ਮੰਗਾਂ ਮੰਨਣ ਅਤੇ ਤਨਖਾਹ ਵਿੱਚ 5000 ਰੁਪਏ ਵਾਧੇ ਸਮੇਤ ਕੰਪਨੀ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਹਾਇਤ ਹੁਣ ਤੱਕ ਨਹੀਂ ਦਿੱਤੀ ਗਈ।ਇਨ੍ਹਾਂ ਹੀ ਨਹੀਂ ਮੁੱਖਮੰਤਰੀ ਭਗੰਵਤ ਮਾਨ ਜੀ ਦੇ ਕਹਿਣ ਦੇ ਬਾਵਜੂਦ ਵੀ ਕੰਪਨੀ ਨੇ ਮੁਲਾਜਮਾਂ ਦੀ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ ਪ੍ਰਧਾਨ ਪੰਕਜ਼ ਦਵੇਸਰ, ਚੇਅਰਮੈਨ ਸੰਤੋਖ ਗਿੱਲ, ਰਵੀ ਕੁਮਾਰ, ਬਾਲਮੀਕ ਸਮਾਜ ਦੇ ਗੁਰੂ ਬਾਬਾ ਨਛੱਤਰ ਨਾਥ ਨੇ 108 ਐਂਬੂਲੈਂਸ ਸਟਾਫ਼ ਨੂੰ ਇੰਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਦਾ ਵਾਅਦਾ ਕੀਤਾ। 108 ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਅਤੇ ਮੀਤ ਪ੍ਰਧਾਨ ਜੋਗਾ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਵੇ, ਪਰ ਕੋਈ ਸੁਣਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੰਕਰੀਮੈਂਟ 2013 ਤੋਂ ਰੁਕਿਆ ਪਿਆ ਹੈ, ਜਿਸ ਦੀ ਅਦਾਇਗੀ ਕਰਨ ਵਿੱਚ ਵੀ ਸਰਕਾਰ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਕੰਪਨੀ ਦਾ ਅੜਬ ਵਤੀਰਾ ਜਿਉਂ ਦੀ ਤਿਉਂ ਹੈ।

ਉਨ੍ਹਾਂ ਕਿਹਾ ਕਿ ਨਿਯੁਕਤੀ ਸਮੇਂ ਫੈਸਲਾ ਕੀਤਾ ਗਿਆ ਸੀ ਕਿ 108 ਕਰਮਚਾਰੀਆਂ ਦੀ ਬਦਲੀ ਦੂਰ ਦੁਰਾਡੇ ਨਹੀਂ ਕੀਤੀ ਜਾਵੇਗੀ ਪਰ ਹੁਣ 200 ਤੋਂ 300 ਕਿਲੋਮੀਟਰ ਦੂਰੀ ਤੱਕ ਸਟਾਫ਼ ਦੀ ਬਦਲੀ ਕੀਤੀ ਜਾ ਰਹੀ ਹੈ।ਜਿਸ ਕਾਰਨ ਉਨ੍ਹਾਂ ਦੀ ਜਿੰਦਗੀ ਆਰਥਿਕ ਅਤੇ ਸਮਾਜਿਕ ਰੂਪ ਵਿੱਚ ਪ੍ਰਭਾਵਿਤ ਹੋ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ 108 ਸਟਾਫ਼ ਦਾ ਮੈਡੀਕਲ ਦੁਰਘਟਨਾ ਬੀਮਾ ਕਰਵਾਇਆ ਜਾਵੇ ਅਤੇ ਕੋਵਿਡ ਦੇ ਸਮੇਂ ਦੌਰਾਨ ਬੰਦ ਕੀਤੀਆਂ ਛੁੱਟੀਆਂ ਮੁੜ ਬਹਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਹੱਕੀ ਅਵਾਜ਼ ਬੁਲੰਦ ਕਰਨ ਵਾਲੇ ਸਟਾਫ਼ ਨੂੰ ਬਰਖਾਸਤ ਕਰਕੇ ਹੌਂਸਲਾ ਪਸਤ ਕਰਨ ਵਰਗੇ ਨਾਕਾਮ ਕਦਮ ਚੁੱਕਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਡਰਾਈਵਰ ਤੋਂ 8 ਘੰਟੇ ਡਿਊਟੀ ਲਈ ਜਾ ਸਕਦੀ ਹੈ ਪਰ ਕੰਪਨੀ 12-12 ਘੰਟੇ ਕੰਮ ਕਰਨ ਲਈ ਮਜ਼ਬੂਰ ਕਰਦੀ ਹੈ। ਇਸ ਮੌਕੇ ਯੂਨੀਅਨ ਦੇ ਹੱਕ ਵਿੱਚ ਆਏ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ ਪ੍ਰਧਾਨ ਪੰਕਜ਼ ਦਵੇਸਰ ਅਤੇ ਚੇਅਰਮੈਨ ਸੰਤੋਕ ਸੁਖ ਸਮੇਤ ਬਾਲਮੀਕ ਸਮਾਜ ਦੇ ਗੁਰੂ ਨਕੱਸ਼ਤਰ ਨਾਥ ਨੇ ਕਿਹਾ ਕਿ ਉਹ ਸਰਕਾਰ ਨੂੰ 71 ਘੰਟਿਆਂ ਦਾ ਅਲਟੀਮੇਟਮ ਦਿੰਦੇ ਹਨ, ਜੇਕਰ ਫਿਰ ਵੀ ਸਰਕਾਰ ਨੇ 108 ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮਜ਼ਬੂਰਨ ਆਉਣ ਵਾਲੀ 4 ਅਗਸਤ ਨੂੰ 108 ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। 

ਉਨ੍ਹਾਂ ਮੰਗ ਕੀਤੀ ਕਿ 108 ਸਟਾਫ ਨੂੰ ਕੰਪਨੀ ਦੇ ਠੇਕੇ ਰੱਦ ਕਰਕੇ ਸਰਕਾਰ ਤੁਰੰਤ ਆਪਣੇ ਅਧੀਨ ਲਵੇ ਤਾਂ ਜੋ ਲੋਕਾਂ ਨੂੰ ਐਮਰਜੈਂਸੀ ਸਹਾਇਤਾ ਦੇਣ ਵਾਲੇ ਇਸ ਸਟਾਫ਼ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਚੱਲਦਿਆਂ ਕੰਪਨੀ ਪੰਜਾਬ ਦਾ ਕਰੋੜਾਂ ਰੁਪਏ ਆਪਣੇ ਮੁੱਖ ਦਫ਼ਤਰ ਮੁੰਬਈ ਭੇਜ਼ ਰਹੀ ਹੈ।

ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਕੰਪਨੀ ਤੋਂ ਉਨ੍ਹਾਂ ਦੀਆਂ ਮੰਗਾਂ ਨਾ ਮਨਵਾਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਤਿੱਖਾ ਸੰਘਰਸ਼ ਵਿੱਢ ਦੇਣਗੇ।

 

Tags: Protest , 108 Ambulance Workers Union , Amandeep Singh , State President 108 Employees Union , Ambulance Workers Union

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD