Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ ਤੇ ਜਗਦੀਪ ਕੰਬੋਜ਼ ਗੋਲਡੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Rajneesh Kumar Dahiya, Jagdeep Kamboj Goldy

Web Admin

Web Admin

5 Dariya News

ਫਿਰੋਜ਼ਪੁਰ , 31 Jul 2023

Last updated on: Jul 31, 2023, 00:00 IST

ਅਮਰ ਸ਼ਹੀਦ ਊਧਮ ਸਿੰਘ ਦੇ 84ਵੇਂ  ਸ਼ਹੀਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ ਦਹੀਆ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਸ਼ਹੀਦ ਦੇ ਬੁੱਤ ਤੇ ਫੁੱਲ ਮਾਲ਼ਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । 

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹੀਦ ਊਧਮ ਸਿੰਘ ਭਵਨ ਫਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਸਮਾਗਮ ਵਿੱਚ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ  ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ  ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਉਨ੍ਹਾਂ ਦੇ ਦੱਸੇ ਰਸਤਿਆਂ ਦੇ ਚੱਲਣਾ ਚਾਹੀਦਾ ਹੈ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਰਜਨੀਸ਼ ਦਹੀਆ ਅਤੇ ਜਗਦੀਪ ਕੰਬੋਜ਼ ਗੋਲਡੀ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਉਂਨ੍ਹਾਂ ਦਾ ਨਾਮ ਦੇਸ਼ ਦੇ ਚੋਟੀ ਦੇ  ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ.ਊਧਮ ਸਿੰਘ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਦੇ ਕਤਲੇਆਮ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 21 ਸਾਲਾਂ ਤਕ ਬੁਝਣ ਨਹੀਂ ਦਿੱਤੀ ਅਤੇ  ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ। 

ਉਨ੍ਹਾਂ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਲਾਮ ਕਰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਦਾ ਪ੍ਰਣ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕੌਮਾਂ ਕਦੇ ਵੀ ਗੁਲਾਮ ਨਹੀਂ ਹੋ ਸਕਦੀਆਂ ਜੋ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀਆਂ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਬਚਪਨ ਵਿੱਚ ਹੀ ਜਲ੍ਹਿਆਂ ਵਾਲਾ ਗੋਲੀ ਕਾਂਡ ਦਾ ਬਦਲਾ ਲੈਣ ਦੀ ਠਾਣ ਲਈ ਸੀ ਤੇ ਕਈ ਸਾਲ ਬਾਅਦ ਬੇਗਾਨੇ ਮੁਲਕ ਦੀ ਧਰਤੀ ਤੇ ਜਾ ਕੇ ਆਪਣੇ ਦੇਸ਼ ਦੇ ਦੁਸ਼ਮਣ ਨੂੰ ਮਾਰਿਆ ਸੀ। ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਸਮਾਗਮ ਦੌਰਾਨ ਢਾਡੀ ਸਿੰਘਾਂ, ਕੀਰਤਨੀਏ, ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।

ਇਸ ਮੌਕੇ ਪ੍ਰਧਾਨ ਊਧਮ ਸਿੰਘ ਮੈਮੋਰੀਅਲ ਟਰੱਸਟ ਸ. ਭਗਵਾਨ ਸਿੰਘ ਸਾਮਾ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬਲਰਾਜ ਸਿੰਘ ਕਟੋਰਾ, ਸ੍ਰੀ ਦਰਸ਼ਨ ਸਿੰਘ ਅੱਛੇ ਵਾਲਾ, ਸ੍ਰੀ ਬਲਜੀਤ ਸਿੰਘ ਏ.ਡੀ.ਏ., ਸ੍ਰੀ ਬਲਵੀਰ ਸਿੰਘ ਜੋਸਨ, ਸ੍ਰੀ ਸੁੱਚਾ ਸਿੰਘ ਟਿੱਬੀ, ਸ੍ਰੀ ਰਣਜੀਤ ਸਿੰਘ ਸੇਰਖਾਂ, ਸ੍ਰੀ ਗੁਰਦੇਵ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਹਰਭਗਵਾਨ ਸਿੰਘ, ਸ੍ਰੀ ਚੰਬਾ ਰਾਮ, ਸ੍ਰੀ ਕਰਤਾਰ ਸਿੰਘ ਰੁਕਨਾ ਮੁਗਲਾ, ਸ੍ਰੀ ਸੋਹਣ ਸਿੰਘ ਅੱਛੇਵਾਲਾ, ਸ੍ਰੀ ਹਿਮਾਂਸੂ ਠੱਕਰ, ਸ੍ਰੀ ਰੌਬੀ ਸੰਧੂ, ਸ੍ਰੀ ਗੁਰਭੇਜ ਸਿੰਘ, ਸ੍ਰੀ ਅਮਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Rajneesh Kumar Dahiya , Jagdeep Kamboj Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD