Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰ ਸਰਕਾਰ ਨਾਲ ਸਬੰਧਤ ਪ੍ਰੋਜੈਕਟਾਂ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Gurjeet Singh Aujla, Punjab, Congress, Amritsar, Punjab Congress, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 31 Jul 2023

Last updated on: Jul 31, 2023, 00:00 IST

ਅੱਜ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਸ੍ਰ ਗੁਰਜੀਤ ਸਿੰਘ ਔਜਲਾ ਨੇ ਐਮ:ਪੀ:ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਐਮ:ਪੀ:ਲੈਂਡ ਫੰਡ ਦੀਆਂ ਗਰਾਟਾਂ ਵਿੱਚ ਤੇਜੀ ਲਿਆਉਣ ਲਈ ਕਿਹਾ। ਸ੍ਰ ਔਜਲਾ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਕਰਕੇ ਹੜ੍ਹ ਅਤੇ ਭਾਰੀ ਮੀਂਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਸੱਕੀ ਨਾਲਾ, ਬੁੱਢਾ ਨਾਲਾ, ਤੁੰਗਢਾਬ ਡਰੇਨ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਤੁੰਗਢਾਬ ਡਰੇਨ ਕਾਫੀ ਪ੍ਰਦੂਸ਼ਿਤ ਹੋ ਰਹੀ ਨੂੰ ਬਚਾਉਣ ਲਈ ਪ੍ਰਾਜੈਕਟ ਤਿਆਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਫੋਕਲ ਪੁਆਇੰਟ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਚਾਲੂ ਕਰਵਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਝਬਾਲ ਰੋਡ ਤੇ ਗੰਦੇ ਨਾਲੇ ਅਤੇ  ਹੋਰ ਨਾਲਿਆਂ ਕਾਰਨ ਧਰਤੀ ਹੇਠਲਾ ਪਾਣੀ ਗੰਦਲਾ ਹੋ ਰਿਹਾ ਹੈ ਜਿਸ ਕਾਰਨ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕ ਬਿਮਾਰੀਆਂ ਦੀ ਗ੍ਰਿਫਤ ਤੋਂ ਆਉਣ ਤੋਂ ਬਚ ਸਕਣ।

ਸਬੰਧਤ ਅਧਿਕਾਰੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਤੁੰਗਢਾਬ ਡਰੇਨ ਦਾ ਪ੍ਰਾਜੈਕਟ ਜਲਦੀ ਹੀ ਤਿਆਰ ਕਰ ਲਿਆ ਜਾਵੇਗਾ ਅਤੇ ਧਰਤੀ ਵਿੱਚ ਗੰਦਾ ਪਾਣੀ ਮਿਕਸ ਕਰਨ ਵਾਲੇ ਫੈਕਟਰੀ ਮਾਲਕਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਸ ਸਬੰਧੀ ਪ੍ਰਦੂਸ਼ਣ ਵਿਭਾਗ ਨੂੰ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ, ਸ੍ਰੀ ਸੰਦੀਪ ਮਲਹੋਤਰਾ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਸ੍ਰੀ ਸੰਦੀਪ ਸ਼ਰਮਾ ਡਿਪਟੀ ਡਾਇਰੈਕਟਰ ਉਪ ਅਰਥ ਅੰਕੜਾ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Gurjeet Singh Aujla , Punjab , Congress , Amritsar , Punjab Congress , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD