Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਜਾਰੀ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 31 Jul 2023

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।

ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ।

ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD