Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ

Gatka, World Gatka Federation, Gurinder Singh Khalsa, Harjeet Singh Grewal, President, World Gatka Federation, WGF, USA

Web Admin

Web Admin

5 Dariya News

ਯੂਐਸਏ , 01 Aug 2023

Last updated on: Aug 01, 2023, 00:00 IST

ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ।

ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ।

ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।

 

Tags: Gatka , World Gatka Federation , Gurinder Singh Khalsa , Harjeet Singh Grewal , President , World Gatka Federation , WGF , USA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD