Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾਂ ਦੀ ਰਾਖੀ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਸੀਨੀਅਰ ਸਿਟੀਜਨ ਸਾਡੇ ਸਮਾਜ ਦਾ ਵਡਮੁੱਲਾ ਸਰਮਾਇਆ - ਸੰਦੀਪ ਕੁਮਾਰ

Punjab Admin, Sandeep Kumar, Addittional Deputy Commissioner, ADC Ludhiana, Ludhiana

Web Admin

Web Admin

5 Dariya News

ਲੁਧਿਆਣਾ , 01 Aug 2023

Last updated on: Aug 01, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜਨ ਦੇ ਹੱਕਾ ਦੇ ਰਾਖੀ ਲਈ ਬਣੀ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ। ਉਨ੍ਹਾਂ ਸਮੂਹ ਸੀਨੀਅਰ ਸਿਟੀਜਨ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਐਲਡਰਲਾਈਨ 14567 'ਤੇ ਸੰਪਰਕ ਕਰਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਲੋਂ ਸੀਨੀਅਰ ਸਿਟੀਜ਼ਨਜ਼ ਨੂੰ ਦਰਪੇਸ਼ ਮੁਸ਼ਕਲਾਂ ਜਿਵੇਂ ਕਿ ਡਰਾਈਵਿੰਗ ਲਾਇਸੈਂਸ ਦੇ ਨਵੀਨੀਕਰਨ, ਨਵਾਂ ਖਾਤਾ ਖੋਲ੍ਹਣਾ, ਸੀਨੀਅਰ ਸਿਟੀਜ਼ਨਾਂ ਲਈ ਸੇਵਾ ਕੇਂਦਰਾਂ, ਹਸਪਤਾਲਾਂ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾ ਵਿੱਚ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕਰਨ ਬਾਰੇ ਵਿਸ਼ੇਸ਼ ਤੌਰ 'ਤੇ ਨੋਟਿਸ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਰੈਵੇਨਿਊ ਕੇਸਾਂ ਦੀ ਬਜਾਏ ਸੀਨੀਅਰ ਸਿਟੀਜ਼ਨ ਦੇ ਕੇਸਾਂ ਦੀ ਪਹਿਲ ਦੇ ਆਧਾਰ 'ਤੇ ਸੁਣਵਾਈ ਕਰਨ ਅਤੇ ਸੀਨੀਅਰ ਸਿਟੀਜਨ ਦੇ ਬੈਠਣ ਲਈ ਆਪਣੀਆਂ ਅਦਾਲਤਾਂ ਦੇ ਬਾਹਰ ਢੁਕਵੇਂ ਪ੍ਰਬੰਧ ਕਰਨ।

ਇਸ ਤੋਂ ਇਲਾਵਾ ਸੀਨੀਅਰ ਸਿਟੀਜਨ ਐਕਟ 2007 ਦੇ ਨੁਕਤਾ ਨੰਬਰ 20 ਡਾਕਟਰੀ ਦੇਖਭਾਲ ਅਤੇ ਐਕਟ ਦੇ ਨੁਕਤਾ ਨੰਬਰ 21 ਜੀਵਨ ਅਤੇ ਜਾਇਦਾਦ ਦੀ ਸੁਰੱਖਿਆ 'ਤੇ ਵੀ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਟਿਵਾਣਾ ਵੱਲੋ ਹਾਜ਼ਰ ਸਮੂਹ ਮੈਂਬਰਾ ਨੂੰ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜਨ ਦੀ ਸਾਂਭ ਸੰਭਾਲ ਅਤੇ ਭਲਾਈ ਐਕਟ 2007 ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਗਿਆ।

ਫੀਲਡ ਰਿਸਪਾਂਸ ਅਫਸਰ ਸ਼੍ਰੀ ਗਗਨਦੀਪ ਸਿੰਘ ਵਲੋਂ ਸੀਨੀਅਰ ਸਿਟੀਜ਼ਨਜ਼ ਐਕਟ 2007 ਦੇ ਤਹਿਤ ਐਲਡਰ ਲਾਈਨ ਟੋਲ ਫਰੀ ਨੰਬਰ 14567 ਬਾਰੇ ਵਿਸਤਥਾਰ ਪੂਰਵਕ ਚਾਨਣਾ ਪਾਇਆ ਗਿਆ। ਮੀਟਿੰਗ ਦੌਰਾਨ ਸਵੇਰ ਅਤੇ ਸ਼ਾਮ ਦੀ ਸੈਰ ਦੌਰਾਨ ਸੀਨੀਅਰ ਸਿਟੀਜਨ ਦੀ ਸੁਰੱਖਿਆ ਅਤੇ ਸਿਹਤ ਸਬੰਧੀ ਹੋਰ ਅਹਿਮ ਮੁੱਦਿਆਂ ਅਤੇ ਸੇਵਾਮੁਕਤ ਵਿਅਕਤੀਆਂ ਦੇ ਮੈਡੀਕਲ ਬਿੱਲਾਂ ਦੀ ਭਰਪਾਈ ਸਬੰਧੀ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਐਸ.ਪੀ. ਕਰਕਰਾ, ਸੁਰੇਸ਼ ਚੌਧਰੀ, ਵੀ.ਆਰ.ਟੀ.ਸੀ. ਤੋਂ ਸਾਰਾ ਜੌਨਸਨ, ਸਿਹਤ ਵਿਭਾਗ ਤੋਂ ਡਾ. ਹਰਪ੍ਰੀਤ ਸਿੰਘ, ਗੁਰੂ ਅਮਰਦਾਸ ਆਸ਼ਰਮ ਤੋਂ ਸ. ਚਰਨ ਸਿੰਘ, ਵਿਵੇਕਾਨੰਦ ਆਸ਼ਰਮ ਤੋਂ ਦੀਪਿਕਾ, ਹੈਲਪਏਜ਼ ਇੰਡੀਆ ਦੀ ਐਲਡਰਲਾਈਨ/ਹੈਲਪਲਾਈਨ ਤੋਂ ਸ਼੍ਰੀ ਗਗਨਦੀਪ ਸਿੰਘ ਅਤੇ ਪੰਜਾਬ ਪੁਲਿਸ ਤੋਂ ਇੰਸਪੈਕਟਰ ਦਵਿੰਦਰ ਕੌਰ ਵੀ ਸ਼ਾਮਲ ਹੋਏ।

 

Tags: Punjab Admin , Sandeep Kumar , Addittional Deputy Commissioner , ADC Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD