Monday, 17 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

 

ਮੋਹਾਲੀ ਵਿੱਚ ਢਹਿਣ ਦੀ ਕਗਾਰ ਤੇ ਪੁੱਜੇ ਡਰੇਨੇਜ਼ ਅਤੇ ਸੀਵਰੇਜ ਸਿਸਟਮ ਦੀ ਬਹਾਲੀ ਲਈ ਮੇਅਰ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਫੌਰੀ ਤੌਰ ਤੇ ਵਿਸਤ੍ਰਿਤ ਪਲਾਨ ਤਿਆਰ ਕਰਨ ਦੀਆਂ ਦਿੱਤੀਆਂ ਹਦਾਇਤਾਂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab

Web Admin

Web Admin

5 Dariya News

ਮੋਹਾਲੀ , 01 Aug 2023

ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਵੱਧਦੀ ਜਾ ਰਹੀ ਸਮੱਸਿਆ ਨੂੰ ਮੁੱਖ ਰਖਦਿਆਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਹਨਾਂ ਸਮੱਸਿਆਵਾਂ ਦਾ ਫੌਰੀ ਤੌਰ ਤੇ ਹੱਲ ਕਰਨ ਲਈ ਵਿਸਤ੍ਰਿਤ ਪਲਾਨ ਤਿਆਰ ਕਰਨ ਦੀਆ ਹਦਾਇਤਾਂ ਦਿੱਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜਰ ਸਨ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਨਿਕਾਸੀ ਵਾਲੀਆਂ ਪਾਈਪਾਂ ਦੀ ਹਾਲਤ ਖ਼ਸਤਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਤਕਨੀਕ ਨਾਲ ਇੱਟਾਂ ਨਾਲ ਬਣੀਆਂ ਇਹ ਪਾਈਪਾਂ ਆਪਣਾ ਸਮਾਂ ਪੁਗਾ ਚੁੱਕੀ ਰਹੀਆਂ ਅਤੇ ਵੱਖ-ਵੱਖ ਥਾਵਾਂ ਤੋਂ ਢਹਿ ਰਹੀਆਂ ਹਨ। 

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੰਦਰੂਨੀ ਸ਼ਹਿਰ ਵਿੱਚ ਸੀਵਰੇਜ ਦੀਆਂ ਜ਼ਿਆਦਾਤਰ ਪਾਈਪਾਂ ਜਾਮ ਹਨ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਦਾ ਵਿਸਤ੍ਰਿਤ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਉਹ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਏਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਅਗਲੀ ਕਾਰਵਾਈ ਕਰ ਸਕਣ।

ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਇਹ ਵੀ ਕਿਹਾ  ਕਿ ਪੰਜਾਬ ਇੰਜੀਨੀਅਰਿੰਗ ਕਾਲਜ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਇਸ ਦੀ ਮਾਰ ਤੋਂ ਬਚਾਅ ਲਈ ਇੱਕ ਪਲਾਨ ਤਿਆਰ ਕਰਕੇ ਨਗਰ ਨਿਗਮ ਨੂੰ ਦਿੱਤਾ ਗਿਆ ਸੀ। ਮੇਅਰ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਉਸ ਪਲਾਨ ਨੂੰ ਵੀ ਮੁੜ ਸਟੱਡੀ ਕਰਨ ਲਈ ਕਿਹਾ ਤਾਂ ਜੋ ਉਸ ਪਲਾਨ ਉੱਤੇ ਵੀ ਜੇਕਰ ਅਮਲ ਹੋ ਸਕਦਾ ਹੋਵੇ ਤਾਂ ਉਸ ਸਬੰਧੀ ਤੌਰ ਤੇ ਕਾਰਵਾਈ ਅਰੰਭ ਕੀਤੀ ਜਾ ਸਕੇ।

ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ, ਕਮਲਜੀਤ ਸਿੰਘ ਬੰਨੀ, ਸਮਾਜਸੇਵੀ ਨਛੱਤਰ ਸਿੰਘ, ਗੁਰਸਾਹਿਬ ਸਿੰਘ, ਲਖਮੀਰ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਜਾਇੰਟ ਕਮਿਸ਼ਨਰ ਕਿਰਨ ਸ਼ਰਮਾ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਨਗਰ ਨਿਗਮ ਦੇ ਐਕਸੀਅਨ ਮੋਹਨ ਲਾਲ, ਵੱਖ ਵੱਖ ਵਿਭਾਗਾਂ ਦੇ ਐਸਡੀਓ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD