Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ- ਬਲਦੀਪ ਕੌਰ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 01 Aug 2023

ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਆਦਿ ਤੋਂ ਬਚਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਿਨ ਰਾਤ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਈ ਫਲੂ, ਚਮੜੀ ਦੇ ਰੋਗਾਂ, ਡੇਂਗੂ, ਮਲੇਰਆ ਆਦਿ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਮੈਡੀਕਲ ਟੀਮਾਂ ਕੰਮ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀਆਂ ਟੀਮਾ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਸਰਗਰਮ ਹੋ ਕੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਦਵਾਈਆਂ ਮੁਫਤ ਦੇਣ ਦੇ ਨਾਲ-ਨਾਲ ਡਾਇਰੀਆ ਆਦਿ ਤੋਂ ਬਚਾਓ ਲਈ ਓ. ਆਰ. ਐੱਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜੋ ਇਸ ਗੰਭੀਰ ਸਥਿਤੀ ਵਿਚ ਲੋਕਾਂ ਦੀ ਸਿਹਤ ਸਥਿਰ ਬਣੀ ਰਹਿ ਸਕੇ ਅਤੇ ਲੋਕ ਬਿਮਾਰੀਆਂ ਤੋਂ ਮੁਕਤ ਰਹਿ ਕੇ ਇਸ ਆਫਤ ਦਾ ਮੁਕਾਬਲਾ ਕਰ ਸਕਣ।

ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਡੇਂਗੂ ਦਾ ਮਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਜੇਕਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ-ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ।

ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿੱਚ ਕੂਲਰਾਂ, ਫਰਿੱਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD