Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਹਰਭਜਨ ਸਿੰਘ ਈਟੀਓ ਨਾਲ ਮੀਟਿੰਗ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Harbhajan Singh ETO, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 01 Aug 2023

Last updated on: Aug 01, 2023, 00:00 IST

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਆ ਤੇਜ਼ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ

 ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। 

ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।

ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Harbhajan Singh ETO , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD