Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਂ ਦਾ ਦੁੱਧ ਨਵ ਜਨਮੇਂ ਬੱਚੇ ਲਈ ਸੰਪੂਰਣ ਅਹਾਰ : ਡਾ. ਪਰਮਿੰਦਰ ਕੌਰ

ਸਿਵਲ ਸਰਜਨ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤੇ ਮੌਕੇ ਜਾਗਰੂਕਤਾ ਪੋਸਟਰ ਜਾਰੀ

Health, Dr. Parminder Kaur, Civil Surgeon Sangrur, Sangrur

Web Admin

Web Admin

5 Dariya News

ਸੰਗਰੂਰ , 01 Aug 2023

Last updated on: Aug 01, 2023, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੀ ਅਗਵਾਈ ਵਿਚ ਸਿਹਤ ਵਿਭਾਗ ਸੰਗਰੂਰ ਵੱਲੋਂ ਅੱਜ ਤੋਂ 7 ਅਗਸਤ ਤੱਕ ਮਨਾਏ ਜਾ ਰਹੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫਤੇ ਦੀ ਸ਼ੁਰੂਆਤ ਮੌਕੇ ਜਾਗਰੂਕਤਾ ਪੋਸਟਰ ਜਾਰੀ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਕੰਮਕਾਜੀ ਮਾਪਿਆਂ ਚ ਬਦਲਾਅ ਲਿਆਉਣਾ, ਬੱਚੇ ਨੂੰ ਮਾਂ ਦੇ ਦੁੱਧ ਦੇ ਯੋਗ ਬਨਾਉਣਾ ਥੀਮ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਵ-ਜਨਮੇਂ ਬੱਚੇ ਲਈ ਸੰਪੂਰਣ ਤੇ ਅਹਾਰ ਅੰਮ੍ਰਿਤ ਸਮਾਨ ਹੈ ਤੇ ਇਸ ਦਾ ਕੋਈ ਬਦਲ ਨਹੀ ਹੈ, ਇਹ ਕੁਦਰਤ ਵੱਲੋਂ ਦਿੱਤੀ ਬੱਚੇ ਲਈ ਇਕ ਬੇਮਿਸਾਲ ਸੌਗਾਤ ਹੈ। 

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਜੋ ਔਰਤਾਂ ਆਪਣੇ ਨਵ ਜੰਮਿਆਂ ਬੱਚਿਆਂ ਨੂੰ 6 ਮਹੀਨੇ ਤੱਕ ਸਿਰਫ ਆਪਣਾ ਦੁੱਧ ਹੀ ਪਿਲਾਉਂਦੀਆਂ ਹਨ, ਉਨ੍ਹਾਂ ਬੱਚਿਆਂ ਦਾ ਮਾਨਸਿਕ ਤੇ ਸਰੀਰਕ ਵਿਕਾਸ ਨਿਰੰਤਰ ਹੁੰਦਾ ਹੈ ਭਾਰਤ ਵਿਚ ਨਵਜੰਮੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਨ ਦਸਤ , ਉਲਟੀਆਂ ਅਤੇ ਨਿਮੋਨੀਆਂ ਦਾ ਹੋਣਾ ਹੈ ਜੋ ਕਿ ਮੁੱਖ ਤੌਰ ‘ਤੇ ਬੱਚਿਆਂ ਵਿਚ ਬੋਤਲ ਨਾਲ ਬਾਹਰੀ ਦੁੱਧ ਪਿਲਾਉਣ ਕਰਕੇ ਹੁੰਦੇ ਹਨ। 

ਇਸ ਲਈ ਜੇਕਰ ਜਨਮ ਤੋਂ ਘੱਟੋ-ਘੱਟ ਛੇ ਮਹੀਨੇ ਤੱਕ ਮਾਂਵਾਂ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ ਤਾਂ ਜੋ ਬਾਲ ਮੌਤ ਦਰ ਨੂੰ ਹੋਰ ਵੀ ਘਟਾਇਆ ਜਾ ਸਕਦਾ ਹੈ।ਉਨ੍ਹਾਂ ਕਿਹਾ ਉਹ ਜਨਮ ਤੋਂ ਤੁਰੰਤ ਬਾਅਦ ਇੱਕ ਘੰਟੇ ਦੇ ਅੰਦਰ—ਅੰਦਰ ਬੱਚੇ ਨੂੰ ਛਾਤੀ ਨਾਲ ਲਗਾ ਕੇ ਆਪਣਾ ਦੁੱਧ ਪਿਲਾਉਣ ਤਾਂ ਜੋ ਬੱਚੇ ਨੂੰ ਮਾਂ ਦਾ ਨਿੱਘ ਅਤੇ ਪਹਿਲਾ ਗਾੜਾ ਪੀਲਾ ਦੁੱਧ ਮਿਲ ਸਕੇ। 

ਉੁਨ੍ਹਾਂ ਕਿਹਾ ਕਿ ਪਹਿਲੇ ਗਾੜ੍ਹੇ ਪੀਲੇ ਦੁੱਧ ਵਿਚ ਕਲੋਸਟਰਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਬੱਚੇ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਂਦਾ ਹੈ। ਉਹਨ੍ਹਾਂ ਕਿਹਾ ਕਿ ਜੇਕਰ ਮਾਂ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ ਤਾਂ ਮਾਂ ਨੂੰ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਹੋਣ ਦਾ ਖਤਰਾ ਘੱਟ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪੋਸ਼ਟਿਕ ਖਾਧ ਪਦਾਰਥ ਦੇਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ ਅਤੇ ਡੱਬਾ ਬੰਦ ਦੁੱਧ ਬੱਚੇ ਨੂੰ ਨਹੀ ਦੇਣਾ ਚਾਹੀਦਾ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੰਜੇ ਮਾਥੁਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕਰਨੈਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਸ਼ਾਲੀ ਬਾਂਸਲ, ਡਿਪਟੀ ਮਾਸ ਮੀਡੀਆ ਅਫ਼ਸਰ  ਸਰੋਜ ਰਾਣੀ,  ਬੀ.ਈ.ਈ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

 

Tags: Health , Dr. Parminder Kaur , Civil Surgeon Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD