Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 01 Aug 2023

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ  ਕੇਂਦਰਿਤ ਹੈ। 

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ। ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ  ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ  ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD