Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ—ਡਾ. ਸੁਰਿੰਦਰ ਸਿੰਘ

Health, Dr. Surinder Singh, Senior Medical Officer Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 02 Aug 2023

Last updated on: Aug 02, 2023, 00:00 IST

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।ਇਸ ਮੌਕੇ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਗਰਭਵਤੀਆਂ, ਦੁੱਧ ਪਿਲਾਉੁਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਅਮ੍ਰਿਤ ਹੈ। 

ਨਵ ਜਨਮੇ ਬੱਚੇ ਨੂੰ ਜਨਮ ਦੇ ਇੱਕ ਘੰਟੇ ਦੇ ਅੰਦਰ ਅੰਦਰ ਕੇਵਲ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦਾ ਬੱਚੇ ਦੀ ਚਮੜੀ ਤੋਂ ਚਮੜੀ ਦਾ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਮਾਂ ਅਤੇ ਬੱਚੇ ਵਿਚ ਸਨੇਹ ਪੈਦਾ ਹੋਵੇ।ਉਹਨਾਂ ਕਿਹਾ ਜੋ ਔਰਤਾਂ ਆਪਣੇ ਨਵ ਜੰਮਿਆਂ ਬੱਚਿਆਂ ਨੂੰ 6 ਮਹੀਨੇ ਤੱਕ ਸਿਰਫ ਆਪਣਾ ਦੁੱਧ ਹੀ ਪਿਲਾਉਂਦੀਆਂ ਹਨ ਉਨ੍ਹਾਂ ਬੱਚਿਆਂ ਦਾ ਵਿਕਾਸ ਨਿਰੰਤਰ ਹੁੰਦਾ ਹੈ ਅਤੇ ਦੂਜਿਆਂ ਬੱਚਿਆਂ ਨਾਲੋਂ ਵਧੇਰੇ ਤੰਦਰੁਸਤ ਰਹਿੰਦੇ ਹਨ। 

ਨਵਜੰਮੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਣ ਟੱਟੀਆਂ ਉਲਟੀਆਂ ਅਤੇ ਨਿਮੋਨੀਆਂ ਦਾ ਹੋਣਾ ਹੈ ਜੋ ਕਿ ਮੁੱਖ ਤੌਰ ਤੇ ਬੱਚਿਆਂ ਵਿਚ ਬੋਤਲ ਨਾਲ ਓਪਰਾ ਦੁੱਧ ਪਿਲਾਉਣ ਕਰਕੇ ਹੁੰਦੀਆਂ ਹਨ। ਇਸ ਲਈ ਜੇਕਰ ਜਨਮ ਤੋਂ ਘੱਟੋਂ—ਘੱਟ ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ ਤਾਂ ਬਾਲ ਮੌਤ ਦਰ ਨੂੰ ਹੋਰ ਵੀ ਘਟਾਇਆ ਜਾ ਸਕਦਾ ਹੈ।

ਇਸ ਮੌਕੇ ਬਲਾਕ ਐਕਸ਼ਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਕਿਹਾ ਕਿ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸਾਰੀਆਂ ਸਿਹਤ ਸੰਸ਼ਥਾਵਾਂ ਵਿੱਚ ਮਿਤੀ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਸਪਤਾਹ ਕੰਮਕਾਜੀ ਮਾਪਿਆਂ ਵਿਚ ਬਦਲਾਅ ਲਿਆਉੁਣਾ, ਬੱਚੇ ਨੂੰ ਮਾਂ ਦੇ ਦੁੱਧ ਦੇ ਯੋਗ ਬਣਾਉਣਾ ਥੀਮ ਤਹਿਤ ਗਤੀਵਿਧੀਆਂ ਕਰਕੇ ਨਵ ਜਨਮੇ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਸਬੰਧੀ ਮਾਵਾਂ ਨੁੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੰਮਕਾਜੀ ਮਾਪਿਆਂ ਵਿਚ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਬੱਚੇ ਨੂੰ ਬੋਤਲ ਰਾਹੀ ਓਪਰਾ ਦੁੱਧ ਪਿਲਾਇਆ ਜਾਂਦਾ ਹੈ, ਜਿਸ ਨਾਲ ਬੱਚਿਆਂ ਵਿਚ ਇੰਫੈਕਸਨ ਹੋਣ ਦਾ ਖਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੰਮਕਾਜ ਤੇ ਜਾਣ ਵਾਲੀਆਂ ਮਾਵਾਂ ਆਪਣਾ ਦੁੱਧ ਸਟੀਲ ਜਾਂ ਕੱਚ ਦੀ ਕੌਲੀ ਵਿਚ ਕੱਢ ਕੇ ਰੱਖ ਸਕਦੀਆਂ ਹੈ, ਜੋ ਕਿ 6 ਘੰਟਿਆਂ ਲਈ ਬੱਚੇ ਨੂੰ ਪਿਲਾਈਆਂ ਜਾ ਸਕਦਾ ਹੈ।

ਇਸ ਮੌਕੇ ਮੈਡੀਕਲ ਅਫਸਰ ਡਾ. ਕੰਵਰਪਾਲ ਸਿੰਘ, ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ, ਨਰਸਿੰਗ ਸਿਸਟਰ ਦਲਜੀਤ ਕੌਰ, ਮੰਗਤ ਰਾਮ ਰੇਡੀਓਗ੍ਰਾਫਰ, ਸਟਾਫ ਨਰਸ ਗੁਰਪ੍ਰੀਤ ਕੌਰ, ਉਪਵੈਦ ਪ੍ਰੀਤੀ ਜੈਦਕਾ, ਫਾਰਮੇਸੀ ਅਫਸਰ ਨਿਰਪਾਲ ਸਿੰਘ, ਅਮਨਦੀਪ ਸਿੰਘ, ਕੌਂਸਲਰ ਚਰਨਵੀਰ ਸਿੰਘ, ਏ.ਐਨ.ਐਮ. ਗੀਤਾ ਗੌਤਮ, ਆਸ਼ਾ ਤੇ ਹੋਰ ਮੌਜੂਦ ਸਨ।

 

Tags: Health , Dr. Surinder Singh , Senior Medical Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD