Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

Punjab Admin, Avneet Kaur, Addittional Deputy Commissioner Fazilka, Fazilka

Web Admin

Web Admin

5 Dariya News

ਫਾਜ਼ਿਲਕਾ , 02 Aug 2023

Last updated on: Aug 02, 2023, 00:00 IST

15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਚੜ ਅਤੇ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਸਮਾਗਮ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਉਨਾਂ ਕਿਹਾ ਕਿ ਇਸ ਦਿਨ ਮਨਾਉਣ ਦਾ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਵੀ ਹੈ। 

ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ, ਬੀ.ਐਸ.ਐਫ ਅਤੇ ਐਨ.ਸੀ.ਸੀ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। 

ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੁਲਿਸ, ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਜ਼ਿਲ੍ਹਾ ਪ੍ਰੋਗਰਾਮ, ਆਰ.ਟੀ.ਏ, ਵਾਟਰ ਸਪਲਾਈ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।  

ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ  ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹ ਨਾਲ ਨਿਭਾਉਣ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲਿਆ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਵੀਰ ਸਿੰਘ ਬੱਲ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਹਾਜ਼ਰ ਸਨ। 

 

Tags: Punjab Admin , Avneet Kaur , Addittional Deputy Commissioner Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD