Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਖੇਲੋ ਇੰਡੀਆ ਸੈਂਟਰਾਂ ਲਈ ਸਿਲੈਕਸ਼ਨ ਸ਼ੁਰੂ, ਪਹਿਲੇ ਦਿਨ 40 ਤੋਂ ਵਧੇਰੇ ਖਿਡਾਰੀਆਂ ਨੇ ਦਿੱਤੇ ਟਰਾਇਲ

10 ਬੱਚਿਆਂ ਦੀ ਹੋਈ ਫਾਈਨਲ ਟਰਾਇਲਾਂ ਲਈ ਚੋਣ-ਜ਼ਿਲਾ ਖੇਡ ਅਫ਼ਸਰ

Sports News, Football, Football, Player, Moga

Web Admin

Web Admin

5 Dariya News

ਮੋਗਾ , 02 Aug 2023

ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਵਜੋ ਸੈਸ਼ਨ 2023-24 ਦੌਰਾਨ ਰਾਜ ਦੇ 23 ਖੇਲੋ ਇੰਡੀਆ ਸੈਂਟਰਾਂ ਵਿੱਚ ਵੱਖ ਵੱਖ ਖੇਡਾਂ ਵਿੱਚ ਸਿਲੈਕਸ਼ਨ ਟਰਾਇਲ ਜ਼ਿਲਾ ਮੋਗਾ ਵਿਖੇ ਵੀ ਸ਼ੁਰੂ ਹੋ ਚੁੱਕੇ ਹਨ। ਇਹ ਸਿਲੈਕਸ਼ਨ ਟਰਾਇਲ ਖੇਡ ਫੁੱਟਬਾਲ ਲਈ ਕਰਵਾਏ ਜਾ ਰਹੇ ਹਨ।

ਜ਼ਿਲਾ ਖੇਡ ਅਫ਼ਸਰ ਮੋਗਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਿਲੈਕਸ਼ਨ ਟਰਾਇਲਾਂ ਦੇ ਪਹਿਲੇ ਦਿਨ ਜ਼ਿਲਾ ਮੋਗਾ ਵਿੱਚ 40 ਤੋਂ ਵਧੇਰੇ ਖਿਡਾਰੀਆਂ ਨੇ ਫੁੱਟਬਾਲ ਦੇ ਟਰਾਇਲ ਦਿੱਤੇ ਜਿਨਾਂ ਵਿੱਚੋਂ 10 ਖਿਡਾਰੀਆਂ ਦੀ ਫਾਈਨਲ ਟਰਾਇਲਾਂ ਲਈ ਚੋਣ ਕੀਤੀ ਗਈ। ਇਹ ਸਿਲੈਕਸ਼ਨ ਟਰਾਇਲ ਅਮੋਲ ਅਕੈਡਮੀ ਪਿੰਡ ਖੋਸਾ ਪਾਂਡੋ ਵਿਖੇ ਆਯੋਜਿਤ ਮਿਤੀ 3 ਅਗਸਤ, 2023 ਤੱਕ ਕਰਵਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਵੇਰੇ 8:30 ਵਜੇ ਉਕਤ ਸਥਾਨ ਉੱਪਰ ਰਿਪੋਰਟ ਕਰਨੀ ਲਾਜ਼ਮੀ ਹੈ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਪਣਾ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਜਰੂਰੀ ਲਿਆਉਣ।

ਜ਼ਿਲਾ ਮੋਗਾ ਨਾਲ ਸਬੰਧਤ ਖਿਡਾਰੀ ਖੇਡ ਫੁੱਟਬਾਲ ਦੇ ਸਿਲੈਕਸ਼ਨ ਟਰਾਇਲਾਂ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਫੁੱਟਬਾਲ ਕੋਚ ਨਵਤੇਜ ਨਾਲ ਫੋਨ ਨੰਬਰ 99144-91678 ਉੱਪਰ ਸੰਪਰਕ ਕਰ ਸਕਦੇ ਹਨ।  ਉਨਾਂ ਮੋਗਾ ਜ਼ਿਲਾ ਦੇ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਇਨਾਂ ਸਿਲੈਕਸ਼ਨ ਟਰਾਇਲਾਂ ਵਿੱਚ ਵਧ ਚੜ ਕੇ ਹਿੱਸਾ ਲਿਆ ਜਾਵੇ।

 

Tags: Sports News , Football , Football , Player , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD