Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਆਮ ਆਦਮੀ ਪਾਰਟੀ ਨੇ ਹੋਸਟਲ ਫ਼ੀਸ 'ਤੇ ਜੀਐਸਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਕੀਤਾ ਵਿਰੋਧ

ਕੇਂਦਰ ਦਾ ਇਹ ਤੁਗ਼ਲਕੀ ਫ਼ੈਸਲਾ, ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ 'ਤੇ ਆਰਥਿਕ ਬੋਝ ਪਾ ਰਹੀ ਹੈ: ਦਵਿੰਦਰਜੀਤ ਸਿੰਘ ਲਾਡੀ ਢੋਂਸ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Parminder Goldy

Web Admin

Web Admin

5 Dariya News

ਚੰਡੀਗੜ੍ਹ , 02 Aug 2023

ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਯੂਨੀਵਰਸਿਟੀਆਂ ਦੀ ਹੋਸਟਲ ਫ਼ੀਸ 'ਤੇ 12% ਜੀਐਸਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਅਤੇ ਮੋਦੀ ਸਰਕਾਰ 'ਤੇ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ 'ਚ ਜਾਣਬੁੱਝ ਕੇ ਰੁਕਾਵਟ ਪਾਉਣ ਦਾ ਵੀ ਦੋਸ਼ ਲਾਇਆ।

ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਇਸ ਫ਼ੈਸਲੇ ਨੂੰ ਕੇਂਦਰ ਸਰਕਾਰ ਦਾ ਤੁਗ਼ਲਕੀ ਫ਼ਰਮਾਨ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਦੂਰ ਰੱਖਣ ਲਈ ਜਾਣਬੁੱਝ ਕੇ ਉਨ੍ਹਾਂ ’ਤੇ ਆਰਥਿਕ ਬੋਝ ਪਾ ਰਹੀ ਹੈ।  

ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਹਮੇਸ਼ਾ ਟੈਕਸ ਮੁਕਤ ਰੱਖਿਆ ਗਿਆ ਹੈ ਪਰ ਮੋਦੀ ਸਰਕਾਰ ਵਿਦਿਆਰਥੀਆਂ ਤੋਂ ਪੈਸੇ ਵਸੂਲਣ ਲਈ ਨਵੇਂ-ਨਵੇਂ ਤਰੀਕੇ ਲੱਭ ਰਹੀ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਟੈਕਸ ਮੁਕਤ ਸਿੱਖਿਆ ਦੀ ਵਕਾਲਤ ਕਰਦੀ ਆ ਰਹੀ ਹੈ।  

ਇਸ ਲਈ ਅਸੀਂ ਇਸ ਫ਼ੈਸਲੇ ਦੇ ਸਖ਼ਤ ਖ਼ਿਲਾਫ਼ ਹਾਂ।  ਸਾਡੀ ਪਾਰਟੀ ਦਾ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ' (ਸੀ.ਵਾਈ.ਐਸ.ਐਸ) ਇਸ ਫ਼ੈਸਲੇ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਪੰਜਾਬ ਯੂਨੀਵਰਸਿਟੀ ਵਿਚ ਲਾਗੂ ਨਹੀਂ ਹੋਣ ਦੇਵੇਗੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਗੋਲਡੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਯੂਨੀਵਰਸਿਟੀ ਵਿੱਚ 50 ਕਰੋੜ ਦੀ ਲਾਗਤ ਨਾਲ ਦੋ ਹੋਸਟਲ ਬਣਵਾ ਰਹੇ ਹਨ। 

ਦੂਜੇ ਪਾਸੇ ਮੋਦੀ ਸਰਕਾਰ ਹੋਸਟਲ ਫ਼ੀਸਾਂ 'ਤੇ ਜੀਐਸਟੀ ਲਗਾ ਕੇ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੈਸੇ ਵਸੂਲ ਰਹੀ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਸੀ.ਵਾਈ.ਐਸ.ਐਸ.ਦਾ ਸਾਥ ਦੇਣ ਦੀ ਅਪੀਲ ਕੀਤੀ।  

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਮੁੱਦਿਆਂ ਦੀ ਰਾਜਨੀਤੀ ਕਰਦੇ ਹਾਂ।  ਜਿਸ ਤਰ੍ਹਾਂ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਿਹਤਰ ਸਿੱਖਿਆ ਮਾਡਲ ਪੇਸ਼ ਕੀਤਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤਾ, ਉਸੇ ਤਰ੍ਹਾਂ ਅਸੀਂ ਪੰਜਾਬ ਯੂਨੀਵਰਸਿਟੀ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਕੋਸ਼ਿਸ਼ਾਂ ਕਰਾਂਗੇ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Parminder Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD