Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ

ਆਰ.ਐਸ ਮਾਡਲ ਸਕੂਲ ਵਿਖੇ ਆਯੋਜਿਤ ਹੋਇਆ ਸਮਾਗਮ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

5 Dariya News

5 Dariya News

5 Dariya News

ਲੁਧਿਆਣਾ , 02 Aug 2023

Last updated on: Aug 02, 2023, 00:00 IST

ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ. ਵੀਰਪਾਲ ਕੌਰ ਦੀ ਰਹਿਨੁਮਾਈ ਵਿੱਚ ਇਸ ਸਾਲ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਹੋਏ।

ਨਵੀਂ ਪੀੜ੍ਹੀ ਦੇ ਮਨ ਵਿੱਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਮਕਸਦ ਨਾਲ਼ ਭਾਸ਼ਾ ਵਿਭਾਗ ਪੰਜਾਬ ਹਰ ਸਾਲ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਂਦਾ ਹੈ। ਇਹ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਬਾਅਦ ਵਿੱਚ ਰਾਜ ਪੱਧਰ ਉਤੇ ਕਰਵਾਏ ਜਾਂਦੇ ਹਨ।

ਕਵਿਤਾ ਗਾਇਨ ਵਿੱਚ ਵਿਭਾਗ ਵੱਲੋਂ ਨਿਰਧਾਰਿਤ ਕੁਝ ਚੋਣਵੇਂ ਪ੍ਰਮੁੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਦੇ ਗਾਇਨ ਦਾ ਮੁਕਾਬਲਾ ਹੋਇਆ। ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫਸਰ ਡਾ. ਸੰਦੀਪ ਸ਼ਰਮਾ ਨੇ ਮੁਕਾਬਲਿਆਂ ਦੀ ਰੂਪ-ਰੇਖਾ ਸੰਬੰਧੀ ਵਿਸਥਾਰ ਜਾਣਕਾਰੀ ਦਿੱਤੀ ਅਤੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਸ਼੍ਰੀਮਤੀ ਡਿੰਪਲ ਮਦਾਨ ਬਤੌਰ ਮੁੱਖ ਮਹਿਮਾਨ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਵਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਲੁਧਿਆਣਾ ਸ਼੍ਰੀ ਦਵਿੰਦਰ ਸਿੰਘ ਲੋਟੇ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਇਨ੍ਹਾਂ ਮੁਕਾਲਿਆਂ ਲਈ ਸਾਹਿਤ ਅਤੇ ਕਲਾ ਜਗਤ ਦੀਆਂ ਪ੍ਰਸਿੱਧ ਹਸਤੀਆਂ ਤ੍ਰੈਲੋਚਨ ਲੋਚੀ, ਜਤਿੰਦਰ ਹਾਂਸ ਅਤੇ ਹਰਲੀਨ ਸੋਨਾ ਅਤੇ ਕਾਲਜ ਅਧਿਆਪਕਾਂ ਵਿੱਚੋਂ ਡਾ. ਸ਼ਰਨਜੀਤ ਕੌਰ ਪਰਮਾਰ, ਪ੍ਰੋ ਇੰਦਰਪਾਲ, ਡਾ.ਮਨਜੀਤ ਕੌਰ ਅਤੇ ਪ੍ਰੋ ਜਸਵਿੰਦਰ ਧਨਾਨਸੂ ਨੇ ਜੱਜ ਵਜੋਂ ਭੂਮਿਕਾ ਨਿਭਾਈ। 

ਮੁਕਾਬਲਿਆਂ ਵਿੱਚ ਜ਼ਿਲ੍ਹਾ ਭਰ ਦੇ ਵੱਖ-ਵੱਖ ਸਰਕਾਰੀ/ਪ੍ਰਾਈਵੇਟ/ਅਰਧ ਸਰਕਾਰੀ ਸਕੂਲਾਂ ਦੁਆਰਾ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਤਕਰੀਬਨ ਢਾਈ ਸੌ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਕਵਿਤਾ ਗਾਇਨ ਹਰਜੋਤ ਸਿੰਘ ( ਸਹਸ ਅਯਾਲੀ ਕਲਾਂ) , ਜਸਵਿੰਦਰ ਸਿੰਘ (ਸਸਸਸ ਸੋਹੀਆਂ) ਅਤੇ ਵੰਸ਼ ( ਸਹਸ ਕੈਲਾਸ਼ ਨਗਰ ) ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਲੇਖ ਰਚਨਾ ਵਿੱਚ ਮਨਵੀਰ ਕੌਰ (ਸ ਕੰ ਸਸਸ ਸਾਹਨੇਵਾਲ), ਅਰਸ਼ਪ੍ਰੀਤ ਕੌਰ ( ਸਹਸ ਤਲਵੰਡੀ ਖੁਰਦ) ਅਤੇ ਮੋਹਿਤ ਗੌਤਮ (ਮਾਲਵਾ ਖ਼ਾਲਸਾ ਸਸ ਸਕੂਲ) ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕਹਾਣੀ ਵਿੱਚ ਰੀਆ (ਆਰ ਐਸ ਮਾਡਲ ਸਸ ਲੁਧਿਆਣਾ), ਸ਼ਿਸ਼ਟੀ ਕੁਮਾਰੀ (ਸਸਸਸ ਉਮੈਦਪੁਰ) ਅਤੇ ਅਰਸ਼ਪ੍ਰੀਤ ਕੌਰ ( ਸਸਸਸ ਦੇਤਵਾਲ) ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। 

ਕਵਿਤਾ ਰਚਨਾ ਵਿੱਚ ਅਰਮਾਨ( ਸਸਸਸ ਪਮਾਲ), ਬਬਨਪ੍ਰੀਤ ਸਿੰਘ(ਸਸਸਸ ਦਾਖਾ) ਅਤੇ ਤਰਨਪ੍ਰੀਤ ਸਿੰਘ (ਸਹਸ ਤਲਵੰਡੀ ਖੁਰਦ ) ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ , ਕੈਸ਼ ਇਨਾਮ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। 

ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਡਿੰਪਲ ਮਦਾਨ ਨੇ ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਜਸਵੀਰ ਕੌਰ ਅਤੇ ਖੋਜ ਅਫ਼ਸਰ ਸੰਦੀਪ ਸਿੰਘ ਨੇ ਨਿਭਾਈ। 

ਸਕੂਲ ਦੇ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਸਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਨੇ ਸਮਾਗਮ ਦੇ ਪ੍ਰਬੰਧ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁਕਾਬਲਿਆਂ ਵਿੱਚ ਹਰੇਕ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬਾਅਦ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਭਾਗ ਲੈਣਗੇ। 

ਪ੍ਰਿੰਸੀਪਲ ਆਰ.ਐਸ ਮਾਡਲ ਸੀਨੀ ਸੈਕੰ. ਸਕੂਲ ਡਾ. ਸੰਜੀਵ ਚੰਦੇਲ ਦੁਆਰਾ ਅੰਤ ਵਿੱਚ ਆਏ ਮਹਿਮਾਨਾਂ ਅਤੇ ਭਾਸ਼ਾ ਵਿਭਾਗ ਦਾ ਇੱਕ ਸ਼ਾਨਦਾਰ ਸਮਾਗਮ ਉਲੀਕਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦੁਆਇਆ ਕਿ ਭਵਿੱਖ ਵਿੱਚ ਵੀ ਉਹ ਅਜਿਹੇ ਸਮਾਗਮਾਂ ਲਈ ਪੂਰਨ ਸਹਿਯੋਗ ਕਰਨਗੇ। ਭਰਵੀਂ ਹਾਜ਼ਰੀ ਵਾਲੇ ਇਸ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਤਕਰੀਬਨ ਸੌ ਅਧਿਆਪਕ ਵੀ ਹਾਜ਼ਰ ਰਹੇ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD