Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚੇ ਨੂੰ ਦੁੱਧ ਚੁੰਘਾਉਣਾ ਤੁਹਾਡੀ ਚੋਣ ਨਹੀ ਜ਼ਿੰਮੇਵਾਰੀ ਹੈ - ਡਾ ਰਜਿੰਦਰਪਾਲ

Health, Dr. RajinderPal, Civil Surgeon Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 02 Aug 2023

Last updated on: Aug 02, 2023, 00:00 IST

ਮਾਂ ਦਾ ਦੁੱਧ ਬੱਚੇ ਲਈ ਕੁਦਰਤ ਦਾ ਇੱਕ ਅਣਮੁੱਲਾ ਵਰਦਾਨ ਹੈ, ਇਹ 06 ਮਹੀਨੇ ਤੱਕ ਬੱਚੇ ਲਈ ਸੰਪੂਰਨ ਆਹਾਰ ਹੈ ਅਤੇ ਬੱਚੇ ਲਈ ਇਹ ਅੰਮ੍ਰਿਤ ਸਮਾਨ ਹੈ। ਇਹ ਵਿਚਾਰ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਵਿਸ਼ਵ ਬਰੈਸਟ ਫੀਡਿੰਗ ਸਪਤਾਹ ਦੌਰਾਨ ਜ਼ਿਲ੍ਹਾ ਨਿਵਾਸੀਆ ਦੇ ਨਾਮ ਜਾਗਰੂਕਤਾ ਸੰਦੇਸ਼ ਜਾਰੀ ਕਰਨ ਮੌਕੇ ਪ੍ਰਗਟ ਕੀਤੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ 01 ਅਗਸਤ ਤੋਂ 07 ਅਗਸਤ ਤੱਕ ਵਿਸ਼ਵ ਬਰੈਸਟ ਫੀਡਿੰਗ ਸਪਤਾਹ ਆਯੋਜਿਤ ਕੀਤਾ ਜਾਂਦਾ ਹੈ ਅਤੇ ਇਸ ਸਮੇੰ ਦੌਰਾਨ ਆਮ ਲੋਕਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਵਜਾਤ ਬੱਚੇ ਨੂੰ ਜਿੰਨੀ ਜਲਦੀ ਹੋ ਸਕੇ ਮਾਂ ਦਾ ਦੁੱਧ ਸ਼ੁਰੂ ਕਰਾ ਦੇਣਾ ਚਾਹੀਦਾ ਹੈ ਅਤੇ ਇਹ ਬਹੁਤ ਹੀ ਮਹੱਤਵਪੂਰਨ ਹੈ ਅਤੇ ਬੱਚੇ ਨੂੰ ਮਾਂ ਦਾ ਪਹਿਲਾ ਗਾੜਾ ਦੁੱਧ (ਕਲੋਸਟਰਮ) ਲਾਜਮੀ ਦਿੱਤਾ ਜਾਵੇ ਕਿਉਂਕਿ ਇਹ ਪਹਿਲਾ ਗਾੜਾ ਦੁੱਧ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਸਾਰੀ ਜ਼ਿੰਦਗੀ ਲਈ ਪ੍ਰਦਾਨ ਕਰਦਾ ਹੈ। 

ਇਹ ਬੱਚੇ ਨੂੰ ਨਿਮੋਨੀਆ ਅਤੇ ਦਸਤ ਰੋਗ ਤੋਂ ਬਚਾਉਂਦਾ ਹੈ। ਉਨ੍ਹਾਂ ਦੱਸਿਆ ਕਿ ਨਵਜਾਤ ਬੱਚੇ ਨੂੰ ਸ਼ਹਿਦ ਜਾਂ ਜਨਮ ਘੁੱਟੀ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ ਅਤੇ ਉਸਨੂੰ ਇਸ ਸਮੇਂ ਦੌਰਾਨ ਹੋਰ ਕਿਸੇ ਉਪਰੀ ਖੁਰਾਕ ਦੀ ਲੋੜ ਨਹੀਂ ਹੁੰਦੀ, ਇੱਥੋਂ ਤੱਕ ਕਿ ਪਾਣੀ ਦੀ ਵੀ ਨਹੀਂ। 

ਇਸ ਤੋਂ ਬਾਅਦ ਦੋ ਸਾਲ ਤੱਕ ਓਪਰੀ ਖੁਰਾਕ ਦੇ ਨਾਲ ਨਾਲ ਵੀ ਮਾਂ ਦਾ ਦੁੱਧ ਪਿਲਾਉਣਾ ਜਾਰੀ ਰੱਖਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਇੱਕ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਬੱਚੇ ਨੂੰ ਦੁੱਧ ਚੁੰਘਾਉਣਾ ਉਨ੍ਹਾਂ ਦੀ ਚੋਣ ਨਹੀ ਬਲਕਿ ਜ਼ਿੰਮੇਵਾਰੀ ਹੈ। 

ਮਾਂ ਦਾ ਦੁੱਧ ਬੱਚੇ ਦੀ ਸਿਹਤ ਲਈ ਲਾਭਦਾਇਕ ਹੁੰਦਾ ਹੈ ਜਿੱਥੇ ਬਰੈਸਟ ਫੀਡਿੰਗ ਨਾਲ ਮਾਂ ਅਤੇ ਬੱਚੇ ਵਿੱਚ ਨੇੜਤਾ ਵੱਧਦੀ ਹੈ ਉੱਥੇ ਇਸ ਨਾਲ ਮਾਂ ਦਾ ਸ਼ਰੀਰ ਵੀ ਜਨੇਪੇ ਉਪਰੰਤ ਜਲਦੀ ਆਪਣੇ ਕੁਦਰਤੀ ਰੂਪ ਵਿੱਚ ਆਉਂਦਾ ਹੈ ਅਤੇ ਮਾਂ ਦੀ ਸਿਹਤ ਵੀ ਚੰਗੀ ਰਹਿੰਦੀ ਹੈ। ਬੱਚੇ ਨੂੰ ਮਾਂ ਦਾ ਦੁੱਧ ਨਾ ਪਿਲਾਉਣ ਨੁਕਸਾਨਾਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਬੱਚਾ ਵਾਰ-ਵਾਰ ਬੀਮਾਰ ਹੋ ਸਕਦਾ ਹੈ ਅਤੇ ਹੋ ਸਕਦਾ ਹੈ ਉਸਦਾ ਮਾਨਸਿਕ ਵਿਕਾਸ ਸਹੀ ਨਾ ਹੋਵੇ। 

ਬੱਚੇ ਦੀ ਸ਼ਰੀਰਕ ਸ਼ਕਤੀ ਅਤੇ ਬੁੱਧੀ ਦਾ ਵਿਕਾਸ ਘੱਟ ਰਹਿ ਸਕਦਾ ਹੈ। ਇਸ ਅਵਸਰ 'ਤੇ ਜ਼ਿਲਾ ਐਪੇਡੀਮਾਲੋਜਿਸਟ ਡਾ. ਸ਼ਮਿੰਦਰਪਾਲ ਕੌਰ, ਡਾ:ਯੁਵਰਾਜ ਨਾਰੰਗ, ਸੁਪਰਡੈਂਟ ਪਰਮਵੀਰ ਮੌਂਗਾ, ਮਾਸ ਮੀਡੀਆ ਅਫਸਰ ਰੰਜੀਵ, ਸਟੈਨੋ ਵਿਕਾਸ ਕਾਲੜਾ ਅਤੇ ਬੀ.ਸੀ.ਸੀ ਕੋਆਰਡੀਨੇਟਰ ਰਜਨੀਕ ਕੌਰ ਹਾਜ਼ਰ ਸਨ।

 

Tags: Health , Dr. RajinderPal , Civil Surgeon Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD