Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 02 Aug 2023

ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ।

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। 

ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ। ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। 

ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ।

ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD