Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਤਾ ਕੁਸ਼ੱਲਿਆ ਵਿਖੇ ਮਨਾਇਆ ਵਿਸ਼ਵ ਸਤਨਪਾਨ ਸਪਤਾਹ

ਔਰਤਾਂ ਨੂੰ ਨਵ ਜਨਮੇ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Health, Dr. Raminder Kaur, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 02 Aug 2023

Last updated on: Aug 02, 2023, 00:00 IST

ਨਵ ਜਨਮੇ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਦੀ ਜਾਗਰੂਕਤਾ ਲਈ ਮਿਤੀ 1 ਤੋਂ 8 ਅਗਸਤ ਤੱਕ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਸਪਤਾਹ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦੇ ਪੋਸਟ ਨੇਟਲ ਵਾਰਡ ਵਿੱਚ ਬੱਚਿਆਂ ਨੂੰ ਜਨਮ ਦੇਣ ਤੇ ਦਾਖਲ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ।

ਔਰਤਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਵ ਜਨਮੇ ਬੱਚੇ ਲਈ ਸੰਪੂਰਨ ਆਹਾਰ ਹੈ। ਉਹਨਾਂ ਔਰਤਾਂ ਨੂੰ ਆਪਣੇ ਨਵ ਜੰਮਿਆਂ ਬੱਚਿਆਂ ਨੂੰ 6 ਮਹੀਨੇ ਤੱਕ ਸਿਰਫ਼ ਆਪਣਾ ਦੁੱਧ ਹੀ ਪਿਲਾਉਣ ਲਈ ਕਿਹਾ ਤਾਂ ਜੋ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਨਿਰੰਤਰ ਹੋ ਸਕੇ। 

ਉਹਨਾਂ ਕਿਹਾ ਕਿ ਨਵਜੰਮੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਨ ਟੱਟੀਆਂ ਉਲਟੀਆਂ ਅਤੇ ਨਿਮੋਨੀਆਂ ਦਾ ਹੋਣਾ ਹੈ ਜੋ ਕਿ ਮੁੱਖ ਤੌਰ ਤੇ ਬੱਚਿਆਂ ਵਿਚ ਬੋਤਲ ਨਾਲ ਓਪਰਾ ਦੁੱਧ ਪਿਲਾਉਣ ਕਰਕੇ ਹੁੰਦੀਆਂ ਹਨ। ਇਸ ਲਈ ਜੇਕਰ ਜਨਮ ਤੋਂ ਘੱਟੋ-ਘੱਟ ਛੇ ਮਹੀਨੇ ਤੱਕ ਮਾਂਵਾਂ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ ਤਾਂ ਬਾਲ ਮੌਤ ਦਰ ਨੂੰ ਹੋਰ ਵੀ ਘਟਾਇਆ ਜਾ ਸਕਦਾ ਹੈ।

ਸਹਾਇਕ ਸਿਵਲ ਸਰਜਨ ਅਤੇ ਬੱਚਿਆਂ ਦੇ ਮਾਹਰ ਡਾ. ਰਚਨਾ ਨੇ ਔਰਤਾਂ ਨੂੰ ਕਿਹਾ ਕਿ ਉਹ ਬੱਚੇ ਦੇ ਜਨਮ ਤੋ ਤੁਰੰਤ ਬਾਅਦ ਇੱਕ ਘੰਟੇ ਦੇ ਅੰਦਰ-ਅੰਦਰ ਬੱਚੇ ਨੂੰ ਮਾਂ ਦੀ ਛਾਤੀ ਨਾਲ ਲਗਾ ਕੇ ਆਪਣਾ ਦੁੱਧ ਪਿਲਾਉਣ ਤਾਂ ਜੋ ਬੱਚੇ ਨੂੰ ਮਾਂ ਦਾ ਨਿੱਘ ਅਤੇ ਪਹਿਲਾ ਗਾੜ੍ਹਾ ਪੀਲਾ ਦੁੱਧ ਮਿਲ ਸਕੇ। ਉਨ੍ਹਾਂ ਕਿਹਾ ਕਿ ਪਹਿਲੇ ਗਾੜ੍ਹੇ ਪੀਲੇ ਦੁੱਧ ਵਿਚ ਕਲੋਸਟਰਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਬੱਚੇ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਂਦਾ ਹੈ। 

ਉਨ੍ਹਾਂ ਕਿਹਾ ਕਿ ਔਰਤਾਂ ਵਿੱਚ ਇਹ ਗਲਤ ਧਾਰਣਾ ਹੈ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਉਨ੍ਹਾਂ ਦਾ ਸਰੀਰਕ ਢਾਂਚਾ ਵਿਗੜ ਜਾਂਦਾ ਹੈ, ਸਗੋਂ ਜੇਕਰ ਮਾਂ ਬੱਚੇ ਨੂੰ ਆਪਣਾ ਦੁੱਧ ਪਿਘਲਾਉਂਦੀ ਹੈ ਤਾਂ ਮਾਂ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਉਹਨਾਂ ਦੱਸਿਆ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪੌਸ਼ਟਿਕ ਖਾਧ ਪਦਾਰਥ ਦੇਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ ਅਤੇ ਡੱਬਾ ਬੰਦ ਦੁੱਧ ਬੱਚੇ ਨੂੰ ਬਿਲਕੁਲ ਨਹੀਂ ਦੇਣਾ ਚਾਹੀਦਾ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਦੇ ਦੁੱਧ ਦਾ ਕੋਈ ਬਦਲ ਨਹੀਂ ਹੈ ਅਤੇ ਕੋਈ ਵੀ ਮਾਂ ਦੋ ਸਾਲ ਤੱਕ ਬੱਚੇ ਨੂੰ ਆਪਣਾ ਦੁੱਧ ਪਿਲਾ ਸਕਦੀ ਹੈ। ਉਹਨਾਂ ਵੱਲੋਂ ਮਾਵਾਂ ਨੂੰ ਆਪਣਾ ਦੁੱਧ ਪਿਲਾਉਣ ਤੋਂ ਬਾਦ ਮੋਢੇ ਨਾਲ ਲਗਾ ਕੇ ਡਕਾਰ ਜ਼ਰੂਰ ਦਿਵਾਉਣ ਬਾਰੇ ਕਿਹਾ। 

ਕ੍ਰਿਸ਼ਨ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ  ਨੇ ਕਿਹਾ ਕਿ ਜਿਸ ਤਰਾਂ ਬੱਚੇ ਨੂੰ ਜਨਮ ਦਿੱਤੇ ਬਗੈਰ ਔਰਤ ਦਾ ਜੀਵਨ ਅਧੂਰਾ ਹੈ, ਇਸੇ ਤਰਾਂ ਮਾਂ ਦਾ ਦੁੱਧ ਪੀਤੇ ਬੱਚੇ ਦਾ ਜੀਵਨ ਵੀ ਅਧੂਰਾ ਹੈ। ਇਸ ਮੌਕੇ ਮਾਂ ਦੇ ਦੁੱਧ ਦੀ ਮਹੱਤਤਾ ਦੀ ਜਾਣਕਾਰੀ ਦਿੰਦਾ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਰਫਜੀਤ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਕੌਰ, ਜ਼ਿਲ੍ਹਾ ਦੰਦ ਸਿਹਤ ਅਫ਼ਸਰ ਡਾ. ਸੁਨੰਦਾ, ਡਾ. ਸਵਿਤਾ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ, ਜ਼ਿਲ੍ਹਾ ਬੀ ਸੀ ਸੀ ਕੁਆਰਡੀਨੇਟਰ ਜਸਬੀਰ ਕੌਰ ਅਤੇ ਬਿੱਟੂ ਵੀ ਹਾਜ਼ਰ ਸਨ।

 

Tags: Health , Dr. Raminder Kaur , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD