Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

15 ਅਗਸਤ ਤੱਕ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਦੀ ਗਿਰਦਾਵਰੀ ਕੀਤੀ ਜਾਵੇ : ਰਾਜ਼ੇਸ ਧੀਮਾਨ

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ, ਇਕ ਹੋਰ ਆਮ ਆਦਮੀ ਕਲੀਨਿਕ ਜਲਦੀ ਕੀਤਾ ਜਾਵੇਗਾ ਲੋਕ ਅਰਪਿਤ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 02 Aug 2023

Last updated on: Aug 02, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਤੱਕ ਲੋਕਾਂ ਦੀਆਂ ਫ਼ਸਲਾਂ ਜਾਨ-ਮਾਲ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।        

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ  ਤੋਂ ਇਲਾਵਾ ਹਰ ਪ੍ਰਭਾਵਿਤ ਨੂੰ ਮੁਆਵਜ਼ਾ ਦਿੱਤਾ ਜਾਣਾ ਹੈ। ਮੀਟਿੰਗ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਕਰਨ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਕੋਈ ਵੀ ਵਿਅਕਤੀ ,ਘਰ, ਕਿਸਾਨ ਅਜਿਹਾ ਨਾ ਰਹੇ ਜਿਸ ਦਾ ਨੁਕਸਾਨ ਹੋਇਆ ਹੋਵੇ ਅਤੇ ਉਸ ਦੀ ਗਿਰਦਾਵਰੀ ਨਾ ਕੀਤੀ ਹੋਵੇ। 

ਉਨ੍ਹਾਂ ਕਿਹਾ ਕਿ ਇਹ ਸਪੈਸ਼ਲ ਗਿਰਦਾਵਰੀ 15 ਅਗਸਤ ਤੱਕ ਹਰ ਹਾਲ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ  92 ਪਿੰਡ ਮੀਂਹ /ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚ ਆਮ ਲੋਕਾਂ ,ਕਿਸਾਨਾਂ ਦੀਆਂ ਫ਼ਸਲਾਂ, ਪਸ਼ੂ, ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਇਨ੍ਹਾਂ ਪਿੰਡਾਂ / ਇਲਾਕਿਆਂ ਵਿੱਚ ਸਪੈਸ਼ਲ ਗਿਰਦਾਵਰੀ ਕੀਤੀ ਜਾਵੇਗੀ ਅਤੇ ਬਣਦਾ ਮੁਆਵਜ਼ਾ ਲੋਕਾਂ ਨੂੰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਵਿੱਚ ਰੁੜ੍ਹਨ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪੱਖੋਂ ਸੁਧਾਰ ਲਈ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਪਹਿਲਾਂ 25 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਇਕ ਹੋਰ ਆਮ ਆਦਮੀ ਕਲੀਨਿਕ ਪਿੰਡ ਲੋਂਗੋਦੇਵਾ (ਜ਼ੀਰਾ )ਵਿੱਚ ਖੋਲ੍ਹਿਆ ਜਾਣਾ ਹੈ। 

ਇਸ ਸਬੰਧ ਵਿੱਚ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਆਮ ਆਦਮੀ ਕਲੀਨਿਕ ਨੂੰ ਹਰ ਪੱਖ ਤੋਂ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਜਲਦੀ ਇਸ ਦਾ ਉਦਘਾਟਨ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ  ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ , ਗੁਰਮੀਤ ਸਿੰਘ ਡੀ. ਆਰ. ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD