Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 02 Aug 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।

ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ। 

ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। 

ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਪਨੀਰੀ ਦਿੱਤੀ ਜਾ ਰਹੀ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। 

ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD