Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਟੀਕਾਕਰਨ ਜ਼ਰੂਰ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ

Punjab Admin, Avneet Kaur, Addittional Deputy Commissioner Fazilka, Fazilka

Web Admin

Web Admin

5 Dariya News

ਫਾਜ਼ਿਲਕਾ , 02 Aug 2023

Last updated on: Aug 02, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਵੱਲੋਂ ਮਿਸ਼ਨ ਇੰਦਰ ਧਨੁਸ਼ ,ਮੀਜ਼ਲ ਅਤੇ ਰੁਬੇਲਾ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਖਾਤਮੇ ਲਈ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। 

ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। 

ਜਿਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਤੇ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ  ਮੈਡੀਕਲ ਅਦਾਰਾ ਵੀ ਮੀਜਲ ਅਤੇ ਰੁਬੇਲਾ ਦੇ ਸ਼ੱਕੀ ਕੇਸਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ। 

ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬਚਿਆਂ ਦੇ ਟੀਕਾਕਰਨ ਸਬੰਧੀ ਸੂਚਨਾ ਸਿਹਤ ਵਿਭਾਗ ਨੂੰ ਲਾਜਮੀ ਤੌਰ *ਤੇ ਦੇਣਾ ਯਕੀਨੀ ਬਣਾਉਣ। ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼  ਨੇ ਦੱਸਿਆ ਕਿ ਇਹ ਵੈਕਸੀਨੇਸ਼ਨ 9 ਮਹੀਨੇ ਤੋਂ ਲੈ ਕੇ 5 ਸਾਲ ਦੇ ਸਾਰੇ ਬੱਚਿਆਂ ਨੂੰ ਲਗਾਉਣੀ ਬਹੁਤ ਜ਼ਰੂਰੀ ਹੈ। 

ਉਨ੍ਹਾ ਦੱਸਿਆ ਕਿ ਮੀਜਲ ਰੁਬੇਲਾ (ਖਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਇਕ ਰੋਗ ਹੈ ਅਤੇ ਬੁਖਾਰ ਨਾਲ ਸ਼ਰੀਰ `ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ। ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ। 

ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ। ਉਨ੍ਹਾਂ ਨਵੇਂ ਉਲੀਕੇ ਗਏ ਯੂ-ਵੀਨ ਪੋਰਟਲ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਜਿਸ ਵਿਚ ਟੀਕਾਕਰਨ ਮੁਹਿੰਮ ਦਾ ਰਿਕਾਰਡ ਆਨਲਾਈਨ ਪੋਰਟਲ *ਤੇ ਰਖਿਆ ਗਿਆ ਜਿਸ ਨਾਲ ਪਾਰਦਰਸ਼ਤਾ ਵਿਚ ਹੋਰ ਵਾਧਾ ਹੋਵੇਗਾ ਤੇ ਰਿਕਾਰਡ ਦੇ ਰੱਖ-ਰਖਾਵ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਮਿਸ਼ਨ ਇੰਦਰ ਧਨੁਸ਼ ਮੁਹਿਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨ ਪੜ੍ਹਾਅ ਵਿਚ ਵੈਕਸੀਨੇਸ਼ਨ ਦਾ ਕੰਮ ਉਲੀਕਿਆ ਗਿਆ ਹੈ ਜਿਸ ਵਿਚ ਵਿਸ਼ੇਸ਼ ਅਭਿਆਨ 11 ਤੋਂ 16 ਸਤੰਬਰ, 9 ਤੋਂ 14 ਅਕਤੂਬਰ ਅਤੇ 20 ਤੋਂ 25 ਨਵੰਬਰ 2023 ਨੂੰ ਚਲਾਇਆ ਜਾਵੇਗਾ ਜਿਸ ਵਿਚ 0 ਤੋਂ 2 ਸਾਲ ਤੱਕ ਦੇ ਬਚਿਆਂ ਨੂੰ ਟੀਕੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। 

ਇਸ ਤੋਂ ਇਲਾਵਾ 2 ਤੋਂ 5 ਸਾਲ ਤੱਕ ਦੇ ਬਚਿਆਂ ਜੋ ਆਪਣਾ ਟੀਕਾ ਲਗਵਾਉਣ ਤੋਂ ਵਾਂਝੇ ਰਹਿ ਗਏ ਹੋਣ ਉਨ੍ਹਾਂ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੁਹਿੰਮ ਅਧੀਨ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਸਮੂਲੀਅਤ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਮੇਡਮ ਕਵਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਐਰਿਕ, ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ, ਉਪ ਜ਼ਿਲ੍ਹਾ ਸਿਖਿਆ ਅਫਸਰ ਮੈਡਮ ਅੰਜੂ ਸੇਠੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ ਕੁਮਾਰ, ਦਿਵੇਸ ਕੁਮਾਰ, ਹਰਮੀਤ ਸਿੰਘ, ਸੁਸ਼ੀਲ ਕੁਮਾਰ, ਸੁਨੀਲ ਟੰਡਲ,  ਸ਼ਵੇਤਾ, ਸੰਦੀਪ ਕੌਰ, ਸਮੇਤ ਵੱਖ-ਵੱਖ ਵਿਭਾਗਾਂ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Avneet Kaur , Addittional Deputy Commissioner Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD