Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ

Judiciary, B.B.S Tezi, District & Sessions Judge cum Chairman, District Legal Services Authority, Barnala

Web Admin

Web Admin

5 Dariya News

ਬਰਨਾਲਾ , 02 Aug 2023

Last updated on: Aug 02, 2023, 00:00 IST

ਸ੍ਰੀ ਬੀ.ਬੀ.ਐੱਸ. ਤੇਜ਼ੀ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। 

ਇਸ ਤੋਂ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। 

ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ 'ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ-ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ ਰਿਹਾ ਹੈ, ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।

 

Tags: Judiciary , B.B.S Tezi , District & Sessions Judge cum Chairman , District Legal Services Authority , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD