Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਪਰੇਸ਼ਨ ਸਤਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ-ਅਰਪਿਤ ਸ਼ੁਕਲਾ

ਸਪੈਸ਼ਲ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਦੀ ਅਗਵਾਈ ਹੇਠ ਓਪਰੇਸ਼ਨ ਸਤਰਕ ਤਹਿਤ ਕੇਂਦਰੀ ਜੇਲ੍ਹ ਦੀ ਅਚਨਚੇਤ ਤਲਾਸ਼ੀ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 02 Aug 2023

Last updated on: Aug 02, 2023, 00:00 IST

ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ। 

ਉਨ੍ਹਾਂ ਦੇ ਨਾਲ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਵੀ ਮੌਜੂਦ ਸਨ। ਕੇਂਦਰੀ ਜੇਲ੍ਹ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਓਪਰੇਸ਼ਨ ਸਤਰਕ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਟਿਆਲਾ ਤੋਂ ਇਲਾਵਾ ਸੂਬੇ ਦੀਆਂ 25 ਹੋਰ ਜੇਲ੍ਹਾਂ ਵਿੱਚ ਅੱਜ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਓਪਰੇਸ਼ਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ਮੁਤਾਬਕ ਬਹੁਤ ਹੀ ਗੰਭੀਰਤਾ ਨਾਲ ਚਲਾਇਆ ਗਿਆ ਹੈ ਅਤੇ ਅਜਿਹੇ ਓਪਰੇਸ਼ਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਕਿ ਸੂਬੇ ਦੀਆਂ ਜੇਲਾਂ ਵਿੱਚ ਕਿਸੇ ਕਿਸਮ ਦੇ ਨਸ਼ੇ, ਨਸ਼ੀਲੀਆਂ ਦਵਾਈਆਂ, ਮੋਬਾਇਲ ਫੋਨ ਆਦਿ ਪਾਬੰਦੀਸ਼ੁਦਾ ਵਸਤੂਆਂ ਦੀ ਚੈਕਿੰਗ ਕਰਕੇ ਜੇਲ੍ਹਾਂ ਨੂੰ ਇਨ੍ਹਾਂ ਤੋਂ ਮੁਕਤ ਰੱਖਿਆ ਜਾ ਸਕੇ।

ਅਰਪਿਤ ਸ਼ੁਕਲਾ ਨੇ ਅੱਗੇ ਦੱਸਿਆ ਕਿ ਜੇਕਰ ਜੇਲ੍ਹਾਂ ਵਿੱਚ ਕੋਈ ਪਾਬੰਦੀਸ਼ੁਦਾ ਵਸਤੂ ਮਿਲਦੀ ਹੈ ਤਾਂ ਇਸ ਬਾਬਤ ਸਬੰਧਤ ਬੰਦੀ ਵਿਰੁੱਧ ਪੁਲਿਸ ਤੇ ਜੇਲ੍ਹ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਦੱਸਿਆ ਕਿ 15 ਅਸਗਤ ਨੂੰ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਇਹ ਅਚਨਚੇਤ ਚੈਕਿੰਗ ਕੀਤੀ ਗਈ ਹੈ, ਉਂਜ ਜੇਲ੍ਹ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਜਾਰੀ ਰੱਖੀ ਜਾਂਦੀ ਹੈ ਤੇ ਜੇਲ੍ਹ ਰੂਲਾਂ ਮੁਤਾਬਕ ਜਿਹੜਾ ਸਮਾਨ ਬਰਾਮਦ ਹੁੰਦਾ ਹੈ, ਜੇਲ੍ਹ ਅਪਰਾਧਕ ਮਾਮਲਾ ਦਰਜ ਕੀਤਾ ਜਾਂਦਾ ਹੈ ਤੇ ਪੁਲਿਸ ਕੇਸ ਵੀ ਦਰਜ ਕਰਵਾਇਆ ਜਾਂਦਾ ਹੈ। 

ਅਰੁਣਪਾਲ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹਾਂ ਦੇ ਕਿਸੇ ਮੁਲਾਜਮ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਏ.ਡੀ.ਜੀ.ਪੀ. ਜੇਲ੍ਹਾਂ ਨੇ ਕਿਹਾ ਕਿ ਜੇਲ੍ਹਾਂ ਦੇ ਬੰਦੀ ਬਾਹਰ ਕੋਈ ਜੁਰਮ ਕਰਕੇ ਹੀ ਆਉਂਦੇ ਹਨ ਤੇ ਉਨ੍ਹਾਂ ਦਾ ਧਿਆਨ ਸਾਰਾ ਸਮਾਂ ਪਾਬੰਦੀਸ਼ੁਦਾ ਵਸਤਾਂ ਅੰਦਰ ਮੰਗਵਾਉਣ 'ਤੇ ਹੀ ਲੱਗਿਆ ਰਹਿੰਦਾ ਹੈ ਅਤੇ ਜੇਲ੍ਹ ਵਿਭਾਗ ਦੇ ਅਧਿਐਨ ਦੱਸਦੇ ਹਨ ਕਿ ਇਹ ਵਸਤਾਂ ਜੇਲ੍ਹਾਂ ਵਿੱਚ ਜਿਆਦਾਤਰ ਬਾਹਰੋਂ ਸੁੱਟੇ ਜਾਣ ਨਾਲ ਹੀ ਅੰਦਰ ਆਉਂਦੀਆਂ ਹਨ, ਕਿਉਂਕਿ ਅੱਜਕਲ੍ਹ ਜੇਲ੍ਹਾਂ ਵੱਸੋਂ ਵਾਲੇ ਘਰਾਂ ਦੇ ਨੇੜੇ ਆ ਗਈਆਂ ਹਨ ਅਤੇ ਕਈ ਮਾਮਲਿਆਂ ਵਿੱਚ ਮਿਲੀਭੁਗਤ ਵੀ ਹੁੰਦੀ ਹੈ ਪਰੰਤੂ ਵਿਭਾਗ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਹਾਈ ਸਕਿਉਰਟੀ ਜੇਲ ਬਠਿੰਡਾ ਵਿਖੇ ਕਮਿਨਿਉਕੇਸ਼ਨ ਡੈਡ ਜੋਨ ਬਣਾਕੇ ਜੈਮਰ ਲਗਾਏ ਗਏ ਹਨ ਅਤੇ ਅਜਿਹੇ ਤਜਰਬੇ ਬਾਕੀ ਜੇਲ੍ਹਾਂ ਵਿੱਚ ਵੀ ਕੀਤੇ ਜਾ ਰਹੇ ਹਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD