Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ਨੂੰ ਉਠਾਇਆ, ਜਿਸ ਵਿੱਚ ਹਾਈਵੇਅ ਦੇ ਵੱਖ-ਵੱਖ ਪੁਆਇੰਟਾਂ 'ਤੇ ਪੁਲੀਆਂ ਬਣਾਉਣ ਅਤੇ ਪਟਿਆਲਾ ਦੇ ਉੱਤਰੀ ਹਾਈਵੇਅ ਨੂੰ ਜਲਦ ਮੁਕੰਮਲ ਕਰਨ ਦਾ ਮੁੱਦਾ ਸ਼ਾਮਿਲ ਸੀ

Nitin Gadkari, BJP, Bharatiya Janata Party, Union Minister of Road Transport & Highways, Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਨਵੀਂ ਦਿੱਲੀ , 02 Aug 2023

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ। ਇੱਥੇ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਉੱਤਰੀ ਪਟਿਆਲਾ ਬਾਈਪਾਸ ਦੇ ਨੂੰ ਜਲਦ ਮੁਕੰਮਲ ਕਰਨ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ 'ਤੇ ਵੱਖ-ਵੱਖ ਪੁਆਇੰਟਾਂ 'ਤੇ ਪੁਲੀਆਂ ਬਣਾਉਣ ਸਮੇਤ ਕਈ ਮੁੱਦੇ ਉਠਾਏ ਹਨ।

ਵਧੇਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੇ ਉੱਤਰੀ ਬਾਈਪਾਸ ਦਾ ਮੁੱਦਾ ਉਠਾਇਆ ਸੀ, ਜੋ ਕਿ ਸਾਡੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੈ। ਪ੍ਰੋਜੈਕਟ ਸ਼ੁਰੂ ਹੋਣ ਦੇ ਇੰਨੇ ਸਾਲਾਂ ਬਾਅਦ ਵੀ ਇਹ ਪ੍ਰੋਜੈਕਟ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ  ਲਈ ਮੈਂ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਇਸ 27 ਕਿਲੋਮੀਟਰ ਲੰਬੇ ਪ੍ਰੋਜੈਕਟ ਨੂੰ ਭਾਰਤਮਾਲਾ ਪਰਯੋਜਨਾ ਦੇ ਤਹਿਤ ਲਿਆਉਣ ਅਤੇ NHAI ਨੂੰ ਪ੍ਰੋਜੈਕਟ ਦੀ 100% ਲਾਗਤ ਚੁੱਕਣ ਲਈ ਕਹਿਣ, ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।"

ਉਨ੍ਹਾਂ ਨੇ ਅੱਗੇ ਦੱਸਿਆ ਕਿ, "ਇਸ ਪ੍ਰੋਜੈਕਟ ਦੇ ਰੁਕਣ ਨਾਲ ਲਗਭਗ 450 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਲਈ ਐਕੁਆਇਰ ਕਰਨ ਦਾ 3ਡੀ ਐਲਾਨਨਾਮਾ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਆਪਣੀ ਜ਼ਮੀਨ ਦਾ ਬਣਦਾ ਪੈਸਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ਾ ਲੈਣ ਜਾਂ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।"

ਪ੍ਰਨੀਤ ਕੌਰ ਨੇ ਸ਼ੁਤਰਾਣਾ ਦੇ ਪਿੰਡ ਠਰੂਆਂ ਅਤੇ ਮੋਮੀਆਂ ਵਿੱਚੋਂ ਲੰਘਦੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲੀ ਬਣਾਉਣ ਦੀ ਮੰਗ ਵੀ ਉਠਾਈ ਤਾਂ ਜੋ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪਿੰਡ ਚੌਰਾ ਨੇੜੇ ਦੱਖਣੀ ਬਾਈਪਾਸ NH-07 'ਤੇ ਸਲਿੱਪ ਰੋਡ ਦਾ ਨਿਰਮਾਣ, NH-07 ਤੋਂ ਪਿੰਡ ਰਾਜਗੜ੍ਹ ਅਤੇ ਚੂਹੜ ਕਲਾਂ ਤੱਕ ਰਸਤਾ ਅਤੇ NH-44 ਤੋਂ ਰਾਜਪੁਰਾ ਸ਼ਹਿਰ ਤੱਕ ਵਿਸ਼ੇਸ਼ ਰਸਤਾ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਉਠਾਈਆਂ।

 

Tags: Nitin Gadkari , BJP , Bharatiya Janata Party , Union Minister of Road Transport & Highways , Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD