Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ

Crime News Punjab, Punjab Police, Police, Crime News, Patiala  Police, Patiala, OPS Satark, Arpit Shukla, Arun Pal Singh, Mukhwinder Singh Chhina, Varun Sharma

Web Admin

Web Admin

5 Dariya News

ਪਟਿਆਲਾ , 02 Aug 2023

Last updated on: Aug 02, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘  ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ।  

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ  ਸੂਬੇ ਦੀਆਂ 25 ਜੇਲ੍ਹਾਂ-- ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ , ਵਿੱਚ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ  ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। 

ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ। ਇਹ ਅਪ੍ਰੇਸ਼ਨ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ  ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ  ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ । 

ਇਸ ਦੌਰਾਨ ਜੇਲ੍ਹਾਂ ਦੇ  ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ (ਸੁੰਘਣ ਵ ਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ।  

ਉਹਨਾਂ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ  ਦੀ ਚੰਗੀ ਤਰ੍ਹਾਂ ਤਲਾਸ਼ੀ ਲਈ । ” ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

 

Tags: Crime News Punjab , Punjab Police , Police , Crime News , Patiala Police , Patiala , OPS Satark , Arpit Shukla , Arun Pal Singh , Mukhwinder Singh Chhina , Varun Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD