Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੀਤ ਹੇਅਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਸਾਲ ਵਿੱਚ 30 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 03 Aug 2023

Last updated on: Aug 03, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਾਮਗਮ ਦੌਰਾਨ ਨਿਯੁਕਤੀ ਪੱਤਰ ਸੌਂਪਣ ਸਮੇਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਵਾਸੀਆਂ ਪ੍ਰਤੀ ਇਹ ਵਚਨਬੱਧਤਾ ਹੈ ਕਿ ਸਰਕਾਰ ਸਥਾਨਕ ਪੱਧਰ ਉਤੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ।

ਨਵ-ਨਿਯੁਕਤ ਕਰਮੀਆਂ ਨੂੰ ਵਧਾਈ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਵੱਲੋਂ ਕੀਤਾ ਜਾਣ ਵਾਲਾ ਸਰਵੇਖਣ ਦਾ ਕੰਮ ਕਿਸੇ ਵੀ ਉਸਾਰੀ ਕਾਰਜ ਦਾ ਮੂਲ ਆਧਾਰ ਹੈ ਅਤੇ ਜੇ ਕਰ ਉਹ ਸਹੀ ਕੀਤਾ ਹੋਵੇਗਾਤਾਂ ਕੰਮ ਵੀ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਪੋਸਟਿੰਗ ਕੀਤੀ ਜਾ ਰਹੀ ਹੈ, ਉੱਥੇ ਉਹ ਤਨਦੇਹੀ ਨਾਲ ਕੰਮ ਕਰਨ।

ਮੀਤ ਹੇਅਰ ਜਿਨ੍ਹਾਂ ਕੋਲ ਜਲ ਸਰੋਤ ਵਿਭਾਗ ਦਾ ਵੀ ਚਾਰਜ ਹੈ, ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇ ਦੌਰਾਨ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਰਕੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੀ ਮਹੱਤਤਾਬਹੁਤ ਵੱਡੀ  ਹੈ ਅਤੇ ਦੋਵਾਂ ਵਿਭਾਗਾਂ ਨੂੰ ਧਰਤੀ ਦੇ ਪਾਣੀ ਨੂੰ ਬਚਾਉਣ ਲਈਨਵੀਆਂ ਤਕਨੀਕਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ। 

ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਨਵੇਂ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜੀਵਨ ਵਿੱਚ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਨੇ ਵਿਭਾਗੀ ਪਰਿਵਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐਕਸੀਅਨ ਬੀ.ਐਸ.ਢਿੱਲੋਂ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD