Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਆਈ ਫਲੂ’ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ: ਸਿਵਲ ਸਰਜਨ

ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਰੀ

Health, Dr. Parminder Kaur, Civil Surgeon Sangrur, Sangrur

Web Admin

Web Admin

5 Dariya News

ਸੰਗਰੂਰ , 03 Aug 2023

Last updated on: Aug 03, 2023, 00:00 IST

ਇਨ੍ਹੀ ਦਿਨੀ ‘ਆਈ ਫਲੂ’ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਲੋਕ ਹਿੱਤ ਵਿੱਚ ਲੋੜੀਂਦੀਆਂ ਸਾਵਧਾਨੀਆਂ ਬਾਰੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਹਦਾਇਤ ਕਰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਅਹਿਤਿਆਤੀ ਤੌਰ ’ਤੇ ਕਦਮ ਚੁੱਕੇ ਜਾਣ ਦੀ ਲੋੜ ਹੈ।

ਅੱਜ ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਵਿਭਾਗੀ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਇਸ ਮੌਸਮ ਵਿੱਚ ਆਮ ਤੌਰ ‘ਤੇ ਅੱਖਾਂ ਵਿੱਚ ਇੰਫੈਕਸ਼ਨ ਦੇ ਕੇਸ ਜਿਆਦਾ ਪਾਏ ਜਾਂਦੇ ਹਨ ਜਿਸ ਸਬੰਧੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਅੱਖਾਂ ਦੇ ਫਲੂ ਜਿਸਨੂੰ ਕੰਜਕਟੀਵਾਇਟਸ ਵੀ ਕਿਹਾ ਜਾਂਦਾ ਹੈ, ਪ੍ਰਤੀ ਸੁਚੇਤ ਹੋਣਾ ਜਰੂਰੀ ਹੈ ।

ਉਹਨਾਂ ਕਿਹਾ ਕਿ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਇੰਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ ਜਿਸ ਨੂੰ ਫਲੂ ਵੀ ਕਿਹਾ ਜਾਂਦਾ ਹੈ।ਉਹਨਾਂ ਲੋਕਾਂ ਨੂੰ ਅੱਖਾਂ ਵਿੱਚ ਕਿਸੇ ਤਰਾਂ ਦੀ ਇਨਫੈਕਸ਼ਨ ਹੋਣ ‘ਤੇ ਸਵੈ-ਦਵਾਈ ਜਾਂ ਘਰੇਲੂ ਉਪਚਾਰਾਂ ਤੋਂ ਬਚਣ ਦੀ ਥਾਂ ਤੇ ਸਰਕਾਰੀ ਸਿਹਤ ਕੇਂਦਰਾਂ ਵਿਖੇ ਇਲਾਜ ਲਈ ਸੰਪਰਕ ਕਰਨ ਲਈ ਕਿਹਾ ਕਿੳਂਕਿ ਸਮੇਂ ਸਿਰ ਇਸ ਨੂੰ ਬੇਹੱਦ ਸਧਾਰਨ ਦਵਾਈਆਂ ਨਾਲ ਠੀਕ ਕੀਤਾ ਜਾ ਸਕਦਾ ਹੈ, ਪਰ ਇਨਫੈਕਸ਼ਨ ਨਾਲ ਛੇੜ ਛਾੜ ਕਰਨ ਤੇ ਸਮੱਸਿਆ ਵੀ ਆ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਅੱਖਾਂ ਦੇ ਫਲੂ ਦੇ ਲੱਛਣਾਂ ਵਿੱਚ ਅੱਖਾਂ ਵਿੱਚ ਖੁਜਲੀ, ਅੱਖਾਂ ਦਾ ਲਾਲ ਹੋਣਾ, ਪਲਕਾਂ ਵਿੱਚ ਸੋਜ ਅਤੇ ਲਾਗ ਵਾਲੀ ਅੱਖ ਵਿੱਚੋਂ ਪਾਣੀ ਆਉਣਾ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਵਾਇਰਲ ਲਾਗ ਹੈ ਅਤੇ ਇੱਕ ਹਫ਼ਤੇ ਤੱਕ ਰਹਿੰਦੀ ਹੈ। 

ਇਕ ਇਨਫੈਕਟਿਡ ਵਿਅਕਤੀ ਤੋਂ ਦੂਜੇ ਨੂੰ ਅਤੇ ਵਰਤੇ ਗਏ ਸਮਾਨ ਜਿਵੇਂ ਦਰਵਾਜੇ ਦੇ ਹੈਂਡਲ, ਟੇਬਲ, ਪੇਨ ਆਦਿ ਚੀਜਾਂ ਰਾਹੀਂ ਫੈਲਦਾ ਹੈ।ਉਹਨਾਂ ਕਿਹਾ ਕਿ ਸੰਕਰਮਿਤ ਵਿਅਕਤੀਆਂ ਦੇ ਤੌਲੀਏ, ਬਿਸਤਰੇ ਦੀਆਂ ਚਾਦਰਾਂ ਅਤੇ ਹੋਰ ਕੱਪੜੇ ਵੱਖ ਕੀਤੇ ਜਾਣੇ ਚਾਹੀਦੇ ਹਨ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਬਿਮਾਰੀ ਫੈਲਣ ਤੋਂ ਰੋਕਣ ਲਈ ਨਿਯਮਤ ਤੌਰ ‘ਤੇ ਹੱਥ ਧੋਣੇ ਚਾਹੀਦੇ ਹਨ।

ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ ਅਤੇ ਬੀ.ਈ.ਈ. ਹਰਪ੍ਰੀਤ ਕੌਰ, ਯਾਦਵਿੰਦਰ, ਹਰਦੀਪ ਕੁਮਾਰ, ਨਰਿੰਦਰ ਪਾਲ ਸਿੰਘ ਹਾਜ਼ਰ ਸਨ।

 

Tags: Health , Dr. Parminder Kaur , Civil Surgeon Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD