Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਜ਼ਾਦੀ ਘੁਲਾਟੀਏ ਸ੍ਰ ਬਿਹਾਰਾ ਸਿੰਘ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 03 Aug 2023

Last updated on: Aug 03, 2023, 00:00 IST

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਆਜਾਦੀ ਘੁਲਾਟੀਏ ਸ੍ਰ. ਬਿਹਾਰਾ ਸਿੰਘ (95 ਸਾਲ) ਨੂੰ ਸ਼ਾਲ/ਅੰਗਵਸਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ਤਹਿਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ  ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਤਹਿਤ ਆਜ਼ਾਦੀ ਘੁਲਾਟੀਏ ਸ੍ਰ. ਬਿਹਾਰਾ ਸਿੰਘ ਜੀ ਨੂੰ ਸਨਮਾਨਿਤ ਕਰਨ ਸਮੇਂ ਉਹ ਮਾਣ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ੍ਰੀ ਗੁੱਜਰ ਸਿੰਘ ਦੇ ਘਰ ਅਤੇ ਸ੍ਰੀਮਤੀ ਚੰਦ ਕੌਰ ਦੀ ਕੁੱਖੋ 1927 ਵਿੱਚ ਜਨਮੇ ਬਿਹਾਰਾ ਸਿੰਘ ਨੇ 8ਵੀਂ ਜਮਾਤ ਤੱਕ ਵਿੱਦਿਆ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਹਾਰਾ ਸਿੰਘ ਜੀ 15 ਸਾਲ ਦੀ ਉਮਰ ਵਿੱਚ ਆਜ਼ਾਦ ਹਿੰਦ ਫੌਜ਼ ਵਿਖੇ ਭਰਤੀ ਹੋਏ ਅਤੇ 1942 ਤੋਂ 1945 ਤੱਕ ਜੰਗ ਲੜਦੇ ਰਹੇ। ਉਨ੍ਹਾਂ ਦੱਸਿਆ ਕਿ ਜੰਗ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਜੰਗੀ ਕੈਦੀ ਦੇ ਤੌਰ ’ਤੇ ਰੰਗੂਨ ਵਿਖੇ 13 ਮਹੀਨੇ ਜੇਲ੍ਹ ਕੱਟੀ। 

ਉਨ੍ਹਾਂ ਦੱਸਿਆ ਕਿ 1962 ਵਿੱਚ ਉਨ੍ਹਾਂ ਦਾ ਵਿਆਹ ਰਤਨਗੜ੍ਹ ਤਹਿਸੀਲ ਰਤੀਆ ਵਿਖੇ ਫਤੇਹਾ ਬਾਈ ਨਾਲ ਹੋਇਆ ਅਤੇ ਉਨ੍ਹਾਂ ਦੇ ਘਰ 2 ਪੁੱਤਰਾਂ ਦਾ ਜਨਮ ਹੋਇਆ।ਸਨਮਾਨ ਮਿਲਣ ਮੌਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਸ੍ਰ. ਬਿਹਾਰਾ ਸਿੰਘ ਨੇ ਕਿਹਾ ਕਿ  ਉਨ੍ਹਾਂ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਸਨਮਾਨ ਪੱਤਰ ਮਿਲ ਚੁੱਕਾ ਹੈ। 

ਦੇਸ਼ ਨੂੰ ਆਜ਼ਾਦ ਹੋਇਆ ਦੇਖ ਕੇ ਅਤੇ ਸਮੇਂ-ਸਮੇਂ ’ਤੇ ਮਿਲਣ ਵਾਲੇ ਮਾਣ-ਸਨਮਾਨ ਤੋਂ ਉਹ ਬਹੁਤ ਜ਼ਿਆਦਾ ਖੁਸ਼ ਹਨ।ਇਸ ਮੌਕੇ ਉਨ੍ਹਾਂ ਦੇ ਸਪੁੱਤਰ ਸ੍ਰੀ ਜਗਜੀਤ ਸਿੰਘ, ਗੁਰਦੀਪ ਸਿੰਘ, ਪੋਤੇ ਸੁਖਜਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD