Saturday, 01 June 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਸ਼੍ਰੀ ਰਵਿਦਾਸ ਜੀ ਕੁਸ਼ਟ ਆਸ਼ਰਮ ਪਹੁੰਚੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ ਪੰਜਾਬੀ ਫਿਲਮ ‘ਨੀਂ ਮੈਂ ਸੱਸ ਕੱਟਣੀ 2’ ਦੀ ਹੀਰੋਇਨ ਬਣੀ ਤਨਵੀ ਨਾਗੀ ਨਿਰਯਾਤ ਕਾਰੋਬਾਰ ਰਾਹੀਂ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਾਧਾ ਹੋਵੇਗਾ - ਸ਼੍ਰੋਮਣੀ ਅਕਾਲੀ ਦਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ 31 ਮਈ ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਤੰਬਾਕੂ ਵਿਰੋਧੀ ਦਿਵਸ : ਸਿਵਲ ਸਰਜਨ ਬਰਨਾਲਾ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਦਾ ਦੌਰਾ ਸਪੈਸ਼ਲ ਜਨਰਲ ਅਬਜ਼ਰਬਰ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ ਵਾਰਡ ਨੰਬਰ 44 ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਕੌਂਸਲਰ ਜਰਨੈਲ ਸਿੰਘ ਬੀਐਸਸੀ ਮੈਡੀਕਲ ਲੈਬ ਟੈਕਨਾਲੋਜੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਸਮਾਗਮ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ ਵੋਟਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕਰਨ ਹਿੱਤ ਬਣਾਏ ਗਏ ਗ੍ਰੀਨ ਪੋਲਿੰਗ ਬੂਥ - ਡਾ. ਪ੍ਰੀਤੀ ਯਾਦਵ ਈ.ਵੀ.ਐਮ. ਮਸ਼ੀਨਾ ਅਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

 

ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਕੋਈ ਬੱਚਾ ਨਾ ਰਹੇ ਵਾਂਝਾ - ਸਹਾਇਕ ਕਮਿਸ਼ਨਰ

ਸਹਾਇਕ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

Punjab Admin, Ferozpur

Web Admin

Web Admin

5 Dariya News

ਫਿਰੋਜ਼ਪੁਰ , 03 Aug 2023

ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਜ਼ਿਲ੍ਹੇ ਦਾ ਕੋਈ ਵੀ ਬੱਚਾ ਨਹੀਂ ਰਹਿਣਾ ਚਾਹੀਦਾ। ਮਿਸ਼ਨ ਇੰਦਰਧਨੁਸ਼ ਤਹਿਤ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਇਹ ਹਦਾਇਤ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਮਿਸ਼ਨ ਇੰਦਰ ਧਨੁਸ਼, ਮੀਜ਼ਲ ਅਤੇ ਰੁਬੇਲਾ ਦੇ ਸਬੰਧ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਕੀਤੀ ਗਈ। ਇਸ ਦੌਰਾਨ ਬਿਮਾਰੀ ਦੇ ਖਾਤਮੇ ਅਤੇ ਲੋਂਗੋਦੇਵਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਜਿੰਦਰਪਾਲ ਵੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਸੂਰਜ ਨੇ ਕਿਹਾ ਕਿ ਮੀਜਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਪ੍ਰਵਾਸੀ ਵਸੋਂ ਵਾਲੇ ਖੇਤਰਾਂ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਤੇਜ਼ੀ ਨਾਲ ਨਿਯਮਿਤ ਤੌਰ `ਤੇ ਚਲਾਈਆਂ ਜਾਣ। ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬਚਿਆਂ ਦੇ ਟੀਕਾਕਰਨ ਸਬੰਧੀ ਸੂਚਨਾ ਸਿਹਤ ਵਿਭਾਗ ਨੂੰ ਲਾਜਮੀ ਤੌਰ 'ਤੇ ਦੇਣਾ ਯਕੀਨੀ ਬਣਾਉਣ। 

ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ ਵੱਲੋਂ ਸਮੂਹ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਚਰਚਾ ਕੀਤੀ ਗਈ ਅਤੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੇ ਵਿਸ਼ੇਸ਼ ਚੈਕਅਪ ਅਭਿਆਨ ਚਲਾਉਣ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ।ਇਸ ਮੌਕੇ ਡਬਲਯੂ.ਐੱਚ.ਓ ਤੋਂ ਸਰਵੀਲੈਂਸ ਮੈਡੀਕਲ ਅਫਸਰ ਡਾ. ਮੇਘਾ ਪ੍ਰਕਾਸ਼ ਨੇ ਦੱਸਿਆ ਕਿ ਇਹ ਵੈਕਸੀਨੇਸ਼ਨ 9 ਮਹੀਨੇ ਤੋਂ ਲੈ ਕੇ 5 ਸਾਲ ਦੇ ਸਾਰੇ ਬੱਚਿਆਂ ਨੂੰ ਲਗਾਉਣੀ ਬਹੁਤ ਜ਼ਰੂਰੀ ਹੈ। 

ਉਨ੍ਹਾਂ ਦੱਸਿਆ ਕਿ ਮੀਜਲ ਰੁਬੇਲਾ (ਖਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਰੋਗ ਹੈ ਅਤੇ ਬੁਖਾਰ ਨਾਲ ਸ਼ਰੀਰ `ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ। ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ। ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲੱਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ।

ਉਨ੍ਹਾਂ ਮਿਸ਼ਨ ਇੰਦਰ ਧਨੁਸ਼ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨ ਪੜ੍ਹਾਅ ਵਿਚ ਵੈਕਸੀਨੇਸ਼ਨ ਦਾ ਕੰਮ ਉਲੀਕਿਆ ਗਿਆ ਹੈ ਜਿਸ ਵਿਚ ਵਿਸ਼ੇਸ਼ ਅਭਿਆਨ 11 ਤੋਂ 16 ਸਤੰਬਰ, 9 ਤੋਂ 14 ਅਕਤੂਬਰ ਅਤੇ 20 ਤੋਂ 25 ਨਵੰਬਰ 2023 ਨੂੰ ਚਲਾਇਆ ਜਾਵੇਗਾ। ਇਸ ਵਿਚ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਅਧੀਨ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਨ ਹਰੀਸ਼ ਕਟਾਰੀਆ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸ਼ਮਿੰਦਰਪਾਲ ਕੌਰ, ਡਾ. ਯੁਵਰਾਜ ਨਾਰੰਗ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD