Saturday, 18 May 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

 

ਹੜ੍ਹਾਂ ਨਾਲ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ : ਡੀ ਸੀ ਆਸ਼ਿਕਾ ਜੈਨ

ਟਿਵਾਣਾ ਅਤੇ ਆਸ-ਪਾਸ ਦੇ ਇਲਾਕੇ ਦਾ ਦੌਰਾ ਕਰਕੇ ਵਿਸ਼ੇਸ਼ ਗਿਰਦਾਵਰੀ ਅਤੇ ਮੁਰੰਮਤ ਦੇ ਕੰਮ ਦੀ ਜਾਂਚ ਕੀਤੀ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਡੇਰਾਬੱਸੀ/ਲਾਲੜੂ , 03 Aug 2023

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਹੜ੍ਹ ਪ੍ਰਭਾਵਿਤ ਪਿੰਡ ਟਿਵਾਣਾ ਅਤੇ ਆਸ-ਪਾਸ ਦੇ ਇਲਾਕੇ ਦਾ ਦੌਰਾ ਕਰਕੇ ਨੁਕਸਾਨ ਦੇ ਜਾਇਜ਼ੇ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਅਤੇ ਬੰਨ੍ਹ ਮੁਰੰਮਤ ਅਤੇ ਸੜਕਾਂ ਆਦਿ ਦੀ ਮੁਰੰਮਤ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਉੱਥੇ ਇਕੱਠੇ ਹੋਏ ਕਿਸਾਨਾਂ ਅਤੇ ਹੋਰ ਪ੍ਰਭਾਵਿਤ ਵਸਨੀਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਉਨ੍ਹਾਂ ਦੇ ਨੁਕਸਾਨ ਦੇ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਘੱਗਰ ਦੀ ਮਾਰ ਹੇਠਲੇ ਖੇਤਰ ਨੂੰ ਗਾਰੇ ਅਤੇ ਦਰਿਆ ਦਾ ਰੁਖ ਬਦਲਣ ਕਾਰਨ ਪਏ ਟੋਇਆਂ ਕਰਨ 

ਵੱਡਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਦਰਿਆ ਦੇ ਵਹਿਣ ਕਾਰਨ ਪ੍ਰਭਾਵਿਤ ਹੋਏ ਖੇਤਾਂ ਦੀ ਡੀ-ਸਿਲਟਿੰਗ ਅਤੇ ਪੱਧਰਾ ਕਰਨ ਦੇ ਨਿਯਮਾਂ ਅਨੁਸਾਰ ਨੁਕਸਾਨ ਦਰਜ ਕਰ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮੁਆਵਜ਼ਾ ਦੀ ਸਮੇਂ ਸਿਰ ਵੰਡ ਕਰਨ ਲਈ ਮੁਲਾਂਕਣ ਦਾ ਕੰਮ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਪ੍ਰਭਾਵਿਤ ਲੋਕਾਂ ਨੂੰ ਹੜ੍ਹਾਂ ਦੇ ਨੁਕਸਾਨ ਕਾਰਨ ਦਰਪੇਸ਼ ਸਮੱਸਿਆਵਾਂ ਨੂੰ ਸੁਣਨਾ ਸੀ, ਜਿਨ੍ਹਾਂ ਨੇ ਆਪਣੀਆਂ ਫਸਲਾਂ, ਉਸਾਰੀਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੁਆ ਦਿੱਤਾ ਸੀ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰ ਵਸਨੀਕਾਂ ਨੂੰ ਟਿਵਾਣਾ ਤੋਂ ਦਰਿਆ ਦੇ ਟੁੱਟੇ ਵਹਿਣ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਾਰਜਕਾਰੀ ਇੰਜਨੀਅਰ ਡਰੇਨੇਜ ਰਜਤ ਗਰੋਵਰ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਤੁਰੰਤ ਪ੍ਰਭਾਵ ਨਾਲ ਬਣਦੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਕੇਂਦਰੀ ਟੀਮ ਵੱਲੋਂ ਇਸ ਖੇਤਰ ਦਾ ਦੌਰਾ ਕਰਨ ਦੀ ਉਮੀਦ ਕੀਤੀ ਹੈ ਅਤੇ ਪ੍ਰਸ਼ਾਸਨ ਜ਼ਮੀਨੀ ਹਕੀਕਤ ਦਿਖਾ ਕੇ ਰਾਹਤ ਵੰਡ ਦੇ ਨਿਯਮਾਂ ਵਿੱਚ ਢਿੱਲ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ।

ਗਾਰੇ ਅਤੇ ਮਿੱਟੀ ਨਾਲ ਭਰੇ ਖੇਤਾਂ ਨੂੰ ਸਾਫ਼ ਕਰਨ ਲਈ ਅਸਥਾਈ ਮਾਈਨਿੰਗ ਪਰਮਿਟਾਂ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਇਸ 'ਤੇ ਕੰਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਲ, ਭੌਂ ਰੱਖਿਆ, ਖੇਤੀਬਾੜੀ ਅਤੇ ਡਰੇਨੇਜ ਵਿਭਾਗਾਂ ਨੂੰ ਪੀੜਤਾਂ ਦੇ ਹੋਏ ਪੂਰੇ ਨੁਕਸਾਨ ਨੂੰ ਦਰਜ ਕਰਨ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।     

ਉਨ੍ਹਾਂ ਕਿਹਾ ਕਿ ਅਸੀਂ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਵੀ ਜਾਰੀ ਕਰਾਂਗੇ।ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਕਸੀਅਨ ਮੰਡੀ ਬੋਰਡ ਗੌਰਵ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਬੀ ਡੀ ਪੀ ਓ ਰਵਨੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD