Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਸਿੰਘ ਗਰੇਵਾਲ

8ਵੀਂ ਵਿਸ਼ਵ ਪੰਜਾਬੀ ਕਾਨਫਰੰਸ 'ਚ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਗੱਤਕਾ ਪ੍ਰਮੋਟਰ ਵੱਲੋਂ "3ਜੀ" ਦੀ ਵਕਾਲਤ

Gatka, Harjeet Singh Grewal, Punjabi Cultural Council, 8th World Punjabi Conference

Web Admin

Web Admin

5 Dariya News

ਚੰਡੀਗੜ੍ਹ , 04 Aug 2023

Last updated on: Aug 04, 2023, 00:00 IST

ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣ, ਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ "ਗੱਗਿਆਂ" (3ਜੀ), ਭਾਵ ਗੁਰਮੁਖੀ, ਗੁਰਬਾਣੀ ਅਤੇ ਗੱਤਕਾ, ਨੂੰ ਪ੍ਰਚਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ। 

ਉਨ੍ਹਾਂ ਇਹ ਸੰਕਲਪ ਬਰੈਂਪਟਨ, ਟੋਰਾਂਟੋ ਵਿਖੇ ਆਯੋਜਿਤ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਰਵੇਂ ਇਕੱਠ ਸਾਹਮਣੇ ਪੇਸ਼ ਕੀਤਾ। ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਵਿੱਚ, ਸਟੇਟ ਅਵਾਰਡ ਜੇਤੂ ਸ. ਗਰੇਵਾਲ ਨੇ ਵਿਸ਼ਵ ਪੰਜਾਬੀ ਭਾਈਚਾਰੇ ਲਈ ਏਕਤਾ, ਵਿਲੱਖਣ ਪਛਾਣ ਅਤੇ ਅਮੀਰ ਵਿਰਸੇ ਦੇ ਇੱਕ ਸਥਾਈ ਤੇ ਗੌਰਵਮਈ ਪ੍ਰਤੀਕ ਵਜੋਂ ਅਜੋਕੇ ਯੁੱਗ ਵਿੱਚ ਗੁਰਮੁਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ। 

ਉਨ੍ਹਾਂ ਕਿਹਾ ਕਿ ਗੁਰਮੁਖੀ ਨੇ ਅਧਿਆਤਮਿਕ ਭੂਮਿਕਾ ਤੋਂ ਇਲਾਵਾ, ਪੀੜ੍ਹੀ ਦਰ ਪੀੜ੍ਹੀ ਗੁਰਬਾਣੀ, ਗੁਰਸਿੱਖੀ, ਸਾਹਿਤ, ਕਵਿਤਾ, ਬੁੱਧੀ ਅਤੇ ਬੌਧਿਕਤਾ ਦੀ ਸੰਭਾਲ, ਪ੍ਰਸਾਰ ਅਤੇ ਤਰਬੀਅਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਗਰੇਵਾਲ ਨੇ ਸ਼ਸ਼ਤਰ ਵਿੱਦਿਆ ਦੀ ਅਮੀਰ ਵਿਰਾਸਤ ਬਾਰੇ ਦੱਸਦਿਆਂ ਕਿਹਾ ਕਿ ਗੱਤਕੇ ਦਾ ਵੱਡਾ ਇਤਿਹਾਸਕ ਮਹੱਤਵ ਹੈ ਕਿਉਂਕਿ ਇਹ ਪੰਜਾਬੀਆਂ ਦੀ ਬਹਾਦਰੀ, ਦਲੇਰੀ ਅਤੇ ਹੌਸਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਲਗਭਗ 600 ਸਾਲ ਪੁਰਾਣੀ ਇਹ ਯੁੱਧ ਕਲਾ ਪੰਜਾਬੀ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ ਜੋ ਵਿਸ਼ਵ ਭਰ ਵਿੱਚ ਭਾਈਚਾਰੇ ਦੀ ਨੇਕ, ਪਵਿੱਤਰ ਅਤੇ ਅਦੁੱਤੀ ਭਾਵਨਾ ਦਾ ਮੁਜੱਸਮਾ ਹੈ। ਆਪਣੇ ਸੰਬੋਧਨ ਵਿੱਚ ਗੱਤਕਾ ਪ੍ਰਮੋਟਰ ਗਰੇਵਾਲ ਨੇ ਵਿਸ਼ਵੀਕਰਨ ਦੀਆਂ ਚੁਣੌਤੀਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਖ਼ਾਤਮੇ ਦੇ ਮੱਦੇਨਜ਼ਰ ਪ੍ਰਮੁੱਖ ਤਿੰਨ ਥੰਮ੍ਹਾਂ (ਗੁਰਮੁਖੀ, ਗੁਰਬਾਣੀ ਅਤੇ ਗੱਤਕੇ) ਨੂੰ ਸੰਭਾਲਣ ਦੀ ਲੋੜ 'ਤੇ ਚਾਨਣਾ ਪਾਇਆ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਕਨੀਕੀ ਤੇ ਉੱਨਤੀ ਦੇ ਯੁੱਗ ਵਿੱਚ ਭਾਈਚਾਰੇ ਦੀਆਂ ਜੜ੍ਹਾਂ ਕਾਇਮ ਰੱਖਣ, ਗੁਰਸਿੱਖੀ, ਪੰਜਾਬੀ ਤੇ ਪੰਜਾਬੀਅਤ ਦੀ ਪਛਾਣ ਸਦੀਵੀਂ ਬਰਕਰਾਰ ਰੱਖਣ ਲਈ ਮਾਂ-ਬੋਲੀ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨਾ ਬਹੁਤ ਜ਼ਰੂਰੀ ਹੈ। ਤਿੰਨ "ਗੱਗਿਆਂ" ਦੇ ਪ੍ਰਚਾਰ-ਪਸਾਰ ਦੀ ਵਕਾਲਤ ਕਰਦਿਆਂ ਇਸ ਸਿੱਖ ਬੁੱਧੀਜੀਵੀ ਅਧਿਕਾਰੀ ਨੇ ਕਿਹਾ ਕਿ ਗੁਰਮੁਖੀ, ਗੁਰਬਾਣੀ ਅਤੇ ਗੱਤਕੇ ਦਾ ਆਪਸੀ ਅਟੁੱਟ ਸੰਬੰਧ ਹੈ। 

ਇਨ੍ਹਾਂ ਬੇਸ਼ਕੀਮਤੀ ਸੱਭਿਆਚਾਰਕ ਤੇ ਅਧਿਆਤਮਿਕ ਖਜ਼ਾਨਿਆਂ ਨੂੰ ਗਲੇ ਲਗਾਉਣਾ ਨਾ ਸਿਰਫ਼ ਸਾਡੀ ਵਿਰਾਸਤ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਹੈ, ਸਗੋਂ ਦੁਨੀਆਂ ਭਰ ਦੇ ਪੰਜਾਬੀਆਂ ਵਿੱਚ ਆਪਣਾਪਣ ਅਤੇ ਸਵੈਮਾਣ ਦੀ ਭਾਵਨਾ ਨੂੰ ਵਧਾਉਣਾ ਵੀ ਹੈ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਵੱਡੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕਰਨ ਵਜੋਂ ਵਿਰਾਸਤੀ ਮਾਰਸ਼ਲ ਆਰਟ ਲੋਕਾਈ ਵਿੱਚ ਹਿੰਮਤ, ਬਹਾਦਰੀ, ਲਗਨ ਅਤੇ ਦੂਜਿਆਂ ਨੂੰ ਸਤਿਕਾਰ ਦੇਣ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਮਹੱਤਵਪੂਰਨ ਹੈ।

ਗਰੇਵਾਲ ਨੇ ਪ੍ਰਵਾਸੀ ਭਾਈਚਾਰੇ ਨੂੰ ਸਮੂਹਿਕ ਤੌਰ 'ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਇਹ ਵਿਰਾਸਤੀ ਸੱਭਿਆਚਾਰਕ ਤੇ ਅਧਿਆਤਮਿਕ ਥੰਮ੍ਹ ਸਦਾ ਚੜ੍ਹਦੀਕਲਾ ਵਿੱਚ ਰਹਿਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦੀਵੀਂ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਇਸ ਕਾਨਫਰੰਸ ਰਾਹੀਂ ਬੌਧਿਕ ਅਦਾਨ-ਪ੍ਰਦਾਨ, ਵਿਦਿਅਕ ਪਹਿਲਕਦਮੀਆਂ, ਸੱਭਿਆਚਾਰਕ ਸਰਗਰਮੀਆਂ ਤੇ ਗੱਤਕੇ ਲਈ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰਨ ਲਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਮੂਹ ਪ੍ਰਬੰਧਕਾਂ ਸਮੇਤ ਗਿਆਨ ਸਿੰਘ ਕੰਗ, ਕਮਲਜੀਤ ਸਿੰਘ ਲਾਲੀ ਕੰਗ, ਪ੍ਰੋ. ਜਗੀਰ ਸਿੰਘ ਕਾਹਲੋਂ, ਚਮਕੌਰ ਸਿੰਘ ਮਾਛੀਕੇ, ਇਰਵਿੰਦਰ ਸਿੰਘ ਆਹਲੂਵਾਲੀਆ ਦੀ ਵੀ ਸ਼ਲਾਘਾ ਕੀਤੀ।

 

Tags: Gatka , Harjeet Singh Grewal , Punjabi Cultural Council , 8th World Punjabi Conference

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD