Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਗਾਂਧੀ ਦੇ ਕੇਸ ਉੱਤੇ ਸੁਪਰੀਮ ਕੋਰਟ ਦੀ ਸਟੇਅ ਸੱਚਾਈ ਦੀ ਜਿੱਤ : ਕੁਲਜੀਤ ਸਿੰਘ ਬੇਦੀ

ਕਿਹਾ, ਦੇਸ਼ ਵਿੱਚ ਹਾਲੇ ਵੀ ਇਨਸਾਫ਼ ਜਿਊਂਦਾ, ਸੱਚਾਈ ਨੂੰ ਹਰਾਇਆ ਨਹੀਂ ਜਾ ਸਕਦਾ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 04 Aug 2023

Last updated on: Aug 04, 2023, 00:00 IST

ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ ਦੀ ਸਜ਼ਾ ਉਤੇ ਮਾਨਯੋਗ ਸੁਪਰੀਮ ਸਟੇਅ ਲੱਗਣ ਦੀ ਕਾਰਵਾਈ ਨੂੰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੱਚਾਈ ਦੀ ਜਿੱਤ ਗਰਦਾਨਿਆ ਹੈ। ਅੱਜ ਇਕ ਬਿਆਨ ਵਿਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਨਾਲ ਇੱਕ ਗੱਲ ਤਾਂ ਸਪਸ਼ਟ ਹੋ ਗਈ ਹੈ ਕਿ ਸੱਚਾਈ ਨੂੰ ਹਰਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਇਸ ਨਾਲ ਇਹ ਗੱਲ ਵੀ ਸਾਹਮਣੇ ਆ ਗਈ ਹੈ ਕਿ ਭਾਰਤ ਵਿਚ ਹਾਲੇ ਸੱਤਾ ਤੇ ਕਾਬਜ਼ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਆਪ ਹੁਦਰੀਆਂ ਉੱਤੇ ਠੱਲ ਪਾਉਣ ਲਈ ਇਨਸਾਫ਼ ਜਿਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਨੰਗੇ ਚਿੱਟੇ ਰੂਪ ਵਿੱਚ ਸਾਹਮਣੇ ਆ ਚੁੱਕੀ ਹੈ ਇਕ ਸਾਜਿਸ਼ ਦੇ ਤਹਿਤ ਸ੍ਰੀ ਰਾਹੁਲ ਗਾਂਧੀ ਦੇ ਖਿਲਾਫ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ ਅਤੇ ਤੁਰਤ ਫੁਰਤ ਹੀ ਸਜ਼ਾ ਵੀ ਕਰਵਾ ਦਿੱਤੀ ਗਈ ਸੀ। 

ਉਹਨਾਂ ਕਿਹਾ ਕਿ ਉਹ ਇਹ ਮੰਨਦੇ ਹਨ ਕਿ ਇਹ ਸਜ਼ਾ ਗਲਤ ਢੰਗ ਨਾਲ ਦਿੱਤੀ ਗਈ ਸੀ ਜਿਸ ਉੱਤੇ ਅੱਜ ਸੁਪਰੀਮ ਕੋਰਟ ਨੇ ਸਟੇਅ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਰੇਕ ਧਰਮ ਅਤੇ ਜਾਤੀ ਦਾ ਪੂਰਾ ਸਨਮਾਨ ਕਰਦੇ ਰਹੇ ਹਨ ਅਤੇ ਭਾਰਤ ਜੋੜੋ ਯਾਤਰਾ ਕਰਕੇ ਉਨ੍ਹਾਂ ਨੇ ਦੇਸ਼ ਵਿੱਚ ਫੈਲ ਰਹੀ ਨਫ਼ਰਤ ਨੂੰ ਘਟਾ ਕੇ ਸਾਰਿਆਂ ਨੂੰ ਪਿਆਰ ਨਾਲ ਜੋੜਨ ਦਾ ਹੀ ਯਤਨ ਕੀਤਾ ਹੈ। 

ਉਹਨਾਂ ਕਿਹਾ ਕਿ ਉਹਨਾਂ ਨੇ ਕਿਸੇ ਸਰਨੇਮ ਜਾਂ ਜਾਤੀ ਵਿਸ਼ੇਸ਼  ਦੇ ਖ਼ਿਲਾਫ਼ ਟਿੱਪਣੀ ਨਹੀਂ ਕੀਤੀ ਸੀ ਸਗੋਂ ਦੇਸ਼ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਲੋਕਾਂ ਖਿਲਾਫ ਟਿੱਪਣੀ ਕੀਤੀ ਸੀ ਜਿਸ ਨੂੰ ਮੈਨੂਪਲੇਟ ਕਰਕੇ ਭਾਜਪਾ ਨੇ ਉਨ੍ਹਾਂ ਦੇ ਖਿਲਾਫ ਸਾਜ਼ਿਸ਼ ਕੀਤੀ। ਕੁਲਜੀਤ ਸਿੰਘ ਬੇਦੀ ਨੇ ਕਿਹਾ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕੇ ਅਜਿਹੇ ਮਾਮਲੇ ਵਿੱਚ ਸਭ ਤੋਂ ਵੱਧ ਸਜ਼ਾ ਕਿਸੇ ਵਿਅਕਤੀ ਨੂੰ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਹੇਠਲੀਆਂ ਅਦਾਲਤਾਂ ਤੋਂ ਲੈਕੇ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਉਣਾ ਪਿਆ। ਉਨ੍ਹਾਂ ਕਿਹਾ ਕਿ ਹੁਣ ਜਾ ਕੇ ਰਾਹੁਲ ਗਾਂਧੀ ਨੇ ਇਨਸਾਫ ਮਿਲਿਆ ਹੈ ਅਤੇ ਉਨ੍ਹਾਂ ਨੂੰ ਪੂਰਨ ਯਕੀਨ ਹੈ ਕਿ ਆਉਣ ਦੇ ਸਮੇਂ ਵਿੱਚ ਇਸ ਅਪੀਲ ਦਾ ਫੈਸਲਾ ਰਾਹੁਲ ਗਾਂਧੀ ਦੇ ਹੱਕ ਵਿੱਚ ਜਾਵੇਗਾ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD