Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਭੇਜੀ

ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਗੱਦੇ, ਬੈੱਡ ਸ਼ੀਟਾਂ, ਪੱਖੇ ਅਤੇ ਸਕੂਲੀ ਬੈਗ ਦੀਆਂ ਭਰੀਆਂ ਦੋ ਵੈਨਾਂ ਨੂੰ ਜ਼ਿਲ੍ਹਾ ਕਚਹਿਰੀਆਂ ਤੋਂ ਕੀਤਾ ਰਵਾਨਾ

Judiciary, Rupinderjit Chahal, District & Sessions Judge cum Chairman, District Legal Services Authority, Patiala

Web Admin

Web Admin

5 Dariya News

ਪਟਿਆਲਾ , 04 Aug 2023

Last updated on: Aug 04, 2023, 00:00 IST

ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਭੇਜਣ ਲਈ ਵਿਸ਼ੇਸ਼ ਉਪਰਾਲਾ ਕੀਤਾ।  ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਨੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕਰਿਆਨੇ ਦਾ ਸਮਾਨ, ਕੱਪੜੇ, ਸੈਨੇਟਰੀ ਪੈਡ, ਗੱਦੇ, ਬੈੱਡ ਸ਼ੀਟਾਂ, ਪੱਖੇ, ਸਕੂਲੀ ਬੈਗ ਅਤੇ ਕਾਪੀਆਂ ਨਾਲ ਭਰੀਆਂ ਦੋ ਵੈਨਾਂ ਨੂੰ ਅੱਜ ਜ਼ਿਲ੍ਹਾ ਕਚਿਹਰੀਆਂ ਤੋਂ ਰਵਾਨਾ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ ਯੋਗ ਅਗਵਾਈ ਹੇਠ ਅਸੀਂ ਨਿਆਇਕ ਅਫ਼ਸਰਾਨ, ਵਕੀਲ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਇਹ ਰਾਹਤ ਸਮਗਰੀ ਭੇਜੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਅਤੇ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਦੀਆਂ ਵੱਖ-ਵੱਖ ਕਲੋਨੀਆਂ ਵਿੱਚ 29 ਮੈਡੀਕਲ ਕੈਂਪ ਅਤੇ ਹੜ੍ਹ ਰਾਹਤ ਕੈਂਪ ਲਗਾਏ ਗਏ ਹਨ। 

ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀਆਂ ਦਵਾਈਆਂ, ਔਰਤਾਂ ਨੂੰ ਸੈਨੇਟਰੀ ਪੈਡ, ਸੁੱਕਾ ਰਾਸ਼ਨ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੀ ਵੰਡੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਇਸ ਸਥਿਤੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਿਆਰ ਹਨ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦਾ ਨੈਤਿਕ ਫ਼ਰਜ਼ ਹੈ।

ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਥੇੜੀ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਅਤੇ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਥੇੜੀ ਦੇ ਹੜ੍ਹ ਪੀੜਤਾਂ ਲੋਕਾਂ ਨੂੰ ਪੱਖੇ, ਕੱਪੜੇ, ਚਾਦਰਾਂ ਅਤੇ ਗੱਦੇ ਵੀ ਵੰਡੇ ਗਏ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਥੇੜੀ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਡਾਕਟਰ ਸੁਰਿੰਦਰ ਕੁਮਾਰ, ਡਾ: ਮਨਦੀਪ ਸਿੰਘ, ਡਾ: ਪ੍ਰਗਟ ਸਿੰਘ, ਡਾ: ਪ੍ਰੀਤੀ ਸੈਣੀ, ਡਾ: ਕੰਵਰਕ੍ਰਿਤੀ, ਡਾ: ਸ਼ਾਇਨਾ ਮਹਿਤਾ, ਡਾ. ਓਰੇਲਿਆ ਗੋਇਲ, ਡਾ.ਪਰਵਿੰਦਰ ਸਿੰਘ ਅਤੇ ਡਾ.ਮਨਪ੍ਰੀਤ ਕੌਰ ਦੁਆਰਾ ਉਥੇ ਆਏ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ  ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਵੰਡੀਆਂ ਗਈਆਂ।

ਇਸ ਮੌਕੇ ਇਲਾਕਾ ਨਿਵਾਸੀਆਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ, ਸ਼੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ  ਉਹਨਾਂ ਨੂੰ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 09.9.2023 ਨੂੰ ਹੋਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੀ ਹਾਜ਼ਰ ਸਨ।

 

Tags: Judiciary , Rupinderjit Chahal , District & Sessions Judge cum Chairman , District Legal Services Authority , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD