Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Brahm Shankar Jimpa, Chief Secretary Anurag Verma

Web Admin

Web Admin

5 Dariya News

ਚੰਡੀਗੜ੍ਹ , 04 Aug 2023

Last updated on: Aug 04, 2023, 00:00 IST

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। 

ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Brahm Shankar Jimpa , Chief Secretary Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD