Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਬਣਾਈਆਂ ਜਾਣਗੀਆਂ ਖੇਡ ਗਰਾਊਂਡਾਂ- ਗੁਰਮੀਤ ਸਿੰਘ ਮੀਤ ਹੇਅਰ

ਰਾਜ ਵਿੱਚ ਨਸ਼ਿਆਂ ਦੀ ਭਿਆਨਕ ਬੁਰਾਈ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Laljit Singh Bhullar, DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 04 Aug 2023

Last updated on: Aug 04, 2023, 00:00 IST

ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਤੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਵਿਅਤਕੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਆਉਣ ਵਾਲੀਆਂ ਗ੍ਰਾਂਟਾਂ ਦੀ ਵਰਤੋਂ ਸਮੇਂ-ਸਿਰ ਯਕੀਨੀ ਬਣਾਕੇ ਵਿਕਾਸ ਕੰਮਾਂ ਨੂੰ ਤਹਿ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾੲਕਿ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ, ਸ੍ਰੀ ਦਲਬੀਰ ਸਿੰਘ ਟੌਂਗ ਹਲਕਾ ਵਿਧਾਇਕ ਬਾਬਾ ਬਕਾਲਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਿਦਆਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਰਾਜ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀ ਦਾ ਕੰਮ ਸ਼ੂਰੂ ਕੀਤਾ ਗਿਆ ਹੈ ਅਤੇ ਗਿਰਦਾਵਰੀ ਮੁਕੰਮਲ ਹੋਣ ‘ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੜ੍ਹਾਂ ਕਾਰਨ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਹਰ ਸੰਭਵ ਭਰਪਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਖੇਡਾਂ ਵਿੱਚ ਨਾਮਣਾ ਕਮਾਉਣ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਉਤਸ਼ਾਹਿਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇੱਕ ਕਰੋੜ ਰੁਪਏ ਤੋਂ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਖੇਡ ਗਰਾਊਂਡਾਂ ਬਣਾਈਆਂ ਜਾ ਰਹੀਆਂ ਹਨ। 

ਉਹਨਾਂ ਮੀਟਿੰਗ ਵਿੱਚ ਹਾਜ਼ਰ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਰਾਜ ਵਿੱਚ ਨਸ਼ਿਆਂ ਦੀ ਭਿਆਨਕ ਬੁਰਾਈ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕ ਲਹਿਰ ਬਹੁਤ ਜ਼ਰੂਰੀ ਹੈ, ਉਹਨਾਂ ਕਿਹਾ ਕਿ ਇਸ ਭਿਆਨਕ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਉਹਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਜਨਤਕ ਨੁਮਾਇੰਦਿਆਂ ਨੰੁ ਕਿਹਾ ਕਿ ਨਸ਼ਿਆਂ ਵਿਰੁੱਧ ਪਿੰਡ ਪੱਧਰ ‘ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ।ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੰਚਾਇਤਾਂ ਨੂੰ ਨਾਲ ਲੈ ਕੇ ਪਿੰਡ ਪੱਧਰ ‘ਤੇ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਕੋਈ ਪਿੰਡਾਂ ਵਿੱਚ ਨਸ਼ਾਂ ਨਾ ਵੇਚ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਸ੍ਰੀ ਜਸਬੀਰ ਸਿੰਘ ਪ੍ਰਬੰਧਕੀ ਡਾਇਰੈਕਟਰ ਪਾਵਰਕਾੱਮ, ਸ੍ਰੀ ਗੁਰਵਿੰਦਰ ਸਿੰਘ ਬਹਿਲਵਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Laljit Singh Bhullar , DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD