Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾਲਜੀਤ ਸਿੰਘ ਭੁੱਲਰ

"ਮੇਰੀ ਮਿੱਟੀ-ਮੇਰਾ ਦੇਸ਼" ਮੁਹਿੰਮ ਤਹਿਤ ਹਰ ਪਿੰਡ ਤੋਂ ਮਿੱਟੀ ਇਕੱਠੀ ਕਰਕੇ ਲਿਜਾਈ ਜਾਵੇਗੀ ਦਿੱਲੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 04 Aug 2023

Last updated on: Aug 04, 2023, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਹਰ ਪਿੰਡ ਵਿੱਚ ਯਾਦਗਾਰਾਂ ਬਣਾ ਕੇ ਉਨ੍ਹਾਂ ਨੂੰ ਵਿਲੱਖਣ ਤਰੀਕੇ ਨਾਲ ਸ਼ਰਧਾਂਜਲੀ ਦੇਵੇਗਾ। ਉਨ੍ਹਾਂ ਦੱਸਿਆ ਕਿ 9 ਤੋਂ 30 ਅਗਸਤ ਤੱਕ ਚੱਲਣ ਵਾਲੀ ''ਮੇਰੀ ਮਿੱਟੀ-ਮੇਰਾ ਦੇਸ਼'' ਮੁਹਿੰਮ ਤਹਿਤ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਯੁਵਾ ਮਾਮਲੇ ਵਿਭਾਗ ਵੱਲੋਂ 'ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ' ਦੀ ਸਮਾਪਤੀ ਵਜੋਂ ਦੇਸ਼-ਵਿਆਪੀ 'ਮੇਰੀ ਮਿੱਟੀ-ਮੇਰਾ ਦੇਸ਼' ਮੁਹਿੰਮ ਉਲੀਕੀ ਜਾ ਰਹੀ ਹੈ ਜਿਸ ਤਹਿਤ ਦੇਸ਼ ਲਈ ਆਪਾ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ, ਡਿਊਟੀ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਸੁਰੱਖਿਆ ਕਰਮੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਅਤੇ ਸੂਬੇ ਦੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 9 ਅਗਸਤ ਤੋਂ 15 ਅਗਸਤ ਤੱਕ ਪੰਚਾਇਤ ਤੇ ਪਿੰਡ ਪੱਧਰ 'ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ਅਤੇ ਹਰੇਕ ਪਿੰਡ ਦੇ ਸ਼ਹੀਦਾਂ ਅਤੇ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰਾਂ ਬਣਾਈਆਂ ਜਾਣਗੀਆਂ, ਜਿੱਥੇ ਪਿੰਡ ਦੇ ਸਾਰੇ ਮਹਾਨ ਯੋਧਿਆਂ ਦੇ ਨਾਮ ਉਕਰੇ ਜਾਣਗੇ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਵਾਰਸਾਂ, ਰੱਖਿਆ ਸੇਵਾਵਾਂ, ਸੀ.ਏ.ਪੀ.ਐਫ. ਤੇ ਸੂਬਾ ਪੁਲਿਸ ਦੇ ਸੇਵਾ-ਮੁਕਤ ਜਵਾਨਾਂ ਤੇ ਬਹਾਦਰਾਂ ਯੋਧਿਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਏ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਪਿੰਡ ਵਾਸੀ ਆਪਣੇ ਪਿੰਡ ਦੀ ਮਿੱਟੀ ਹੱਥਾਂ ਵਿੱਚ ਲੈ ਕੇ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚ 75 ਬੂਟੇ ਲਗਾਏ ਜਾਣਗੇ। ਲੋਕ ਆਪਣੇ ਹੱਥਾਂ ਵਿੱਚ ਮਿੱਟੀ ਲੈ ਕੇ ਸਹੁੰ ਚੁੱਕਦੇ ਹੋਏ ਸੈਲਫੀ ਲੈਣਗੇ ਅਤੇ ਇਸ ਨੂੰ ਸਮਰਪਿਤ ਵੈੱਬਸਾਈਟ 'ਤੇ ਅਪਲੋਡ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰੇਕ ਪੰਚਾਇਤ/ਪਿੰਡ ਤੋਂ ਇਕੱਤਰ ਕੀਤੀ ਗਈ ਮਿੱਟੀ ਨੂੰ ਨੌਜਵਾਨ ਵਲੰਟੀਅਰਾਂ ਅਤੇ ਹੋਰ ਵਿਅਕਤੀਆਂ ਵੱਲੋਂ ਬਲਾਕ ਪੱਧਰ ਤੱਕ ਲਿਜਾਇਆ ਜਾਵੇਗਾ। ਬਲਾਕ ਪੱਧਰ ਤੋਂ ਸਾਰੀਆਂ ਪੰਚਾਇਤਾਂ/ਪਿੰਡਾਂ ਦੀ ਮਿੱਟੀ ਵਾਲੇ ਕਲਸ਼ਾਂ ਨੂੰ ਕੌਮੀ ਰਾਜਧਾਨੀ ਵਿਖੇ ਲਿਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਦਿੱਲੀ ਦੇ ਕਰਤੱਵ ਪੱਥ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਦੇਸ਼ ਭਰ ਵਿੱਚੋਂ ਲਿਆਂਦੀ ਗਈ ਮਿੱਟੀ ਨਾਲ ਇੱਕ ਯਾਦਗਾਰ ਬਣਾਈ ਜਾਵੇਗੀ ਅਤੇ ਵਿਲੱਖਣ ਬਗੀਚਾ ਤਿਆਰ ਕੀਤਾ ਜਾਵੇਗਾ ਅਤੇ ਇਸ ਬਗੀਚੇ ਵਿੱਚ ਦੇਸੀ ਬੂਟੇ ਲਗਾਏ ਜਾਣਗੇ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD