Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਨੇ ‘ ਹਰ ਸ਼ੁਕਰਵਾਰ- ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਲਈ ਖੁਦ ਕੀਤੀ ਅਗਵਾਈ

ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਘਾਤਕ ਵੈਕਟਰ-ਬੋਰਨ ਬਿਮਾਰੀ ਤੋਂ ਬਚਾਉਣਾ : ਸਿਹਤ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 04 Aug 2023

Last updated on: Aug 04, 2023, 00:00 IST

ਸੂਬੇ ਵਿੱਚ ਘਾਤਕ ਵੈਕਟਰ-ਬੋਰਨ ਬਿਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਡੇਂਗੂ ਰੋਕਥਾਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ ’ ਦੀ ਸ਼ੁਰੂਆਤ ਕੀਤੀ ਗਈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ, ਐਸ.ਡੀ.ਐਮ ਮੋਹਾਲੀ ਅਤੇ ਹੋਰ ਜ਼ਿਲ੍ਹਾ ਅਤੇ ਮੈਡੀਕਲ ਅਧਿਕਾਰੀਆਂ ਨਾਲ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਪਹੁੰਚੇ, ਜਿੱਥੇ ਉਹਨਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੇ ਲਾਰਵਾ ਪਨਪਣ ਵਾਲੀਆਂ ਥਾਵਾਂ (ਹਾਟਸਪਾਟਸ) ਦਿਖਾ ਕੇ ਇਸ ਖ਼ਤਰਨਾਕ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਅਤੇ  ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਆਪਣੇ ਘਰਾਂ ਦੇ ਅੰਦਰ-ਬਾਹਰ ਡੇਂਗੂ ਲਾਰਵੇ ਦੇ ਪਨਪਣ (ਪੈਦਾ ਹੋਣ) ਪ੍ਰਤੀ ਸੁਚੇਤ ਰਹਿਣ।  

ਉਨ੍ਹਾਂ ਪਿੰਡ ਦੇ ਵੱਖ-ਵੱਖ ਘਰਾਂ ਦਾ ਦੌਰਾ ਕਰਨ ਤੋਂ ਇਲਾਵਾ ਮੌਕੇ ’ਤੇ ਪਿੰਡ ਦੇ ਪਾਰਕ, ਪੰਚਾਇਤ ਘਰ, ਸਕੂਲ ਅਤੇ ਸਰਕਾਰੀ ਡਿਸਪੈਂਸਰੀ ਦੀ ਵੀ ਜਾਂਚ ਕੀਤੀ। ਉਨ੍ਹਾਂ ਕਿਹਾ, “ਇਸ ਦੌਰੇ ਦੌਰਾਨ, ਪਿੰਡ ਦੇ ਲਗਭਗ ਸਾਰੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਮੌਜੂਦਗੀ ਪਾਈ ਗਈ, ਜਿਸ ਨਾਲ ਮੱਛਰ ਪੈਦਾ ਹੋ ਸਕਦੇ ਹਨ।” 

ਉਹਨਾਂ ਲੋਕਾਂ ਨੂੰ ਸ਼ੁੱਕਰਵਾਰ ਨੂੰ ਕੁਝ ਸਮਾਂ ਕੱਢਣ ਅਤੇ ਮੱਛਰ ਪੈਦਾ ਹੋਣ ਵਾਲੀਆਂ ਸਾਰੀਆਂ ਥਾਵਾਂ  ਜਿਵੇਂ ਕਿ ਕੂਲਰ, ਕਬਾੜ, ਗ਼ਮਲਿਆਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ, ਸਟੋਰ ਕੀਤੇ ਪਾਣੀ ਆਦਿ ਜਿੱਥੇ ਪਾਣੀ ਦੀ ਖੜੋਤ ਹੋ ਸਕਦੀ ਹੈ, ਤੋਂ ਪਾਣੀ ਦਾ ਨਿਕਾਸ ਕਰਨ ਦੀ ਅਪੀਲ ਕੀਤੀ। ਬਾਅਦ ਵਿੱਚ ਸਿਹਤ ਮੰਤਰੀ ਨੇ ਡੇਂਗੂ ਦੀ ਰੋਕਥਾਮ ਲਈ ਮੱਛਰ ਦਾ ਲਾਰਵਾ ਖਾਣ ਵਾਲੀ ਮੱਛੀ ‘ਗੈਂਬੂਸੀਆ’ ਨੂੰ ਛੱਪੜ ਵਿੱਚ ਛੱਡਿਆ। 

ਉਨ੍ਹਾਂ ਕਿਹਾ ਕਿ ਇਹ ਮੱਛੀਆਂ ਮਨੁੱਖ ਦੀਆਂ ਮਿੱਤਰ ਹਨ ਕਿਉਂਕਿ ਇਹ ਮੱਛਰਾਂ ਦੀ ਪ੍ਰਜਨਨ ਨੂੰ ਰੋਕਣ ਲਈ ਲਾਰਵੇ ਨੂੰ ਖਾਂਦੀਆਂ ਹਨ। ਜ਼ਿਕਰਯੋਗ ਹੈ ਕਿ ‘ਗੈਂਬੂਸੀਆ’ ਮੱਛੀ ਨੂੰ ਸਿਹਤ ਟੀਮਾਂ ਵੱਲੋਂ ਜਾਗਰੂਕਤਾ ਦੇ ਉਦੇਸ਼ਾਂ ਲਈ ਆਮ ਲੋਕਾਂ ਨੂੰ ਦਿਖਾਉਣ ਲਈ ਲਿਆਂਦਾ ਗਿਆ ਸੀ। 

ਇਹ ਮੱਛੀਆਂ ਸਿਹਤ ਵਿਭਾਗ ਕੋਲ ਉਪਲਬਧ ਹਨ ਅਤੇ ਕੋਈ ਵੀ ਵਿਅਕਤੀ ਇਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਛੱਪੜਾਂ, ਝੀਲਾਂ ਆਦਿ ਵਿੱਚ ਪਾਉਣ ਲਈ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਡਾ: ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕਾਂ  ਵੱਲੋਂ ਆਪਣੇ ਘਰਾਂ ਅਤੇ ਆਲੇ-ਦੁਆਲੇ ਲੱਗੀਆਂ ਡੇਂਗੂ ਫੈਕਟਰੀਆਂ ’ਤੇ ਚਿੰਤਾ ਪ੍ਰਗਟਾਈ। ਆਮ ਤੌਰ ’ਤੇ, ਅਸੀਂ ਚੀਜ਼ਾਂ ਨੂੰ ਹਲਕੇ ਵਿੱਚ ਲੈਂਦੇ ਹਾਂ ਪਰ ਜਦੋਂ ਇਹ ਜਾਨ ਲਈ ਖਤਰਾ ਬਣ ਜਾਂਦੀ ਹੈ ਤਾਂ ਹੀ  ਫਿਕਰਮੰਦ ਤੇ ਸੁਚੇਤ ਹੁੰਦੇ  ਹਾਂ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਨੇੜੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਉਹਨਾਂ ਕਿਹਾ ,‘‘ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਨਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।’’

ਉਨ੍ਹਾਂ ਪਿੰਡ ਦੀਆਂ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ, ਪੰਚਾਇਤਾਂ ਅਤੇ ਸਕੂਲ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਹਰ ਘਰ ਦਾ ਦੌਰਾ ਕਰਨ ਅਤੇ ਡੇਂਗੂ ਦੀਆਂ ਸੰਭਾਵਿਤ ਫੈਕਟਰੀਆਂ ਬਾਰੇ ਜਾਗਰੂਕ ਕਰਨ ਲਈ ਕਿਹਾ ਜੋ ਉਹ ਅਣਜਾਣੇ ਵਿੱਚ ਉਨ੍ਹਾਂ ਦੇ ਨੇੜੇ-ਤੇੜੇ ਮੌਜੂਦ ਹਨ। ਉਨ੍ਹਾਂ ਕਿਹਾ, “ਅਸੀਂ ਅਜਿਹੇ ਕਰੂਸੇਡਰਾਂ ਨੂੰ ਇਨਾਮ ਅਤੇ ਸਨਮਾਨ ਦੇਵਾਂਗੇ, ਜੋ ਡੇਂਗੂ ਦੇ ਲਾਰਵੇ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।’’”

ਜ਼ਿਕਰਯੋਗ ਹੈ ਕਿ ਮੰਤਰੀ ਨੇ ਪਿੰਡ ਦੇ ਸਕੂਲ, ਸਿਹਤ ਅਤੇ ਤੰਦਰੁਸਤੀ ਕੇਂਦਰ ਦੀਆਂ ਪਾਣੀ ਦੀਆਂ ਟੈਂਕੀਆਂ ਦਾ ਵੀ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਖਲੋਤੇ ਪਾਣੀ ਅਤੇ ਰਿਸਾਅ (ਲੀਕੇਜ) ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD