Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਨਵੇਕਲੀ ਸ਼ੁਰੂਆਤ ਵੰਡੀਆਂ ਮੱਛਰ ਭਜਾਊ ਕਰੀਮਾਂ

ਡੇਂਗੂ ਤੋਂ ਬਚਾਅ ਲਈ ਜਿਲ੍ਹਾ ਸਿਹਤ ਵਿਭਾਗ ਕਰ ਰਿਹੈ ਹਰ ਸੰਭਵ ਯਤਨ : ਡਾ. ਦਵਿੰਦਰਜੀਤ ਕੌਰ

Health, Civil Surgeon Dr. Davinderjit Kaur, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 05 Aug 2023

Last updated on: Aug 05, 2023, 00:00 IST

ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿਚ ਡੇਂਗੂ ਪ੍ਰਤੀ ਸੁਚੇਤਤਾ ਮੁਹਿੰਮ ਵਿੱਢੀ ਗਈ ਹੈ, ਸਿਹਤਕਾਮਿਆ ਵੱਲੋਂ ਪ੍ਰਤੀ ਦਿਨ ਆਮ ਲੋਕਾਂ ਨੂੰ ਘਰ—ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਰੋਕਣ ਦੇ ਮੰਤਵ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਮੱਛਰਾਂ ਦੇ ਲਾਰਵੇ ਨੂੰ ਪਹਿਚਾਣਨ ਤੇ ਨਸ਼ਟ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਡੇਂਗੂ ਆਦਿ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮੱਛਰਾਂ ਤੋਂ ਬਚਾਅ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮੰਤਵ ਨਾਲ ਇਕ ਨਵੇਕਲੀ ਸ਼ੁਰੂਆਤ, ਓ.ਪੀ.ਡੀ. ਤੇ ਆਈ.ਪੀ.ਡੀ. ਵਿਚ ਆਏ ਲੋਕਾਂ ਨੂੰ ਮੱਛਰ ਭਜਾਊ ਕਰੀਮਾਂ ਵੰਡਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਹਰ ਸੰਭਵ ਯਤਨ ਕਰ ਰਿਹਾ ਹੈ, ਪਰ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸਾਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। 

ਜਦੋਂ ਤੱਕ ਆਮ ਲੋਕ ਵਿਭਾਗ ਦਾ ਸਾਥ ਨਹੀਂ ਦੇਣਗੇ ਤੇ ਖੁੱਦ ਦੀ ਨਿੱਜੀ ਜਿ਼ਮੇਵਾਰੀ ਸਮਝਦੇ ਹੋਏ ਹਫਤੇ ਵਿਚ ਇਕ ਦਿਨ ਡਰਾਈ ਡੇਅ ਨਹੀਂ ਮਨਾਉਣਗੇ, ਉਦੋਂ ਤੱਕ ਅਸੀਂ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੇ।ਉਨ੍ਹਾਂ ਨੇ ਡਰਾਈ ਡੇਅ ਦੀ ਮਹੱਤਤਾ ਦੱਸਦੇ ਹੋਏ ਲੋਕਾਂ ਨੂੰ ਕਿਹਾ ਕਿ ਮੱਛਰ ਦੇ ਅੰਡੇ ਤੋਂ ਮੱਛਰ ਬਣਨ ਨੂੰ ਸੱਤ ਦਿਨ ਦਾ ਸਮਾਂ ਲੱਗਦਾ ਹੈ, ਜੇਕਰ ਇਨ੍ਹਾਂ ਸੱਤ ਦਿਨਾਂ ਵਿਚ ਇਸ ਨੂੰ ਨਸ਼ਟ ਕਰ ਦਿੱਤਾ ਜਾਵੇ ਤਾਂ ਅੰਡੇ ਤੋਂ ਮੱਛਰ ਪੈਂਦਾ ਹੋਣ ਦਾ ਚੱਕਰ ਟੁੱਟ ਜਾਂਦਾ ਹੈ।

 ਇਸੇ ਤਰ੍ਰਾਂ ਜੇਕਰ ਅਸੀਂ ਆਪਣੇ ਘਰਾਂ ਵਿਚ, ਘਰਾਂ ਆਲੇ ਦੁਆਲੇ ਅਤੇ ਘਰਾਂ ਦੀਆਂ ਛੱਤਾਂ ਤੇ ਜਿਥੇ ਵੀ ਪਾਣੀ ਖੜਾ ਹੋਵੇ, ਉਸ ਨੂੰ ਹਰ ਹਫਤੇ, ਹਫਤੇ ਵਿਚ ਇਕ  ਸੁਖਾ ਦਈਏ ਤਾਂ ਮੱਛਰ ਪੈਂਦਾ ਨਹੀਂ ਹੋਵੇਗਾ। ਜੇਕਰ ਅਸੀਂ ਡਰਾਈ ਡੇਅ ਮਨਾਉਂਦੇ ਹਾਂ ਤਾਂ ਅਸੀਂ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਹੁੱਤ ਹੱਦ ਤੱਕ ਨਿਜਾਤ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਦੀਪਤੀ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ.ਈ.ਈ. ਮਹਾਵੀਰ ਸਿੰਘ ਤੇ ਹੋਰ ਮੌਜੂਦ ਸਨ। 

 

Tags: Health , Civil Surgeon Dr. Davinderjit Kaur , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD