Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬ੍ਰਮ ਸ਼ੰਕਰ ਜਿੰਪਾ ਨੇ ਵਣ ਮਹਾਉਤਸਵ ਦੌਰਾਨ ਸ੍ਰੀ ਹਿੰਦੂ ਗਊ ਰਕਸ਼ਣੀ ਗਊਸ਼ਾਲਾ ’ਚ ਲਗਾਏ ਪੌਦੇ

ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਕੀਤੀ ਅਪੀਲ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 Aug 2023

Last updated on: Aug 05, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼੍ਰੀ ਹਿੰਦੂ ਗਊ ਰਕਸ਼ਣੀ ਗਊਸ਼ਾਲਾ ਵਿਚ ਵਣ ਮਹਾਉਤਸਵ ਦੌਰਾਨ ਵਣ ਵਿਭਾਗ ਦੇ ਸਹਿਯੋਗ ਨਾਲ ਪੌਦੇ ਲਗਾਏ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਵਿਚ ਗਊ ਸੇਵਾ ਕਰਦੇ ਹੋਏ ਗਊ ਪੂਜਨ ਵੀ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਹੋਰ ਪਤਵੰਤਿਆਂ ਨਾਲ ਗਊਸ਼ਾਲਾ ਵਿਚ ਪੌਦੇ ਲਗਾਉਂਦੇ ਹੋਏ ਲੋਕਾਂ ਨੂੰ ਮਾਨਸੂਨ ਮੌਸਮ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਵੀ ਰਖਣਾ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਰੋਜ਼ਾਨਾ ਵਾਤਾਵਰਣ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ, ਜਿਸ ਦਾ ਕਾਰਨ ਵਣ ਖੇਤਰ ਦਾ ਘੱਟ ਹੋਣਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੇ ਸੰਤੁਲਨ ਨੂੰ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਜ਼ਰੂਰਤ ਹੈ, ਕਿਉਂਕਿ ਪੌਦਿਆਂ ਨਾਲ ਵਾਤਾਵਰਣ ਦਾ ਸੰਤੁਲਨ ਬਣਿਆ ਰਹਿੰਦਾ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਅਪੀਲ ਕਰਦੇ ਹੋੲ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਬਜ਼ੁਰਗਾਂ ਦੀ ਯਾਦ ਵਿਚ ਪੌਦੇ ਲਗਾਉਣ। ਇਸ ਨਾਲ ਪੌਦਿਆਂ ਨਾਲ ਵਿਸ਼ੇਸ਼ ਲਗਾਵ ਬਣਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਬਾਅਦ ਘੱਟ ਤੋਂ ਘੱਟ ਤਿੰਨ ਜਾਂ ਚਾਰ ਸਾਲ ਪੌਦਿਆਂ ਦੀ ਦੇਖਭਾਲ ਜ਼ਰੂਰ ਕਰਨ। 

ਇਸ ਮੌਕੇ ਡੀ.ਐਫ.ਓ ਹੁਸ਼ਿਆਰਪੁਰ ਅਨਿਲ ਯਾਦਵ, ਕੌਂਸਲਰ ਵਿਜੇ ਅਗਰਵਾਲ, ਜਸਪਾਲ ਸਿੰਘ ਚੇਚੀ, ਪ੍ਰਦੀਪ ਬਿੱਟੂ, ਬਲਵਿੰਦਰ ਬਿੰਦੀ, ਮੋਨਿਕਾ ਕਤਨਾ, ਮੁਖੀ ਰਾਮ, ਮੋਹਿਤ ਸੈਣੀ, ਵਣ ਰੇਂਜ ਅਫ਼ਸਰ ਜਤਿੰਦਰ ਸਿੰਘ ਰਾਣਾ, ਖਰੈਤੀ ਲਾਲ ਕਤਨਾ, ਚਤੁਰ ਭੂਸ਼ਨ ਜੋਸ਼ੀ, ਵਰਿੰਦਰ ਵੈਦ, ਸੁਮੇਸ਼ ਸੋਨੀ, ਹਰੀਸ਼ ਸੈਣੀ, ਅਜੇ ਵਰਮਾ, ਕਾਮਰੇਡ ਗੰਗਾ ਪ੍ਰਸਾਦ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD