Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਆਰੰਭੇ ਯਤਨਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ, ਬੈਲਟ ਅਪਰੇਟਰਾਂ ਅਤੇ ਸਨਅਤਾਂ ਨਾਲ ਮੀਟਿੰਗ

ਸਹਿਕਾਰੀ ਸਭਾਵਾਂ ਨੂੰ ਸਰਕਾਰ ਵੱਲੋਂ ਵਧਾਈ ਸਬਸਿਡੀ ਸਕੀਮ ਦਾ ਲਾਭ ਹਾਸਲ ਕਰਨ ਅਤੇ 20 ਬੇਲਰਾਂ ਦਾ ਪ੍ਰਬੰਧ ਕਰਨ ਲਈ ਕਿਹਾ

Punjab Admin, Amit Bambi, Additional Deputy Commissioner Development, S.A.S Nagar, Mohali

Web Admin

Web Admin

5 Dariya News

ਐੱਸ ਏ ਐੱਸ ਨਗਰ , 05 Aug 2023

Last updated on: Aug 05, 2023, 00:00 IST

ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪਰਾਲੀ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੇ ਅਗਾਊਂ ਯਤਨਾਂ ਦੇ ਹਿੱਸੇ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਅਮਿਤ ਬੈਂਬੀ ਨੇ  ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ, ਸਮੂਹ ਉਪ ਮੰਡਲ  ਮੈਜਿਸਟਰੇਟ, ਜਿਲ੍ਹਾ / ਬਲਾਕ ਵਿਕਾਸ  ਤੇ ਪੰਚਾਇਤ ਅਫਸਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਬੇਲਰ ਮਾਲਕਾਂ, ਇੰਡਸਟਰੀ ਦੇ ਪ੍ਰਤੀਨਿਧਾਂ ਅਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ / ਸੈਕਟਰੀਆਂ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਲਈ ਲੋੜੀਂਦੀ ਮਸ਼ੀਨਰੀ ਬੇਲਰ ਅਤੇ ਰੈਕ ਦੀ ਵੱਧ ਤੋਂ ਵਂਧ ਸਬਸਿਡੀ ਤੇ ਖ੍ਰੀਦ ਨੂੰ ਯਕੀਨੀ ਬਨਾਉਣ ਲਈ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਹਾਜਰ ਹੋਏ ਸਹਿਕਾਰੀ ਸਭਾਵਾਂ ਦੇ ਸਕੱਤਰਾਂ/ਨਿਰਖਿਕਾਂ ਨੂੰ 15 ਅਗਸਤ, 2023 ਤੱਕ 20 ਬੇਲਰ/ ਰੈਕ ਮਸ਼ੀਨਾਂ ਲਈ ਅਰਜ਼ੀਆਂ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਦੀ  ਰਾਸ਼ੀ ਵਧਾ ਕੇ 12 ਲੱਖ ਤੱਕ ਕਰਨ ਬਾਅਦ ਹੁਣ ਸਹਿਕਾਰੀ ਸਭਾਵਾਂ ਬਹੁਤ ਘੱਟ ਕੀਮਤ ਤੇ  ਬੇਲਰ ਮਸ਼ੀਨਾਂ ਖਰੀਦ ਸਕਦੀਆਂ ਹਨ। 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀਆਂ ਮੁਸ਼ਕਲਾਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਯਕੀਨ ਦਿਵਾਇਆ। ਮੀਟਿੰਗ ਵਿੱਚ ਹਾਜਰ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਪਿੰਡ ਰੰਗੀਆਂ ਅਤੇ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਨੇ ਦੱਸਿਆ ਕਿ ਉਹ ਇਸ ਸਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਲਗਭਗ 60 ਪਿੰਡਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਤਿਆਰ ਕਰਨਗੇ ਅਤੇ ਜੇਕਰ ਸਹਿਕਾਰੀ ਸਭਾਵਾਂ ਚਾਹੁਣ ਤਾਂ ਉਨ੍ਹਾਂ ਦੇ ਬੇਲਰ ਵੀ ਉਨ੍ਹਾਂ ਵੱਲੋਂ ਚਲਾਉਣ ਲਈ ਭਰੋਸਾ ਦਿੱਤਾ ਗਿਆ। 

ਬੇਲਰ ਅਪਰੇਟਰਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਰਾਲੀ ਦੀ ਸਾਂਭ ਸੰਭਾਲ  ਲਈ ਕਟਾਈ ਦੇ ਸੀਜ਼ਨ ਦੌਰਾਨ ਘੱਟ ਤੋਂ ਘੱਟ ਪੰਜ ਕਿਲੋਮੀਟਰ ਪਿੱਛੇ ਪੰਜ ਤੋਂ ਦਸ ਏਕੜ ਪੰਚਾਇਤੀ ਜ਼ਮੀਨ ਦਾ ਆਰਜ਼ੀ ਪ੍ਰਬੰਧ ਕਰਕੇ ਦੇਣ ਲਈ ਵੀ ਬੇਨਤੀ ਰੱਖੀ, ਜਿਸ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ  ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਤਾਲਮੇਲ ਕਰਕੇ ਜ਼ਮੀਨ ਪ੍ਰਾਪਤ ਕਰਨ ਲਈ ਸੁਝਾਅ ਦਿੱਤਾ ਗਿਆ। 

ਇਸ ਮੀਟਿੰਗ ਵਿੱਚ  ਬਲਾਕ ਖੇਤੀਬਾੜੀ ਅਫਸਰ ਖਰੜ ਡਾ. ਸੰਦੀਪ ਕੁਮਾਰ ਰਿਣਵਾ, ਮਸ਼ੀਨਰੀ ਸਬੰਧੀ ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਡਾ. ਦਾਨਿਸ਼ ਕੁਮਾਰ, ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਜਰੀ,  ਤਹਿਸੀਲ ਡੇਰਾਬਸੀ ਤੋਂ ਗੌਰਵ ਬਾਇਓਫਿਊਲ , ਨਾਚੀਕੇਤਾ ਪੇਪਰ ਮਿਲ ਦੇ ਪ੍ਰਤੀਨਿਧਾਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

 

Tags: Punjab Admin , Amit Bambi , Additional Deputy Commissioner Development , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD