Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 05 Aug 2023

Last updated on: Aug 05, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। 

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। 

ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੁਦਰਤੀ ਵਹਾਅ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਸੜਕਾਂ ਥੱਲੇ ਭੜੋਲੀਆਂ ਲਗਾਉਣ ਲਈ ਅਜਿਹੇ ਸਥਾਨਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜਿਥੇ ਭੜੋਲੀਆਂ ਲਗਾਕੇ ਕੁਦਰਤੀ ਵਹਾਅ ਨੂੰ ਬੇਰੋਕ ਚਲਾਇਆ ਜਾ ਸਕੇ। 

ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਇਸ ਕੰਮ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਿਥੇ ਭੜੋਲੀਆਂ ਲਗਾਉਣ ਦੀ ਜ਼ਰੂਰਤ ਹੈ ਉਸ ਸਬੰਧੀ ਜਾਣਕਾਰੀ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭੜੋਲੀਆਂ ਲਗਾਉਣ ਦਾ ਕੰਮ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦੀ ਮਿਣਤੀ ਕਰਕੇ ਸਹੀ ਨਿਸ਼ਾਨਦੇਹੀ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਡੇਂਗੂ, ਮਲੇਰੀਆਂ ਤੇ ਡਾਇਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ 'ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ''ਸਾਨੂੰ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ, ਜਿਸਦਾ ਮਤਲਬ ਹੈ ਕਿ ਸਾਨੂੰ ਡੇਂਗੂ ਦੇ ਲਾਰਵੇ ਦੇ ਪ੍ਰਜਣਨ ਨੂੰ ਰੋਕਣ ਲਈ ਖੜ੍ਹੇ ਪਾਣੀ ਨੂੰ ਬਾਹਰ ਕੱਢਣਾ ਚਾਹੀਦਾ ਹੈ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤੇ ਦਾ ਸਮਾਂ ਲਗਦਾ ਹੈ।'' 

ਉਨ੍ਹਾਂ ਕਿਹਾ ਕਿ ਜਿਥੇ ਵੀ ਘਰ ਵਿੱਚ ਪਾਣੀ ਖੜਾ ਹੁੰਦਾ ਹੈ ਉਥੇ ਪਾਣੀ ਦੀ ਸਫ਼ਾਈ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਛੱਪੜਾਂ ਵਿੱਚ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ 'ਗੈਂਬੂਸੀਆ' ਮੱਛੀ ਛੱਡੀ ਜਾਂਦੀ ਹੈ, ਇਸ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀ. (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸਿੰਘ ਸੈਣੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD