Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ "ਮੇਰੀ ਮਿੱਟੀ ਮੇਰਾ ਦੇਸ਼" ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮਨਾਇਆ ਜਾਵੇਗਾ: ਅਮਰਦੀਪ ਸਿੰਘ ਗੁਜਰਾਲ

Punjab Admin,  Amardeep Singh Gujral, Additional Deputy Commissioner Development, Rupnagar, Ropar, Azadi Ka Amrit Mahotsav, 75th Anniversary of Indian Independence, 75th years of Independence

5 Dariya News

5 Dariya News

5 Dariya News

ਰੂਪਨਗਰ , 05 Aug 2023

Last updated on: Aug 05, 2023, 00:00 IST

ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ "ਮੇਰੀ ਮਿੱਟੀ ਮੇਰਾ ਦੇਸ਼" ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਵਲੋਂ ਜ਼ਿਲ੍ਹਾ ਮੀਟਿੰਗ ਕੀਤੀ ਗਈ। ਇਸ ਦੌਰਾਨ ਇਸ ਪ੍ਰੋਗਰਾਮ ਨੂੰ ਜ਼ਿਲ੍ਹਾ ਪੱਧਰੀ ਮਨਾਉਣ ਲਈ ਸਮੂਹ ਬੀ.ਡੀ.ਪੀ.ਓਜ਼ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਅਮਰਦੀਪ ਸਿੰਘ ਗੁਜਰਾਲ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿ 9 ਅਗਸਤ 2023 ਨੂੰ ਸਰਕਾਰ ਵੱਲੋ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੀ ਪ੍ਰੋਗਰਾਮ ਮਨਾਇਆ ਜਾਵੇ। ਉਨ੍ਹਾਂ ਇਸ ਪ੍ਰਗੋਰਾਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਆਜ਼ਾਦੀ ਘੁਲਾਟੀਏ/ਸਹੀਦਾਂ ਲਈ ਸ਼ਿਲਾਫਲਕਮ ਬਣਾਏ ਜਾਣਗੇ ਜਿਨ੍ਹਾਂ ਉਤੇ ਆਜ਼ਾਦੀ ਘੁਲਾਟੀਏ/ਸਹੀਦਾਂ ਦੇ ਨਾਮ ਦਰਜ ਕਰਦੇ ਹੋਏ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ ਅਤੇ ਪਿੰਡਾਂ ਵਿੱਚ ਸ਼ਹੀਦਾਂ ਦੇ ਨਾਮ ਤੇ 75 ਬੂਟੇ ਲਾਗਏ ਜਾਣਗੇ। 

ਉਨ੍ਹਾਂ ਇਹ ਵੀ ਅਪੀਲ ਕੀਤੀ ਗਈ ਕਿ ਇਸ ਪ੍ਰੋਗਰਾਮ ਵਿੱਚ ਪਿੰਡ ਵਾਸੀ ਵੱਧ ਚੜ੍ਹ ਕੇ ਸਮੂਲੀਅਤ ਕਰਨ ਤਾਂ ਜ਼ੋ ਆਜ਼ਾਦੀ ਘੁਲਾਟੀਏ/ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਜਲੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ 16 ਅਗਸਤ ਨੂੰ ਬਲਾਕ ਪੱਧਰੀ ਸਮਾਗਮ ਕੀਤਾ ਜਾਵੇਗਾ ਜਿੱਥੇ ਵੱਖ-ਵੱਖ ਪਿੰਡਾਂ ਦੀ ਲਿਆਂਦੀ ਮਿੱਟੀ ਮਿਲਾ ਕੇ ਯੂਥ ਕਲੱਬਾਂ ਰਾਹੀਂ ਸਟੇਟ ਪੱਧਰ ਉਤੇ ਭੇਜੀ ਜਾਵੇਗੀ। 

ਇਸ ਤੋਂ ਬਾਅਦ 27 ਅਗਸਤ ਨੂੰ ਇਹ ਮਿੱਟੀ ਰਾਸ਼ਟਰੀ ਪੱਧਰ ਤੇ ਹੋਣ ਵਾਲੇ ਸਮਗਾਮ ਲਈ ਦਿੱਲੀ ਵਿਖੇ ਭੇਜੀ ਜਾਵੇਗੀ। ਜਿਸਦਾ ਆਖਰੀ ਪੜ੍ਹਾਅ 29 ਤੋਂ 30 ਅਗਸਤ ਕਰਤੱਵਿਯਾ ਪੰਥ ਵਿਖੇ ਰਾਸ਼ਟਰੀ ਪ੍ਰੋਗਰਾਮ ਹੋਵੇਗਾ। 

ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਸ਼ਿਲਾਫਲਕਮ ਦੀ ਸਹੀ ਜਗ੍ਹਾ ਦੀ ਚੋਣ ਕਰਨ ਜਿਸ ਵਿਚ ਪਹਿਲ ਦੇ ਅਧਾਰ ਤੇ ਅੰਮ੍ਰਿਤ ਸਰੋਵਰ/ਸਾਫ਼ ਪਾਈ ਦੇ ਤਲਾਬ , ਵਾਟਰ ਸ਼ੈੱਡ, ਪੰਚਾਇਤ ਦਫਤਰ, ਪਾਰਕ ਅਤੇ ਸਕੂਲ ਆਦਿ ਹੋਣ। ਉਨ੍ਹਾ ਕਿਹਾ ਕਿ ਸ਼ਹੀਦਾਂ ਦੇ ਨਾਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਸ਼ਿਲਾਫਲਕਮ ਦੀ ਜਗ੍ਹਾ ਤੇ (75+125) 200 ਬੂਟੇ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਸਬੰਧਤ ਪੰਚਾਇਤਾਂ ਵੱਲੋਂ ਪ੍ਰੋਗਰਾਮ ਕੀਤਾ ਜਾਵੇਗਾ, ਪ੍ਰੋਗਰਾਮ ਵਾਲੀ ਥਾਂ ਤੇ ਪੰਚਾਇਤ ਮੈਂਬਰ/ਪਿੰਡ ਦੇ ਵਸਨੀਕ, ਫੌਜੀ ਅਤੇ ਮੋਦਵਾਰ ਵਿਅਕਤੀਆਂ ਦਾ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ। 9 ਅਗਸਤ, 2023 ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰੋਗਰਾਮ ਮਨਾਇਆ ਜਾਵੇਗਾ।

ਇਸ ਮੀਟਿੰਗ ਦੌਰਾਨ ਸੈਨਿਕ ਭਲਾਈ ਅਫਸਰ, ਵਣ ਮੰਡਲ ਅਫਸਰ, ਬੀ.ਡੀ.ਪੀ.ਓ ਰੂਪਨਗਰ ਸਮ੍ਰਿਤੀ, ਬੀ.ਡੀ.ਪੀ.ਓ ਨੁਰਪੁਰਬੇਦੀ ਦਰਸ਼ਨ ਸਿੰਘ, ਬੀ.ਡੀ.ਪੀ.ਓ ਸ਼੍ਰੀਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ.ਡੀ.ਪੀ.ਓ ਸ਼੍ਰੀ ਚਮਕੌਰ ਸਾਹਿਬ ਹਰਕੀਤ ਸਿੰਘ, ਜਿਲ੍ਹਾ ਯੂਥ ਕੁਆਰਡੀਨੇਟਰ ਪੰਕਜ ਯਾਦਵ ਅਤੇ ਸਰਕਾਰੀ ਕਾਲਜ ਤੋਂ ਡਾ. ਨਿਰਮਲ ਬਰਾੜ ਤੇ ਡਾ. ਜਤਿੰਦਰ ਕੁਮਾਰ ਹਾਜ਼ਰ ਸਨ।

 

Tags: Punjab Admin , Amardeep Singh Gujral , Additional Deputy Commissioner Development , Rupnagar , Ropar , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD