Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ

ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦਾ ਪ੍ਰੈਸ ਸਕੱਤਰ ਥਾਪਿਆ_

Gatka, Gatka Federation, Gatka Federation USA, Harjeet Singh Grewal, President World Gatka Federation, Dr. Deep Singh, General Secretary, New Jersey, Gatka Association New Jersey

Web Admin

Web Admin

5 Dariya News

ਯੂ.ਐਸ.ਏ. , 05 Aug 2023

Last updated on: Aug 05, 2023, 00:00 IST

ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਗੱਤਕਾ ਫੈਡਰੇਸ਼ਨ ਯੂ.ਐਸ.ਏ. ਨੇ ਦੋ ਨਾਮਵਰ ਸ਼ਖ਼ਸੀਅਤਾਂ ਨੂੰ ਦੋ ਖੇਡ ਸੰਸਥਾਵਾਂ ਅੰਦਰ ਅਹਿਮ ਅਹੁਦਿਆਂ ‘ਤੇ ਨਿਯੁਕਤ ਕਰਨ ਦਾ ਐਲਾਨ ਕਰਦਿਆਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦੋਂ ਕਿ ਪੱਤਰਕਾਰ ਪਰਦੀਪ ਸਿੰਘ ਗਿੱਲ ਨੂੰ ਗੱਤਕਾ ਫੈਡਰੇਸ਼ਨ ਯੂ.ਐਸ.ਏ. ਦੇ ਪ੍ਰੈਸ ਸਕੱਤਰ ਦੀ ਜ਼ਿੰਮੇਵਾਰੀ ਸੰਭਾਲੀ ਹੈ।

ਨਿਊ ਜਰਸੀ ਵਿਖੇ ਖਾਲਸਾ ਤੇ ਗਿੱਲ ਨੂੰ ਸਿਰਪਾਓ ਸਮੇਤ ਨਿਯੁਕਤੀ ਪੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ.ਦੀਪ ਸਿੰਘ ਵੱਲੋਂ ਸੌਂਪੇ ਗਏ। ਇਸ ਮੌਕੇ ਗੱਤਕਾ ਪ੍ਰੋਮੋਟਰਜ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਸਾਬਕਾ ਖਿਡਾਰੀ ਖ਼ਾਲਸਾ ਅਤੇ ਖੇਡ ਸੱਭਿਆਚਾਰ ਪ੍ਰਮੋਟਰ ਗਿੱਲ ਦੀ ਅਗਵਾਈ ਹੇਠ ਅਮਰੀਕਾ ਅੰਦਰ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਤਰੱਕੀ ਅਤੇ ਵਿਕਾਸ ਲਈ ਆਸ ਪ੍ਰਗਟਾਈ। 

ਸੌਂਪੇ ਗਏ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਨਵ-ਨਿਯੁਕਤ ਸਟੇਟ ਪ੍ਰਧਾਨ ਖਾਲਸਾ ਤੇ ਕੌਮੀ ਪ੍ਰੈਸ ਸਕੱਤਰ ਗਿੱਲ ਨੇ ਨਿਊ ਜਰਸੀ ਸਮੇਤ ਪੂਰੇ ਅਮਰੀਕਾ ਵਿੱਚ ਗੱਤਕੇ ਦੀ ਅਮੀਰ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਤੋਂ ਇਲਾਵਾ ਗੁਰਦੁਆਰਾ ਗਲੈਨ ਰੌਕ, ਨਿਊ ਜਰਸੀ ਦੇ ਸਾਬਕਾ ਪ੍ਰਧਾਨ, ਕਾਰੋਬਾਰੀ ਅਤੇ ਪੰਜਾਬ ਗਲੋਬਲ ਟੀਵੀ ਦੇ ਚੇਅਰਮੈਨ ਸ. ਹਰਭਜਨ ਸਿੰਘ ਨੇ ਵੀ ਪ੍ਰਿਤਪਾਲ ਸਿੰਘ ਖਾਲਸਾ ਅਤੇ ਪਰਦੀਪ ਗਿੱਲ ਨੂੰ ਅਮਰੀਕਾ ਦੀਆਂ ਗੱਤਕਾ ਸੰਸਥਾਵਾਂ ਵਿੱਚ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਲਈ ਹਾਰਦਿਕ ਵਧਾਈ ਦਿੱਤੀ।

ਇਸ ਦੌਰਾਨ, ਗੱਤਕਾ ਫੈਡਰੇਸ਼ਨ ਯੂਐਸਏ ਨੇ ਖਾਲਸਾ ਅਤੇ ਗਿੱਲ ਦੋਵਾਂ ਨੂੰ ਆਪੋ-ਆਪਣੀ ਭੂਮਿਕਾ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਸੰਸਥਾਵਾਂ ਅਮਰੀਕਾ ਵਿੱਚ ਗੱਤਕੇ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਅਤੇ ਪ੍ਰਾਪਤੀਆਂ ਦੀ ਉਮੀਦ ਕਰੇਗੀ। ਖਾਲਸਾ ਅਤੇ ਗਿੱਲ ਦੀਆਂ ਨਿਯੁਕਤੀਆਂ ਗੱਤਕਾ ਫੈਡਰੇਸ਼ਨ ਅਮਰੀਕਾ ਲਈ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇੰਨ੍ਹਾ ਦੋਵਾਂ ਸਖਸ਼ੀਅਤਾਂ ਕੋਲ ਸੱਭਿਆਚਾਰ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਤਜਰਬਾ, ਲਗਨ ਅਤੇ ਮਿਹਨਤ ਕਰਨ ਦਾ ਜਨੂੰਨ ਹੈ।

 

 

Tags: Gatka , Gatka Federation , Gatka Federation USA , Harjeet Singh Grewal , President World Gatka Federation , Dr. Deep Singh , General Secretary , New Jersey , Gatka Association New Jersey

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD