Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਦਾ ਅਚਨਚੇਤ ਦੌਰਾ

ਬਜ਼ੁਰਗਾਂ ਅਤੇ ਬੱਚਿਆਂ ਨਾਲ ਗੱਲਬਾਤ ਕਰਕੇ ਜਾਣੀਆਂ ਮੁਸ਼ਕਿਲਾਂ

Judiciary, Dilbagh Singh Johal, District and Sessions Judge cum Chairman, District Legal Services Authority, Hoshiarpur

Web Admin

Web Admin

5 Dariya News

ਹੁਸਿ਼ਆਰਪੁਰ , 05 Aug 2023

Last updated on: Aug 05, 2023, 00:00 IST

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ, ਹੁਸਿ਼ਆਰਪੁਰ ਦਿਲਬਾਗ ਸਿੰਘ ਜੋਹਲ ਵੱਲੋਂ ਅੱਜ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ, ਹੁਸਿ਼ਆਰਪੁਰ ਦਾ‌ ਅਚਨਚੇਤ ਦੋਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। 

ਇਸ ਦੋਰੇ ਦੋਰਾਨ ਉਨ੍ਹਾਂ ਵੱਲੋਂ ਜੁਵੇਨਾਈਲ ਹੋਮ ਅਤੇ ਚਿਲਡਰਨ ਹੋਮ ਦੇ ਬੱਚਿਆਂ  ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਚਿਲਡਰਨ ਹੋਮ ਦੇ ਬੱਚਿਆਂ ਦੀ ਸਿਹਤ ਸਬੰਧੀੇ ਡਾਕਟਰ ਰੋਜ਼ੀ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਅੱਖਾਂ ਦੇ ਵਾਇਰਸ ਤੋਂ ਬਚਾਅ ਲਈ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਵੇ। 

ਉਨ੍ਹਾਂ ਨਾਲ ਹੀ ਸੁਪਰਡੈਂਟ ਨਰੇਸ਼ ਕੁਮਾਰ ਅਤੇ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ ਨੂੰ ਹਦਾਇਤ ਕੀਤੀ ਕਿ ਮੱਛਰਾਂ ਤੋ ਫੈਲ ਰਹੇ ਡੇਂਗੂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ। ਇਸ ਦੌਰਾਨ ਉਨ੍ਹਾਂ ਓਲਡ ਏਜ ਹੋਮ ਦੇ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ। 

ਇਸ ਮੌਕੇ ਸੀ.ਜੇ.ਐਮ ਅਪਰਾਜਿਤਾ ਜੋਸ਼ੀ ਵੱਲੋਂ ਦੱਸਿਆ ਗਿਆ ਕਿ ਕਿਸ-ਕਿਸ ਨੂੰ  ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ ਕਿੱਥੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਜੁਵੇਨਾਈਲ ਹੋਮ ਦੇ ਬੱਚਿਆਂ  ਨੂੰ ਜੁਵੇਨਾਈਲ ਜਸਟਿਸ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

ਇਸ ਮੋਕੇ ਓਲਡ ਏਜ ਹੋਮ, ਚਿਲਡਰਨ ਹੋਮ ਤੋਂ ਸੁਪਰਡੈਂਟ ਨਰੇਸ਼ ਕੁਮਾਰ ਅਤੇ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਡਾਕਟਰ ਰੋਜ਼ੀ ਤੇ ਪੀ.ਐਲ.ਵੀ ਪਵਨ ਕੁਮਾਰ ਹਾਜ਼ਰ ਸਨ।

ਸੀ.ਜੇ.ਐਮ ਨੇ ਦਸੂਹਾ ਦੇ ਪਿੰਡ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ :

ਇਸ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਬੀਤੇ ਦਿਨੀਂ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ 'ਤੇ ਸਖ਼ਤ ਨੋਟਿਸ ਲਿਆ ਗਿਆ, ਜਿਸ ਅਨੁਸਾਰ ਤਹਿਸੀਲ ਦਸੂਹਾ ਦੇ ਪਿੰਡ ਵਿਚ ਇਕ ਨਾਬਾਲਗ ਬੱਚੀ ਨਾਲ ਗੈਰ-ਕੁਦਰਤੀ ਸ਼ੋਸ਼ਣ ਹੋਇਆ ਸੀ, ਜਿਸ ਵਿਚ ਦੋਸ਼ੀ ਮੌਕੇ 'ਤੇ ਫਰਾਰ ਹੋ ਗਿਆ ਸੀ। 

ਇਸ ਖ਼ਬਰ ਦਾ ਪਤਾ ਲੱਗਦਿਆਂ ਹੀ ਸੀ.ਜੇ.ਐਮ ਵੱਲੋਂ ਮੌਕੇ 'ਤੇ ਹੀ ਸਬੰਧਤ ਪੁਲਿਸ ਕਰਮਚਾਰੀਆਂ ਸਮੇਤ ਪੀੜਤ ਨਾਬਾਲਗ ਬੱਚੀ ਅਤੇ ਉਸ ਦੀ ਮਾਤਾ ਨੂੰ ਸੱਦਿਆ ਗਿਆ ਅਤੇ ਉਨ੍ਹਾਂ ਕੋਲੋ ਉਕਤ ਕੇਸ ਸਬੰਧੀ ਤਫਤੀਸ਼ ਕਰਨ ਤੋਂ ਬਾਅਦ ਹੁਕਮ ਕੀਤੇ ਗਏ ਕਿ ਦੋਸ਼ੀ ਦੀ ਜਲਦ ਤੋਂ ਜਲਦ ਭਾਲ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਨਾਬਾਲਗ ਬੱਚੀ ਅਤੇ ਉਸਦੇ ਮਾਤਾ-ਪਿਤਾ ਨੂੰ ਪੋ੍ਟੈਕਸ਼ਨ ਦਿਵਾਈ ਜਾਵੇ।

ਇਸ ਦੇ ਨਾਲ ਹੀ ਬੱਚੀ ਦੀ ਮਾਤਾ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੀੜਤ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਜਾਣਕਾਰੀ ਅਤੇ ਸਲਾਹ ਦਿੱਤੀ ਗਈ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਹੁਕਮ ਕੀਤੇ ਗਏ ਕਿ ਬੱਚੀ ਦੇ ਦਿਮਾਗੀ ਸੰਤੁਲਨ ਨੂੰ ਠੀਕ ਰੱਖਣ ਲਈ ਸਿਵਲ ਹਸਪਤਾਲ ਦੇ ਕਿਸੇ ਮਾਹਿਰ ਸਲਾਹਕਾਰ/ਮਨੋਵਿਗਿਆਨੀ ਡਾਕਟਰ ਵੱਲੋਂ ਬੱਚੀ ਦੀ ਕੌਂਸਲਿੰਗ ਕਰਵਾਈ ਜਾਵੇ।

 

Tags: Judiciary , Dilbagh Singh Johal , District and Sessions Judge cum Chairman , District Legal Services Authority , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD