Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼

17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ, ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗੈਂਗਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵ

Crime News Punjab, Crime News Punjab, Punjab Police, Police, Crime News, Jalandhar Police, Jalandhar, Navjot Singh Mahal

Web Admin

Web Admin

5 Dariya News

ਚੰਡੀਗੜ੍ਹ/ਜਲੰਧਰ , 05 Aug 2023

Last updated on: Aug 05, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ,  ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ ।  ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ  ਦਰਜ ਹੈ।

ਡੀਜੀਪੀ ਨੇ ਕਿਹਾ ਕਿ ਅਗਲੀਆਂ -ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। 

ਇਸ ਪੁਖਤਾ ਜਾਣਕਾਰੀ  ਤੋਂ ਬਾਅਦ, ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ।ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।

 

Tags: Crime News Punjab , Crime News Punjab , Punjab Police , Police , Crime News , Jalandhar Police , Jalandhar , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD