Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਭਗਵੰਤ ਮਾਨ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਨੇ ਟਾਂਡਾ ਕਰੋਰਾਂ ਅਤੇ ਮੀਆਂਪੁਰ ਚੰਗਰ ਦੇ ਹੜ੍ਹਾਂ ਦੀ ਭੇਟ ਚੜ੍ਹੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤਾ ਮੁਆਵਜ਼ਾ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐੱਸ ਏ ਐੱਸ ਨਗਰ/ਖਰੜ/ਨਯਾ ਗਾਉਂ , 06 Aug 2023

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨੂੰ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਹ ਪ੍ਰਗਟਾਵਾ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਨੇ ਅੱਜ ਖਰੜ ਹਲਕੇ ਦੇ ਪਿੰਡਾਂ ਟਾਂਡਾ ਕਰੋਰਾਂ ਅਤੇ ਮੀਆਂਪੁਰ ਚੰਗਰ ਵਿਖੇ ਹੜ੍ਹਾਂ ਦੀ ਭੇਟ ਚੜ੍ਹੇ ਨਿੰਬਾ ਸਿੰਘ ਅਤੇ ਚਰਨਜੀਤ ਸਿੰਘ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਚੈੱਕ ਸੌਂਪਦੇ ਹੋਏ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਅਣਮੁੱਲੇ ਜੀਆਂ ਦੇ ਦੁਖਦਾਈ ਵਿਛੋੜੇ ਲਈ ਸੰਵੇਦਨਾ ਪ੍ਰਗਟ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਅਣਮੁੱਲੀ ਜਾਨ ਪੈਸੇ ਨਾਲ ਵਾਪਸ ਨਹੀਂ ਆ ਸਕਦੀ ਪਰ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਨੂੰ ਮਹਿਸੂਸ ਕਰਦਿਆਂ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਉਨ੍ਹਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ, ਉੁਨ੍ਹਾਂ ਨੂੰ ਇਹ ਮੁਆਵਜ਼ਾ ਦਿੱਤਾ ਗਿਆ ਹੈ। ਉੁਨ੍ਹਾਂ ਕਿਹਾ ਕਿ ਖਰੜ ਹਲਕੇ ਨੂੰ ਪਿਛਲੇ ਦਿਨਾਂ ’ਚ ਹੋਈਆਂ ਭਾਰੀ ਬਾਰਸ਼ਾਂ ਦੌਰਾਨ ਜ਼ਿਆਦਾ ਮਾਰ ਹਿਮਾਚਲ ਪ੍ਰਦੇਸ਼ ਵੱਲੋਂ ਆਏ ਮੌਸਮੀ ਨਦੀਆਂ/ਨਾਲਿਆਂ ਦੇ ਪਾਣੀਆਂ ਨੇ ਮਾਰੀ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਹਰ ਇੱਕ ਪ੍ਰਭਾਵਿਤ ਵਿਅਕਤੀ ਦੇ ਨੁਕਸਾਨ ਦਾ ਅਨੁਮਾਨ ਵਿਸ਼ੇਸ਼ ਗਿਰਦਾਵਰੀ ’ਚ ਦਰਜ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਕੁੱਝ ਹੱਦ ਤੱਕ ਸਰਕਾਰ ਵੱਲੋਂ ਭਰਪਾਈ ਕੀਤੀ ਜਾ ਸਕੇ।

ਉੁਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਇਨਸਾਨੀ ਜਾਨਾਂ ਦੇ ਨਾਲ-ਨਾਲ ਪਸ਼ੂਧਨ ਅਤੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ ਹੈ, ਇਸ ਲਈ ਹਰ ਇੱਕ ਪੀੜਤ ਨੂੰ ਬਣਦਾ ਮੁਆਵਜ਼ਾ ਅਵੱਸ਼ ਮਿਲੇਗਾ। ਉੁਨ੍ਹਾਂ ਕਿਹਾ ਕਿ ਪੰਜਾਬ ’ਚ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨੂੰ ਜੇਕਰ ਪਿਛਲੀਆਂ ਸਰਕਾਰਾਂ ਵੱਲੋਂ ਯਤਨ ਕੀਤੇ ਜਾਂਦੇ ਤਾਂ ਟਾਲਿਆ ਜਾ ਸਕਦਾ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਭਵਿੱਖ ਦੀ ਰਣਨੀਤੀ ਉਲੀਕ ਕੇ ਲੋਕਾਂ ਨੂੰ ਦੁਬਾਰਾ ਇਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਨਹੀਂ ਕਰਨ ਦੇਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹਾਂ ਦਾ ਇੱਕ ਕਾਰਨ ਨਦੀਆਂ/ਨਾਲਿਆਂ ਦੇ ਕੁਦਰਤੀ ਵਹਾਅ ’ਚ ਉਸਾਰੀਆਂ ਕਾਰਨ ਬਣੀ ਰੁਕਾਵਟ ਵੀ ਹੈ, ਜਿਸ ਲਈ ਉੁਨ੍ਹਾਂ ਆਪਣੇ ਹਲਕੇ ਦੀਆਂ ਤਿੰਨਾਂ ਨਗਰ ਕੌਂਸਲਾਂ ਤੋਂ ਰਿਪੋਰਟ ਮੰਗੀ ਹੋਈ ਹੈ, ਉਸ ਉਪਰੰਤ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਤੋਂ ਉੱਪਰ ਕੁੱਝ ਨਹੀਂ ਹੋ ਸਕਦਾ।

ਉੁਨ੍ਹਾਂ ਇਸ ਮੌਕੇ ਇਕੱਤਰ ਲੋਕਾਂ ਵੱਲੋਂ ਹੜ੍ਹਾਂ ਕਾਰਨ ਰੁੜ੍ਹੀਆਂ/ਟੁੱਟੀਆਂ ਪੁਲੀਆਂ/ਪੁਲਾਂ ਅਤੇ ਸੜ੍ਹਕਾਂ ਦੀ ਮੁਰੰਮਤ ਅਤੇ ਪੁਨਰ-ਉਸਾਰੀ ਮੰਗੇ ਜਾਣ ’ਤੇ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ-ਜਿੱਥੇ ਆਰਜ਼ੀ ਮੁਰੰਮਤ ਨਾਲ ਆਵਾਜਾਈ ਬਹਾਲ ਕੀਤੀ ਜਾ ਸਕਦੀ ਸੀ, ਉੱਥੇ-ਉੱਥੇ ਅਜਿਹਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਥਾਂਵਾਂ ’ਤੇ ਪੱਕੇ ਪ੍ਰਬੰਧਾਂ ਵਜੋਂ ਪੰਜ ਪੁਲੀਆਂ ਦੀ ਉਸਾਰੀ ਲਈ ਸਰਕਾਰ ਵੱਲੋਂ 11 ਕਰੋੜ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਡਰੇਨੇਜ ਅਤੇ ਲੋਕ ਨਿਰਮਾਣ ਵਿਭਾਗ ਨੂੰ ਬਣਦੀ ਕਾਰਵਾਈ ਕਰਕੇ ਲੋਕਾਂ ਨੂੰ ਆਵਾਜਾਈ ’ਚ ਆਉਂਦੀ ਮੁਸ਼ਕਿਲ ਨੂੰ ਜਲਦ ਦੂਰ ਕਰਨ ਲਈ ਕਿਹਾ ਗਿਆ ਹੈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD