Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ

ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 06 Aug 2023

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ।

ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ ’ਤੇ ਏ.ਆਈ.ਜੀ. ਐਸ.ਐਸ.ਓ.ਸੀ. ਫਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ  ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ, ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ-- ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ  .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇੱਕ ਹੋਰ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਜਸਭਿੰਦਰ ਸਿੰਘ ਉਰਫ਼ ਭਿੰਦਾ ਅਤੇ ਜਗਦੀਪ ਸਿੰਘ ਉਰਫ਼ ਭੁੱਚਰ, ਦੋਵੇਂ ਵਾਸੀ ਪਿੰਡ ਦੀਪ ਸਿੰਘ ਵਾਲਾ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 36 ਕਿੱਲੋ ਹੈਰੋਇਨ ਬਰਾਮਦ ਕੀਤੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਕਤ ਵਿਅਕਤੀ ਖੇਪ ਬਰਾਮਦ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।  

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ।ਸਪੈਸ਼ਲ ਡੀਜੀਪੀ (ਅੰਦਰੂਨੀ ਸੁਰੱਖਿਆ) ਆਰ.ਐਨ. ਢੋਕੇ ਨੇ ਦੱਸਿਆ ਕਿ ਪੁਲਿਸ ਟੀਮਾਂ ਇਸ ਖੇਪ ਨੂੰ ਭੇਜਣ ਵਾਲੇ ਪਾਕਿਸਤਾਨ ਅਧਾਰਤ ਤਸਕਰਾਂ  ਸਮਤੇ ਤਸਕਰੀ ’ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦਾ ਖੁਰਾ ਖੋਜਣ ਲਈ ਦੋਵਾਂ ਮਾਮਲਿਆਂ  ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD