Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੀਟ ਪਰੀਖਿਆ ਵਿੱਚ ਉੱਚ ਹਾਸਲ ਕਰਕੇ ਸੈਕਟਰ 32 ਦੇ ਕਾਲਜ ਵਿੱਚ ਦਾਖਲ ਹੋਇਆ ਮੋਹਾਲੀ ਦਾ ਅਭਿਜੈ ਸ਼ਰਮਾ

ਵੱਡਾ ਭਰਾ ਪਹਿਲਾਂ ਹੀ ਇਸੇ ਕਾਲਜ ਵਿੱਚ ਕਰ ਰਿਹਾ ਹੈ ਐਮ ਬੀ ਬੀ ਐਸ ਦੀ ਪੜਾਈ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 07 Aug 2023

Last updated on: Aug 07, 2023, 00:00 IST

ਮੋਹਾਲੀ ਦੇ ਫੇਜ਼ ਇੱਕ ਦਾ ਵਸਨੀਕ ਅਭਿਜੈ ਸ਼ਰਮਾ ਨੀਟ ਦੀ ਪ੍ਰੀਖਿਆ ਵਿੱਚ ਉੱਚ ਰੈਂਕਿੰਗ ਦੀ ਮੈਰਿਟ ਹਾਸਲ ਕਰਕੇ ਸੈਕਟਰ 32 ਦੇ ਸਰਕਾਰੀ ਹਸਪਤਾਲ ਅਤੇ ਕਾਲਜ ਵਿੱਚ ਐਮਬੀਬੀਐਸ ਦੀ ਪੜ੍ਹਾਈ ਲਈ ਦਾਖਲਾ ਲੈਣ ਵਿੱਚ ਸਫ਼ਲ ਰਿਹਾ ਹੈ। ਅਭਿਜੈ ਸ਼ਰਮਾ ਦਾ ਵੱਡਾ ਭਰਾ ਪਹਿਲਾਂ ਹੀ ਇਸੇ ਕਾਲਜ ਵਿਚ ਐਮਬੀਬੀਐਸ ਦੇ ਅੰਤਿਮ ਵਰ੍ਹੇ ਦੀ ਪੜ੍ਹਾਈ ਕਰ ਰਿਹਾ ਹੈ। 

ਅਭਿਜੈ ਸ਼ਰਮਾ ਦੀ ਇਸ ਉਪਲਬਧੀ ਲਈ ਪਰਿਵਾਰ ਨੂੰ ਵਧਾਈ ਦੇਣ ਲਈ ਮਿਲਣ ਪਹੁੰਚੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਸਮਾਜ ਸੇਵੀ ਪਰਿਵਾਰ ਦੀ ਸ਼ਲਾਘਾ ਕਰਦਿਆਂ ਦੋਹਾਂ ਬੱਚਿਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਇਲਾਕੇ ਦੇ ਸਮਾਜ ਸੇਵੀ ਅਤੇ ਕੌਂਸਲਰ ਮੀਨਾ ਕੌਂਡਲ ਦੇ ਪਤੀ ਅਸ਼ੋਕ ਕੌਂਡਲ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਇਸ ਮੌਕੇ ਡਿਪਟੀ ਨੇ ਕਿਹਾ ਕਿ ਸ਼ਹਿਰ ਵਾਸਤੇ ਇਹ ਬਹੁਤ ਵੱਡੇ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਲਗਭਗ 22 ਲੱਖ ਬੱਚਿਆਂ ਦੀ ਪ੍ਰੀਖਿਆ ਵਿੱਚੋਂ ਅਭਿਜੈ ਸ਼ਰਮਾ ਨੇ 99.4 ਫੀਸਦੀ ਅੰਕ ਹਾਸਲ ਕਰਕੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਅਤੇ ਡਾਕਟਰੀ ਦੀ ਪੜ੍ਹਾਈ ਲਈ ਦਾਖਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਭਿਜੈ ਸ਼ਰਮਾ ਦੇ ਵੱਡੇ ਭਰਾ ਨੇ ਵੀ ਚਾਰ ਸਾਲ ਪਹਿਲਾਂ ਇਸੇ ਪ੍ਰੀਖਿਆ ਵਿੱਚ 99.7 ਫੀਸਦੀ ਅੰਕ ਹਾਸਿਲ ਕਰਕੇ ਇਸੇ ਕਾਲਜ ਵਿੱਚ ਦਾਖਲਾ ਲਿਆ ਸੀ। 

ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਮਾਪਿਆਂ ਦੀ ਅਣਥੱਕ ਮਿਹਨਤ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਿਤਾ ਸਮਾਜ ਸੇਵੀ ਹਨ ਅਤੇ ਮਾਤਾ ਅਧਿਆਪਕਾ ਹਨ। 

ਉਨ੍ਹਾਂ ਕਿਹਾ ਕਿ ਇਹ ਦੋਵੇਂ ਬੱਚੇ ਡਾਕਟਰ ਬਣ ਕੇ ਪੰਜਾਬ ਅਤੇ ਖ਼ਾਸ਼ ਤੌਰ ਤੇ ਮੋਹਾਲੀ ਸ਼ਹਿਰ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਇਸ ਪ੍ਰੀਖਿਆ ਵਿੱਚ ਉੱਚ ਰੈਂਕ ਹਾਸਲ ਕਰਨ ਤੇ ਅਭਿਜੈ ਸ਼ਰਮਾ ਨੂੰ ਆਪਣੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਅਭਿਜੈ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਇਸ ਪ੍ਰਾਪਤੀ ਲਈ ਆਪਣੇ ਪਰਿਵਾਰ ਨੂੰ ਹੀ ਸਿਹਰਾ ਦਿੰਦੇ ਹਨ। ਵਿਜੇ ਸ਼ਰਮਾ ਨੇ ਕਿਹਾ ਕਿ ਉਹਨਾਂ ਦੇ ਵੱਡੇ ਭਰਾ ਪਹਿਲਾਂ ਇਹ ਪ੍ਰੀਖਿਆ ਕਲੀਅਰ ਕਰ ਚੁੱਕੇ ਸਨ ਅਤੇ ਉਨ੍ਹਾਂ ਨੇ ਉਸ ਨੂੰ ਬਹੁਤ ਗਾਈਡੈਂਸ ਦਿੱਤੀ।

ਅਭਿਜੈ ਸ਼ਰਮਾ ਦੇ ਪਿਤਾ ਸੁਰਿੰਦਰ ਸ਼ਰਮਾ ਨੇ  ਕਿਹਾ ਕਿ ਉਨ੍ਹਾਂ ਦੇ ਦੋਹਾਂ ਬੱਚਿਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਅੱਜ ਸਫਲਤਾ ਦੀ ਪੌੜੀ ਚੜ ਰਹੇ ਹਨ। ਉਹਨਾਂ ਕਿਹਾ ਬੱਚਿਆਂ ਦੀ ਸਫ਼ਲਤਾ ਵਿੱਚ ਬੱਚਿਆਂ ਦੇ ਨਾਲ ਨਾਲ ਮਾਪਿਆਂ ਦੀ ਵੀ ਬੜੀ ਵੱਡੀ ਪ੍ਰੀਖਿਆ ਹੁੰਦੀ ਹੈ ਅਤੇ ਬਰਾਬਰ ਦੀ ਮਿਹਨਤ ਹੁੰਦੀ ਅਤੇ ਉਹ ਪਰਮਾਤਮਾ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਦੇ ਬੱਚੇ ਆਪਣੇ ਟੀਚੇ ਦੀ ਪ੍ਰਾਪਤੀ ਵੱਲ ਤੁਰੇ ਹਨ।

ਅਭਿਜੈ ਸ਼ਰਮਾ ਦੀ ਮਾਤਾ ਅਰਚਨਾ ਸ਼ਰਮਾ ਨੇ ਕਿਹਾ ਕਿ ਉਹ ਅਧਿਆਪਕ ਹਨ ਅਤੇ ਆਪਣਾ 100 ਫੀਸਦੀ ਧਿਆਨ ਸਕੂਲ ਦੇ ਬੱਚਿਆਂ ਨੂੰ ਦਿੰਦੇ ਹਨ, ਉਸੇ ਤਰ੍ਹਾਂ ਰੱਬ ਨੇ ਉਨ੍ਹਾਂ ਦੇ ਬੱਚਿਆਂ ਨੂੰ ਉਹਨਾਂ ਦੀ ਮਿਹਨਤ ਲਈ ਕਾਮਯਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਕਲ ਡਿਸਟ੍ਰੈਕਸ਼ਨ ਬਹੁਤ ਜ਼ਿਆਦਾ ਹੈ ਇਸ ਲਈ ਬੱਚਿਆਂ ਨੂੰ ਉਹਨਾਂ ਦੇ ਟੀਚੇ ਵੱਲ ਲਿਜਾਣ ਲਈ ਮਾਪਿਆਂ ਦਾ ਵੀ ਬਹੁਤ ਵੱਡਾ ਰੋਲ ਹੁੰਦਾ ਹੈ। 

ਕਿਹਾ ਕਿ ਉਨ੍ਹਾਂ ਵਾਸਤੇ ਦੋਹਰੀ ਖੁਸ਼ੀ ਇਸ ਗੱਲ ਦੀ ਹੈ ਕਿ ਉਸੇ ਦਿਨ ਉਹਨਾਂ ਦਾ ਬੇਟਾ 18 ਸਾਲ ਦਾ ਹੋਇਆ ਹੈ ਤੇ ਉਸੇ ਦਿਨ ਉਸਦੀ ਸਲੈਕਸ਼ਨ ਹੋਈ ਹੈ। ਸਮਾਜ ਸੇਵੀ ਅਸ਼ੋਕ ਕੌਂਡਲ ਨੇ ਇਸ ਮੌਕੇ ਕਿਹਾ ਕਿ ਪੂਰੇ ਵਾਰਡ ਵਾਸਤੇ ਬਹੁਤ ਵੱਡੇ ਮਾਣ ਦੀ ਗੱਲ ਹੈ ਤੇ ਸ਼ਰਮਾ ਪਰਿਵਾਰ ਦੇ ਦੋਵੇਂ ਸਪੁੱਤਰ ਡਾਕਟਰ ਬਣਨ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਦੋਵੇਂ ਬੱਚੇ ਆਪਣਾ ਟੀਚਾ ਹਾਸਲ ਕਰਕੇ ਆਪਣੇ ਸ਼ਹਿਰ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਸ਼ਰਮਾ ਪਰਿਵਾਰ ਨੂੰ ਇਸ ਲਈ ਉਪਲਬਧੀ ਲਈ ਮੁਬਾਰਕਬਾਦ ਦਿੱਤੀ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD