Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਾਹਿਤਕਾਰ ਲਈ ਪ੍ਰਸਿੱਧੀ ਜਾਂ ਸਥਾਪਤੀ ਦੀ ਥਾਂ ਸਿਰਜਣਾ ਹੀ ਮੰਜ਼ਿਲ ਹੋਣੀ ਚਾਹੀਦੀ ਹੈ

Culture, Kavi Darbar, Amritsar

Web Admin

Web Admin

5 Dariya News

ਅੰਮ੍ਰਿਤਸਰ , 07 Aug 2023

Last updated on: Aug 07, 2023, 00:00 IST

ਸਿਰਜਣਾ ਨੂੰ ਕਵੀ ਦੀ ਜੀਵਨ-ਯਾਤਰਾ ਤੋਂ ਅਲਹਿਦਾ ਕਰ ਕੇ ਨਹੀਂ ਦੇਖਿਆ ਜਾ ਸਕਦਾ, ਮੇਰੇ ਲਈ ਸਿਰਜਣਾ ਪ੍ਰਸਿੱਧੀ ਜਾਂ ਸਥਾਪਤੀ ਹਾਸਿਲ ਕਰਨ ਨਾਲ ਪ੍ਰਾਪਤ ਨਹੀਂ ਹੁੰਦੀ, ਸਗੋਂ ਇਹ ਸਫ਼ਰ ਹੈ, ਇਹ ਸਫ਼ਰ ਹੀ ਮੰਜ਼ਿਲ ਹੈ। ਸਿਰਜਣਾ ਹੀ ਮੇਰੀ ਮੰਜ਼ਿਲ ਹੈ।

ਇਹਨਾਂ ਸ਼ਬਦਾਂ ਨਾਲ ਪੰਜਾਬੀ ਦੇ ਪ੍ਰਸਿੱਧ ਕਵੀ ਵਿਸ਼ਾਲ ਨੇ 8ਵੇਂ ਸਿਰਜਣ-ਪ੍ਰਕਿਰਿਆ ਪ੍ਰੋਗਰਾਮ ਵਿੱਚ ਆਪਣੇ ਭਾਸ਼ਣ ਦਾ ਆਗਾਜ਼ ਕੀਤਾ। ਜ਼ਿਕਰਯੋਗ ਹੈ ਕਿ ਸਿਰਜਣ ਪ੍ਰਕਿਰਿਆ ਨਾਦ ਪ੍ਰਗਾਸੁ, ਸ੍ਰੀ ਅੰਮ੍ਰਿਤਸਰ ਵੱਲੋਂ ਹਰ ਮਹੀਨੇ ਦੀ 7 ਤਰੀਕ ਨੂੰ ਆਯੋਜਿਤ ਕੀਤਾ ਜਾਂਦਾ ਵਿਸ਼ੇਸ਼ ਤਰ੍ਹਾਂ ਦਾ ਅਕਾਦਮਿਕ ਅਤੇ ਸਾਹਿਤਕ ਪ੍ਰੋਗਰਾਮ ਹੈ। 

ਜਿਸ ਵਿੱਚ ਸਾਹਿਤ ਅਤੇ ਕਲਾ ਦੇ ਖੇਤਰ ਨਾਲ ਜੁੜੀਆਂ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਆਪਣੇ ਸਿਰਜਣਾਤਮਿਕ ਅਨੁਭਵ ਸਾਂਝਾ ਕਰਨ ਲਈ ਉਚੇਚੇ ਤੌਰ ‘ਤੇ ਸੱਦਿਆ ਜਾਂਦਾ ਹੈ।ਇਸ ਪ੍ਰੋਗਰਾਮ ਦੇ ਦੂਸਰੇ ਭਾਗ ਵਿੱਚ ਯੁਵਾ-ਕਵੀ ਦਰਬਾਰ ਦਾ ਵੀ ਆਯੋਜਨ ਕੀਤਾ ਜਾਂਦਾ ਹੈ।ਪ੍ਰੋਗਰਾਮ ਵਿੱਚ ਵਿਦਵਾਨਾਂ, ਖੋਜਾਰਥੀਆਂ/ਵਿਦਿਆਰਥੀਆਂ, ਯੁਵਾ ਕਵੀਆਂ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪਤਵੰਤੇ ਸੱਜਣ ਵੀ ਹਾਜ਼ਿਰ ਰਹਿੰਦੇ ਹਨ। 

ਹੁਣ ਤੱਕ ਸੰਸਥਾ ਵੱਲੋਂ 7 ਸਿਰਜਣ ਪ੍ਰਕਿਰਿਆ ਪ੍ਰੋਗਰਾਮ ਆਯੋਜਿਤ ਕੀਤੇ ਜਾ ਚੁੱਕੇ ਹਨ, ਜਿਹਨਾਂ ਵਿੱਚ ਪੰਜਾਬੀ ਦੇ ਪ੍ਰਸਿਧ ਕਵੀ ਭੁਪਿੰਦਰਪ੍ਰੀਤ, ਅਰਤਿੰਦਰ ਸੰਧੂ, ਨਿਰਮਲ ਅਰਪਨ, ਅੰਬਰੀਸ਼, ਮਲਵਿੰਦਰ, ਸੁਹਿੰਦਰ ਬੀਰ ਅਤੇ ਨਾਟਕਕਾਰ ਅਤੇ ਨਿਰਦੇਸ਼ਕ ਜਗਦੀਸ਼ ਸਚਦੇਵਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਚੁੱਕੇ ਹਨ। ਇਸ ਵਾਰ ਦੇ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਵਿੱਚ ਪੰਜਾਬੀ ਕਵੀ ਵਿਸ਼ਾਲ ਨੂੰ ਆਪਣਾ ਸਿਰਜਣਾਤਮਕ ਅਨੁਭਵ ਸਾਂਝਾ ਕਰਨ ਲਈ ਸੱਦਾ ਦਿਤਾ ਗਿਆ ਹੈ। 

ਵਿਸ਼ਾਲ ਨੇ ਆਪਣੀ ਜੀਵਨ-ਯਾਤਰਾ ਨੂੰ ਆਪਣੀ ਕਾਵਿ-ਚੇਤਨਾ ਦੀ ਵਿਕਾਸ ਅਤੇ ਵਿਗਾਸ-ਮੁਖੀ ਯਾਤਰਾ ਦੇ ਰੂਪ ਵਜੋਂ ਚਿਹਨਿਤ ਕੀਤਾ। ਉਹਨਾਂ ਕਿਹਾ ਕਿ ਲੇਖਕ ਲਈ ਆਪਣੇ ਸਮੇਂ ਵਿੱਚ ਹੋ ਰਹੇ ਹਰ ਪ੍ਰਬੁੱਧ ਵਰਤਾਰੇ ਨੂੰ ਦੇਖਣ, ਸਮਝਣ ਅਤੇ ਉਸ ਬਾਰੇ ਨਜ਼ਰੀਆ ਅਖਤਿਆਰ ਕਰਨਾ ਜ਼ਰੂਰੀ ਹੈ।  

ਸਮਕਾਲੀਨ ਸਮੇਂ ਵਿੱਚ ਵੱਧ ਰਹੇ ਹਿੰਸਾਤਮਕ ਵਰਤਾਰਿਆਂ ਪਿੱਛੇ ਕਾਰਜ ਕਰ ਰਹੇ ਪ੍ਰਵਚਨ ਨੂੰ ਸਮਝਣ ਲਈ ਉਸ ਨੂੰ ਵਿਸ਼ਵ-ਵਿਆਪੀ ਨਜ਼ਰੀਆ ਵੀ ਅਪਨਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਸਿੱਧ ਕਵੀ ਮਲਵਿੰਦਰ ਅਤੇ ਜਸਵਿੰਦਰ ਸੀਰਤ ਵੀ ਉਚੇਚੇ ਤੌਰ ‘ਤੇ ਹਾਜ਼ਿਰ ਰਹੇ। ਯੁਵਾ ਕਵੀਆਂ ਵਿੱਚ ਹਰਪ੍ਰੀਤ ਨਾਰਲੀ, ਨੂਰਬਲ, ਗੁਰਪ੍ਰੀਤ ਸਿੰਘ, ਸ਼ਿਵਾਨੀ, ਮਨਪ੍ਰੀਤ ਕੌਰ, ਡਾ. ਮਨਇੰਦਰ ਸਿੰਘ ਅਤੇ ਸੰਦੀਪ ਸ਼ਰਮਾ ਨੇ ਸ਼ਿਰਕਤ ਕੀਤੀ। 

ਮਲਵਿੰਦਰ, ਜਸਵਿੰਦਰ ਸੀਰਤ ਅਤੇ ਯੁਵਾ ਕਵੀਆਂ ਨੇ ਆਪਣੀਆਂ ਕਵਿਤਾਵਾਂ ਨਾਲ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿਤਾ।ਇਸ ਪ੍ਰੋਗਰਾਮ ਵਿੱਚ ਵਿਭਿੰਨ ਯੂਨੀਵਰਸਿਟੀਆਂ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਹੈ। 

ਜਿਹਨਾਂ ਵਿੱਚ ਦਿੱਲੀ ਯੂਨੀਵਰਸਿਟੀ, ਨਵੀਂ ਦਿੱਲੀ ਦੇ ਖੋਜਾਰਥੀ ਸੰਦੀਪ ਸ਼ਰਮਾ, ਇਮਰਤਪਾਲ ਸਿੰਘ, ਕੁਲਵਿੰਦਰ ਸਿੰਘ, ਜਾਮੀਆ ਮਿਲੀਆ ਇਸਲਾਮੀਆ ਦੇ ਖੋਜਾਰਥੀ ਜਸਵਿੰਦਰ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕੰਵਲਪ੍ਰੀਤ ਸਿੰਘ, ਕੋਮਲ, ਮਨਪ੍ਰੀਤ ਅਤੇ ਸ਼ਿਵਾਨੀ ਨੇ ਭਾਗ ਲਿਆ। ਇਸ ਮੌਕੇ ਸੰਸਥਾ ਵੱਲੋਂ ਵਿਸ਼ੇਸ਼ ਤੌਰ ‘ਤੇ ਪੁਸਤਕ-ਪ੍ਰਦਰਸ਼ਨੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 

ਮੰਚ ਦਾ ਸੰਚਾਲਨ ਹਲਵਿੰਦਰ ਸਿੰਘ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਨੇ ਕੀਤਾ।

 

Tags: Culture , Kavi Darbar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD